Saturday, April 27, 2024

ਵਾਹਿਗੁਰੂ

spot_img
spot_img

ਪੰਜਾਬ ਵਿੱਚ ਮੂੰਗੀ ਦੀ ਬਿਜਾਈ ਨੇ ਨਵਾਂ ਰਿਕਾਰਡ ਕਾਇਮ ਕੀਤਾ, ਪਿਛਲੇ ਸੀਜ਼ਨ ਨਾਲੋਂ 70000 ਏਕੜ ਵੱਧ ਰਕਬਾ ਮੂੰਗੀ ਦੀ ਕਾਸ਼ਤ ਹੇਠ ਆਇਆ

- Advertisement -

ਯੈੱਸ ਪੰਜਾਬ
ਚੰਡੀਗੜ, 21 ਮਈ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਬਦਲਵੀਆਂ ਫਸਲਾਂ ਦੀ ਬਿਜਾਈ ਕਰ ਕੇ ਪਾਣੀ ਦੀ ਬੱਚਤ ਕਰਨ ਦੀ ਕੀਤੀ ਅਪੀਲ ‘ਤੇ ਪੰਜਾਬ ਵਿੱਚ ਇਸ ਸਾਲ 1.25 ਲੱਖ ਏਕੜ (50,000 ਹੈਕਟੇਅਰ) ਰਕਬੇ ਵਿੱਚ ਗਰਮੀ ਰੁੱਤ ਦੀ ਮੂੰਗੀ ਦੀ ਬਿਜਾਈ ਹੋਣ ਨਾਲ ਨਵਾਂ ਰਿਕਾਰਡ ਕਾਇਮ ਹੋਇਆ ਹੈ। ਪਿਛਲੇ ਸੀਜ਼ਨ ਨਾਲੋਂ ਇਸ ਵਾਰ ਲਗਭਗ 70,000 ਏਕੜ ਵੱਧ ਰਕਬੇ ਵਿੱਚ ਮੂੰਗੀ ਬੀਜੀ ਗਈ ਹੈ।

ਸੂਬਾ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ 7275 ਰੁਪਏ ਪ੍ਰਤੀ ਕੁਇੰਟਲ ‘ਤੇ ਸਾਰੀ ਫਸਲ ਖਰੀਦਣ ਬਾਰੇ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਨੋਟੀਫਿਕੇਸ਼ਨ ਅਨੁਸਾਰ, ਗਰਮੀ ਰੁੱਤ ਦੀ ਮੂੰਗੀ ਦੀ ਵਾਢੀ ਦਾ ਸਮਾਂ ਜੂਨ, 2022 ਵਿੱਚ ਅਤੇ ਖਰੀਦ ਦਾ ਸਮਾਂ 1 ਜੂਨ ਤੋਂ 31 ਜੁਲਾਈ, 2022 ਤੱਕ ਹੈ।

ਸੂਬੇ ਦੇ ਖੇਤੀਬਾੜੀ ਵਿਭਾਗ ਵੱਲੋਂ ਸਾਰੇ ਜ਼ਿਲਿਆਂ ਤੋਂ ਪ੍ਰਾਪਤ ਅੰਤਿਮ ਰਿਪੋਰਟਾਂ ਦੇ ਆਧਾਰ ‘ਤੇ ਜੁਟਾਏ ਅੰਕੜਿਆਂ ਅਨੁਸਾਰ ਇਸ ਵਾਰ ਲਗਭਗ 1.25 ਲੱਖ ਏਕੜ (50,000 ਹੈਕਟੇਅਰ) ਰਕਬੇ ਵਿੱਚ ਮੂੰਗੀ ਦੀ ਕਾਸ਼ਤ ਕੀਤੀ ਗਈ ਹੈ ਜਦਕਿ 2020-21 ਦੌਰਾਨ 55,000 ਏਕੜ (22,000 ਹੈਕਟੇਅਰ) ਰਕਬਾ ਇਸ ਫ਼ਸਲ ਹੇਠ ਸੀ।

ਏਸੇ ਤਰ੍ਹਾਂ ਸਾਲ 2019-20 ਵਿੱਚ ਲਗਭਗ 56750 ਏਕੜ (22700 ਹੈਕਟੇਅਰ) ਰਕਬਾ ਅਤੇ ਸਾਲ 2018-19 ਦੌਰਾਨ ਇਸ ਫਸਲ ਹੇਠ ਕੁੱਲ 40750 ਏਕੜ (16300 ਹੈਕਟੇਅਰ) ਰਕਬਾ ਸੀ।

ਸੂਬੇ ਦੇ ਖੇਤੀਬਾੜੀ ਵਿਭਾਗ ਦੀਆਂ ਤਾਜ਼ਾ ਰਿਪੋਰਟਾਂ ਅਨੁਸਾਰ, ਬਠਿੰਡਾ ਜ਼ਿਲ੍ਹਾ 31072 ਏਕੜ (12429 ਹੈਕਟੇਅਰ) ਰਕਬੇ ਵਿੱਚ ਮੂੰਗੀ ਦੀ ਬਿਜਾਈ ਕਰਕੇ ਸੂਬੇ ਭਰ ਚੋਂ ਮੋਹਰੀ ਰਿਹਾ, ਜਦੋਂ ਕਿ ਪਿਛਲੇ ਸਾਲ ਇਸ ਜ਼ਿਲੇ ਵਿੱਚ ਇਸ ਫਸਲ ਹੇਠ ਸਿਰਫ 500 ਹੈਕਟੇਅਰ ਰਕਬਾ ਹੀ ਸੀ। ਇਸ ਤੋਂ ਬਾਅਦ ਮਾਨਸਾ ਵਿਚ 25,000 ਏਕੜ (10,000 ਹੈਕਟੇਅਰ), ਮੋਗਾ 12675 ਏਕੜ (5070 ਹੈਕਟੇਅਰ), ਸ੍ਰੀ ਮੁਕਤਸਰ ਸਾਹਿਬ 11975 ਏਕੜ (4790 ਹੈਕਟੇਅਰ) ਅਤੇ ਲੁਧਿਆਣਾ ਵਿੱਚ 10,750 ਏਕੜ (4300 ਹੈਕਟੇਅਰ) ਰਕਬੇ ਵਿੱਚ ਮੂੰਗੀ ਦੀ ਕਾਸ਼ਤ ਕੀਤੀ ਗਈ ਹੈ।

ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਅਨੁਸਾਰ ਇਸ ਕਦਮ ਨਾਲ ਕਣਕ-ਝੋਨੇ ਦੇ ਚੱਕਰ ਦਰਮਿਆਨ ਇੱਕ ਹੋਰ ਫਸਲ ਬੀਜ ਕੇ ਕਿਸਾਨ ਦੀ ਆਮਦਨ ਵਿੱਚ ਵਾਧਾ ਹੋਵੇਗਾ।

ਜ਼ਿਕਰਯੋਗ ਹੈ ਕਿ ਮੂੰਗੀ ਦੇ ਕਾਸ਼ਤਕਾਰਾਂ ਨੂੰ ਮੂੰਗੀ ਵੱਢਣ ਤੋਂ ਬਾਅਦ ਉਸੇ ਖੇਤ ਵਿੱਚ ਝੋਨੇ ਦੀ 126 ਕਿਸਮ ਜਾਂ ਬਾਸਮਤੀ ਦੀ ਬਿਜਾਈ ਕਰਨੀ ਪਵੇਗੀ ਕਿਉਂਕਿ ਇਹ ਦੋਵੇਂ ਫਸਲਾਂ ਪੱਕਣ ਵਿੱਚ ਬਹੁਤ ਘੱਟ ਸਮਾਂ ਲੈਂਦੀਆਂ ਹਨ ਅਤੇ ਝੋਨੇ ਦੀਆਂ ਹੋਰ ਕਿਸਮਾਂ ਦੇ ਮੁਕਾਬਲੇ ਬਹੁਤ ਘੱਟ ਪਾਣੀ ਦੀ ਲੋੜ ਹੁੰਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...