Thursday, April 25, 2024

ਵਾਹਿਗੁਰੂ

spot_img
spot_img

ਪੰਜਾਬ ਵਿੱਚ ਬੀ.ਐਸ.ਐਫ਼. ਦਾ ਅਧਿਕਾਰ ਖ਼ੇਤਰ ਵਧਾਉਣ ਦਾ ਫ਼ੈਸਲਾ ਮੋਦੀ ਸਰਕਾਰ ਦਾ ਦੇਸ਼ ਦੇ ਸੰਘੀ ਢਾਂਚੇ ’ਤੇ ਸਿੱਧਾ ਹਮਲਾ: ਹਰਪਾਲ ਸਿੰਘ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਅਕਤੂਬਰ, 2021 –
ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਸੀਮਾ ਸੁਰੱਖਿਆ ਬੱਲ (ਬੀ.ਐਸ.ਐਫ) ਦੇ ਅਧਿਕਾਰ ਖੇਤਰ ਵਿੱਚ ਵਾਧਾ ਕਰਕੇ ਇਸ ਨੂੰ ਅੰਤਰਰਾਸ਼ਟਰੀ ਸਰਹੱਦ ਤੋਂ (15 ਕਿਲੋਮੀਟਰ ਤੋਂ ਵਧਾ ਕੇ) 50 ਕਿਲੋਮੀਟਰ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਖ਼ਤ ਵਿਰੋਧ ਕੀਤਾ ਹੈ ਅਤੇ ਇਸ ਨੂੰ ਸੰਘੀ ਢਾਂਚੇ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।

‘ਆਪ’ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇੱਕ ਵੱਡੀ ਸਾਜਿਸ਼ ਦੇ ਤਹਿਤ ਰਾਜਾਂ ਦੇ ਅਧਿਕਾਰਾਂ ’ਤੇ ਡਾਕਾ ਮਾਰ ਰਹੀ ਹੈ। ਇਸ ਲਈ ਪਾਰਟੀ ਮੰਗ ਕਰਦੀ ਹੈ ਕਿ ਕੇਂਦਰ ਸਰਕਾਰ ਇਸ ਘਾਤਕ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ ਅਤੇ ਰਾਜਾਂ ਦੇ ਅਧਿਕਾਰ ਖੇਤਰ ਵਿੱਚ ਦਖ਼ਲ ਦੇਣਾ ਬੰਦ ਕਰੇ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰੰਘ ਚੰਨੀ ਤੋਂ ਮੰਗ ਕੀਤੀ ਹੈ ਕੇਂਦਰ ਸਰਕਾਰ ਵੱਲੋਂ ਕੀਤੇ ਫ਼ੈਸਲੇ ਬਾਰੇ ਇੱਕ ਸਰਵ ਪਾਰਟੀ ਮੀਟਿੰਗ ਸੱਦੀ ਜਾਵੇ ਅਤੇ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਦਾ ਇੱਕ ਵਫ਼ਦ ਲੈ ਕੇ ਮੁੱਖ ਮੰਤਰੀ ਕੇਂਦਰ ਸਰਕਾਰ ਨਾਲ ਇਸ ਮੁੱਦੇ ’ਤੇ ਗੱਲਬਾਤ ਕਰਨ।

ਇਸ ਦੇ ਨਾਲ ਹੀ ਚੀਮਾ ਨੇ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ ਕੀਤੀ ਤਾਂ ਜੋ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਸਰਬਸੰਮਤੀ ਨਾਲ ਰੱਦ ਕੀਤਾ ਜਾ ਸਕੇ।

ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੇਂਦਰੀਕਰਨ ਕਰਨ ਅਤੇ ਰਾਜਾਂ ਦੇ ਅਧਿਕਾਰਾਂ ਨੂੰ ਲੁੱਟਣ ਲਈ ਕਾਂਗਰਸ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ, ‘‘ਮੋਦੀ ਸਰਕਾਰ ਵੱਲੋਂ ਅਣ ਐਲਾਨੀ ਐਮਰਜੈਂਸੀ ਲਾਗੂ ਕੀਤੀ ਗਈ ਹੈ ਅਤੇ ਪੰਜਾਬ ’ਤੇ ਅਸਿੱੱਧੇ ਤੌਰ ’ਤੇ ਕੰਟਰੋਲ ਰੱਖਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਕਾਲੇ ਖੇਤੀ ਕਾਨੂੰਨ ਰਾਜਾਂ ਦੀ ਸਹਿਮਤੀ ਤੋਂ ਬਿਨ੍ਹਾਂ ਬਣਾਏ ਗਏ ਸਨ ਅਤੇ ਹੁਣ ਰਾਜਾਂ ਤੋਂ ਅੰਦਰੂਨੀ ਸੁਰੱਖਿਆ ਦੇ ਅਧਿਕਾਰ ਵੀ ਖੋਹੇ ਜਾ ਰਹੇ ਹਨ।’’

ਚੀਮਾ ਨੇ ਦੱਸਿਆ ਕਿ ਬੀ.ਐਸ.ਐਫ ਦੇ ਅਧਿਕਾਰ ਖੇਤਰ ਨੂੰ ਅੰਤਰਰਾਸ਼ਟਰੀ ਸਰਹੱਦ ਤੋਂ 50 ਕਿਲੋਮੀਟਰ ਤੱਕ ਵਧਾਉਣ ਦੇ ਫ਼ੈਸਲੇ ਨਾਲ ਹੀ ਇਹ ਫੋਰਸ ਬਿਨ੍ਹਾਂ ਪੰਜਾਬ ਪੁਲੀਸ ਤੋਂ ਪਾਸਪੋਰਟ ਦੀ ਜਾਂਚ, ਸੀਮਾ ਸ਼ੁਲਕ ਅਤੇ ਐਨ.ਡੀ.ਪੀ.ਐਸ ਕਾਨੂੰਨਾਂ ਤਹਿਤ ਘਰਾਂ ਦੀ ਤਲਾਸ਼ੀ ਅਤੇ ਗ੍ਰਿਫ਼ਤਾਰੀਆਂ ਵੀ ਕਰ ਸਕੇਗੀ।

ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪਠਾਨਕੋਟ, ਗੁਰਦਾਸਪੁਰ, ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਮੇਤ ਪੰਜਾਬ ਦੇ ਛੇ ਜ਼ਿਲ੍ਹੇ ਪ੍ਰਭਾਵਿਤ ਹੋਣਗੇ ਅਤੇ ਰਾਜ ਦੇ ਕੁੱਲ 50,632 ਵਰਗ ਕਿਲੋਮੀਟਰ ਖੇਤਰ ਵਿੱਚੋਂ ਕਰੀਬ 27,600 ਵਰਗ ਕਿਲੋਮੀਟਰ ਖੇਤਰ ਬੀ.ਐਸ.ਐਫ ਦੇ ਅਧਿਕਾਰ ਖੇਤਰ ਵਿੱਚ ਆ ਜਾਵੇਗਾ।

ਇਸ ਫ਼ੈਸਲੇ ਦੀ ਜ਼ਰੂਰਤ ’ਤੇ ਸਪੱਸ਼ੀਟਕਰਨ ਮੰਗਦੇ ਹੋਏ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ, ‘‘ਕੀ ਪੰਜਾਬ ’ਚ ਨਸ਼ਿਆਂ ਦੀ ਤਸਕਰੀ ਵੱਧ ਰਹੀ ਹੈ ਜਾਂ ਕੋਈ ਗੰਭੀਰ ਸਥਿਤੀ ਪੈਦਾ ਹੋ ਗਈ ਹੈ, ਜਿਹੜੇ ਇਹ ਕਦਮ ਬਿਨ੍ਹਾਂ ਰਾਜ ਸਰਕਾਰ ਦੀ ਸਹਿਮਤੀ ਤੋਂ ਬਿਨ੍ਹਾਂ ਚੁੱਕੇ ਗਏ ਹਨ ? ਉਨ੍ਹਾਂ ਕਿਹਾ ਕਿ ਚੋਣਾ ਤੋਂ ਪਹਿਲਾਂ ਪੰਜਾਬ ਵਿੱਚ ਅਸਥਿਰਤਾ ਪੈਦਾ ਕੀਤੀ ਜਾ ਰਹੀ ਹੈ ਕਿਉਂਕਿ ਕੇਂਦਰ ਸਕਾਰ ਦੇ ਅਜਿਹੇ ਫ਼ੈਸਲੇ ਨਾਲ ਲੋਕਾਂ ਵਿੱਚ ਡਰ ਪੈਦਾ ਹੋਣਾ ਲਾਜ਼ਮੀ ਹੈ। ਇਸ ਦਾ ਅਸਰ ਸੂਬੇ ਦੇ ਵਾਪਰ ਅਤੇ ਉਦਯੋਗ ਜਗਤ ’ਤੇ ਵੀ ਪਵੇਗਾ।

‘ਆਪ’ ਆਗੂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਅਤੇ ਮੀਟਿੰਗ ਦੇ ਮੁੱਦੇ ਬਾਰੇ ਸਪੱਸ਼ਟੀਕਰਨ ਮੰਗਿਆ ਹੈ, ਜਿਸ ਦੇ ਆਧਾਰ ’ਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅਜਿਹਾ ਫ਼ੈਸਲਾ ਕਰਨ ਦਾ ਮੌਕਾ ਮਿਲਿਆ ਹੈ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਦੇ ਫ਼ੈਸਲੇ ਦਾ ਸਮਰਥਨ ਕਰਨ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਨੇ ਖੁਦ ਆਮ ਆਦਮੀ ਪਾਰਟੀ ਵੱਲੋਂ ਲਾਏ ਦੋਸ਼ਾਂ ਦੀ ਪੁਸ਼ਟੀ ਕੀਤੀ ਹੈ ਕਿ ਉਹ (ਕੈਪਟਨ) ਮੋਦੀ ਸਰਕਾਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਅਤੇ ਹੁਣ ਵੀ ਭਾਜਪਾ ਨਾਲ ਮਿਲੀਭੁਗਤ ਕਰ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...