Friday, March 29, 2024

ਵਾਹਿਗੁਰੂ

spot_img
spot_img

ਪੰਜਾਬ ਵਿੱਚ ਭਿਆਨਕ ਸੜਕ ਹਾਦਸਾ, ਸਕੂਟਰ ਸਵਾਰ ਪਿਤਾ ਅਤੇ ਦੋ ਮਾਸੂਮਾਂ ਦੀ ਮੌਤ, ਪਤਨੀ ਤੇ ਹੋਰ ਬੱਚਾ ਜ਼ਖ਼ਮੀ

- Advertisement -

ਯੈੱਸ ਪੰਜਾਬ
ਜਲੰਧਰ, 23 ਸਤੰਬਰ, 2021:
ਜਲੰਧਰ-ਪਠਾਨਕੋਟ ਹਾਈਵੇਅ ’ਤੇ ਵੀਰਵਾਰ ਵਾਪਰੇ ਇਕ ਦਰਦਨਾਕ ਹਾਦਸੇ ਵਿੱਚ ਇਕ ਐਕਟਿਵਾ ਸਵਾਰ ਪਿਤਾ ਅਤੇ ਉੇਸਦੇ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਜਦਕਿ ਪਤਨੀ ਅਤੇ ਇਕ ਹੋਰ ਬੱਚਾ ਜ਼ਖ਼ਮੀ ਹੋ ਗਏ।

ਹਾਈਵੇਅ ’ਤੇ ਇਹ ਹਾਦਸਾ ਭੋਗਪੁਰ ਨੇੜਲੇ ਪਚਰੰਗਾ ਪਿੰਡ ਵਿਖ਼ੇ ਵਾਪਰਿਆ ਜਦ ਇਕ ਐਂਡੇਵਰ ਗੱਡੀ ਦੀ ਇਕ ਐਕਟਿਵਾ ਨਾਲ ਆਹਮੋ ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਐਕਟਿਪਵਾ ਦੇ ਪਰਖ਼ਚੇ ਉੱਡ ਗਏ। ਜਾਣਕਾਰੀ ਮਿਲਣ’ਤੇ ਪਚਰੰਗਾ ਦੇ ਬਜ਼ਾਰ ਤੋਂ ਲੋਕ ਹਾਦਸੇ ਵਾਲੀ ਥਾਂ ’ਤੇ ਪੁੱਜੇ ਅਤੇ ਜ਼ਖਮੀਆਂ ਨੂੰ ਨੇੜਲੇ ਇਕ ਢਾਬੇ ’ਤੇ ਲੈ ਗਏ ਜਿੱਥੇ ਪੁੱਜਦਿਆਂ ਤਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਚੁੱਕੀ ਸੀ। ਸੂਚਨਾ ਮਿਲਣ ’ਤੇ ਹਾਈਵੇਅ ਪੈਅਰੋÇਲੰਗ ਦੀ ਗੱਡੀ ਮੌਕੇ ’ਤੇ ਪੁੱਜੀ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪੁਚਾਇਆ ਗਿਆ।

ਮ੍ਰਿਤਕਾਂ ਦੀ ਪਛਾਣ ਸੰਦੀਪ ਉਮਰ 35 ਸਾਲ, ਉਸਦੀ 5 ਸਾਲਾ ਬੇਟੀ ਜੀਵਿਕਾ ਅਤੇ 2 ਸਾਲਾ ਬੇਟੇ ਸਮਰ ਵਜੋਂ ਹੋਈ ਹੈ। ਸੰਦੀਪ ਦੀ ਪਤਨੀ ਜਸਬੀਰ ਕੌਰ ਅਤੇ ਉਸਦੇ ਬੇਟੇ ਗੈਰੀ ਦਾ ਇਲਾਜ ਚੱਲ ਰਿਹਾ ਹੈ। ਹੋਰ ਮੰਦਭਾਗੀ ਖ਼ਬਰ ਇਹ ਹੈ ਕਿ ਇਲਾਜ ਦੌਰਾਨ ਗੈਰੀ ਦਾ ਪੈਰ ਕੱਟਣਾ ਪਿਆ ਹੈ।

ਐਂਡੇਵਰ ਚਾਲਕ ਦਿੱਲੀ ਦਾ ਰਹਿਣ ਵਾਲਾ ਦਸਿਆ ਜਾ ਰਿਹਾ ਹੈਜੋ ਜੰਮੂ ਤੋਂ ਕਿਸੇ ਕੰਪਨੀ ਦੇ ਕੰਮ ਵਾਪਸ ਜਾ ਰਿਹਾ ਸੀ ਜਦਕਿ ਐਕਟਿਵਾ ਸਵਾਰ ਪਿੰਡ ਟਾਂਡਾ ਜੋਧਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਨ ਅਤੇ ਐਕਟਿਵਾ ਚਲਾ ਰਿਹਾ ਵਿਅਕਤੀ ਆਪਣੇ ਸਹੁਰੇ ਸ਼ੱਕਰਪੁਰ ਜਾ ਰਿਹਾ ਸੀ।

ਪੁਲਿਸ ਨੇ ਕਾਰ ਚਾਲਕ ਨੂੂੰ ਗ੍ਰਿਫ਼ਤਾਰ ਕਰ ਲਿਆ ਅਤੇ ਇਸ ਦੁਰਘਟਨਾ ਸੰਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...