Thursday, April 25, 2024

ਵਾਹਿਗੁਰੂ

spot_img
spot_img

ਪੰਜਾਬ ਵਿੱਚ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਵਿਰੁੱਧ ‘ਆਪ’ ਨੇ ਪੰਜਾਬ ਭਰ ’ਚ ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ ਫੂਕੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਅਕਤੂਬਰ, 2021 –
ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਅਧਿਕਾਰ ਖੇਤਰ ਨੂੰ ਅੰਤਰਰਾਸ਼ਟਰੀ ਸਰਹੱਦ ਤੋਂ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਤੱਕ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਭਰ ’ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਵਾ ਕੀਤਾ ਅਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ।

‘ਆਪ’ ਵਰਕਰਾਂ ਅਤੇ ਆਗੂਆਂ ਨੇ ਬੀਐਸਐਫ਼ ਦੇ ਅਧਿਕਾਰ ਖੇਤਰ ਵਿੱਚ ਵਾਧਾ ਕਰਨ ਵਿਰੁੱਧ ਜਿੱਥੇ ਨਰਿੰਦਰ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ, ਉੱਥੇ ਹੀ ਪੰਜਾਬ ਦੀ ਚੰਨੀ ਸਰਕਾਰ ’ਤੇ ਪੰਜਾਬ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਿੱਚ ਫ਼ੇਲ੍ਹ ਹੋਣ ਦਾ ਦੋਸ਼ ਲਾਇਆ ਹੈ।

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਕਿ ਕੇਂਦਰ ਦੇ ਇਸ ਤਾਨਾਸ਼ਾਹੀ ਅਤੇ ਸਾਜ਼ਿਸ਼ੀ ਫ਼ੈਸਲੇ ਵਿਰੁੱਧ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਮੁਹਾਲੀ, ਅੰਮ੍ਰਿਤਸਰ, ਜਲੰਧਰ, ਬਠਿੰਡਾ, ਲੁਧਿਆਣਾ, ਫ਼ਾਜ਼ਿਲਕਾ, ਫ਼ਿਰੋਜ਼ਪੁਰ ਸਮੇਤ ਸਾਰੇ ਜ਼ਿਲਿਆਂ ਵਿੱਚ ਰੋਸ ਪ੍ਰਗਟਾਵੇ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕੇ ਅਤੇ ਬੀ.ਐਸ.ਐਫ ਨੂੰ ਦਿੱਤੇ ਵਾਧੂ ਅਧਿਕਾਰ ਵਾਪਸ ਲੈਣ ਦੀ ਮੰਗ ਕੀਤੀ।

ਚੀਮਾ ਨੇ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇੱਕ ਵੱਡੀ ਸਾਜ਼ਿਸ਼ ਦੇ ਤਹਿਤ ਰਾਜਾਂ ਦੇ ਅਧਿਕਾਰਾਂ ’ਤੇ ਡਾਕੇ ਮਾਰ ਰਹੀ ਹੈ। ਤਾਜ਼ਾ ਫ਼ੈਸਲਾ ਪੰਜਾਬ ਦੇ ਅਧਿਕਾਰਾਂ ’ਤੇ ਮਾਰਿਆ ਗਿਆ ਡਾਕਾ ਅਤੇ ਦੇਸ਼ ਦੇ ਸੰਘੀ ਢਾਂਚੇ ’ਤੇ ਵੱਡਾ ਹਮਲਾ ਹੈ, ਜਿਸ ਨੂੰ ਪੰਜਾਬ ਦੇ ਨਾਗਰਿਕ ਕਦੇ ਵੀ ਸਹਿਣ ਨਹੀਂ ਕਰਨਗੇ। ਇਸੇ ਲਈ ‘ਆਪ’ ਵਰਕਰਾਂ ਵੱਲੋਂ ਸੂਬਾ ਭਰ ’ਚ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟਾਵਾ ਕੀਤਾ ਗਿਆ ਹੈ।’’

ਚੀਮਾ ਨੇ ਦੱਸਿਆ ਕਿ ਬੀ.ਐਸ.ਐਫ ਹੁਣ ਪੰਜਾਬ ਪੁਲੀਸ ਤੋਂ ਬਿਨਾਂ ਹੀ ਪਾਸਪੋਰਟ ਤੇ ਸੀਮਾ ਸ਼ੁਲਕ ਦੀ ਜਾਂਚ, ਐਨ.ਡੀ.ਪੀ.ਐਸ ਕਾਨੂੰਨਾਂ ਤਹਿਤ ਘਰਾਂ ਦੀ ਤਲਾਸ਼ੀ ਅਤੇ ਗ੍ਰਿਫ਼ਤਾਰੀਆਂ ਵੀ ਕਰ ਸਕੇਗੀ। ਇਸ ਫ਼ੈਸਲੇ ਨਾਲ ਰਾਜ ਦੇ ਕੁੱਲ 50,632 ਵਰਗ ਕਿੱਲੋਮੀਟਰ ਖੇਤਰ ਵਿਚੋਂ ਕਰੀਬ 27,600 ਵਰਗ ਕਿੱਲੋਮੀਟਰ ਖੇਤਰ ਬੀ.ਐਸ.ਐਫ ਦੇ ਅਧਿਕਾਰ ਖੇਤਰ ਵਿੱਚ ਆ ਜਾਵੇਗਾ।

ਵਿਰੋਧੀ ਧਿਰ ਦੇ ਆਗੂ ਨੇ ਕੇਂਦਰ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਵੀ ਕਾਲੇ ਖੇਤੀ ਕਾਨੂੰਨ ਰਾਜਾਂ ਦੀ ਸਹਿਮਤੀ ਤੋਂ ਬਿਨਾਂ ਬਣਾਏ ਹਨ ਅਤੇ ਹੁਣ ਰਾਜਾਂ ਤੋਂ ਅੰਦਰੂਨੀ ਸੁਰੱਖਿਆ ਦੇ ਅਧਿਕਾਰ ਵੀ ਖੋਹੇ ਜਾ ਰਹੇ ਹਨ। ਬੀ.ਐਸ.ਐਫ ਦੇ ਅਧਿਕਾਰਾਂ ਵਿੱਚ ਵਾਧਾ ਕਰਕੇ ਅਸਿੱਧੇ ਤੌਰ ’ਤੇ ਪੰਜਾਬ ਨੂੰ ਲੁੱਟਣ ਦੇ ਯਤਨ ਕੀਤੇ ਜਾ ਰਹੇ ਹਨ।

ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੀ ਮੀਟਿੰਗ ਸੱਦਣ ਅਤੇ ਸਾਰੀਆਂ ਪਾਰਟੀਆਂ ਦਾ ਇੱਕ ਸਾਂਝਾ ਵਫ਼ਦ ਕੇਂਦਰ ਸਰਕਾਰ ਕੋਲੋਂ ਫ਼ੈਸਲਾ ਵਾਪਸ ਕਰਾਉਣ ਲਈ ਇੱਕਜੁੱਟ ਅਤੇ ਇਕਸਾਰ ਦਬਾਅ ਬਣਾਵੇ। ਇਸ ਦੇ ਨਾਲ ਹੀ ਚੀਮਾ ਨੇ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ ਕੀਤੀ ਤਾਂ ਜੋ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਸਰਬਸੰਮਤੀ ਨਾਲ ਰੱਦ ਕੀਤਾ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...