Friday, April 19, 2024

ਵਾਹਿਗੁਰੂ

spot_img
spot_img

ਪੰਜਾਬ ਵਿੱਚ ਹੜ੍ਹਾਂ ਵਰਗੀ ਸਥਿਤੀ ਸਰਕਾਰ ਦੀ ਨਾਲਾਇਕੀ ਦਾ ਨਤੀਜਾ: ਕੁਲਤਾਰ ਸਿੰਘ ਸੰਧਵਾਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 2 ਅਗਸਤ, 2021 –
ਆਮ ਆਦਮੀ ਪਾਰਟੀ (ਆਪ) ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਈ ਜ਼ਿਲਿਆਂ ‘ਚ ਭਾਰੀ ਮੀਂਹ ਅਤੇ ਬਰਸਾਤੀ ਨਦੀ-ਨਾਲਿਆਂ ਸਮੇਤ ਸੂਏ ਟੁੱਟਣ ਕਾਰਨ ਹੋਏ ਘਰਾਂ ਅਤੇ ਡੰਗਰਾਂ-ਪਸ਼ੂਆਂ ਦੇ ਹੋਏ ਭਾਰੀ ਨੁਕਸਾਨ ਲਈ ਸਿੱਧੇ ਤੌਰ ‘ਤੇ ਸੱਤਾਧਾਰੀ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ 100 ਫ਼ੀਸਦੀ ਮੁਆਵਜ਼ੇ ਦੀ ਮੰਗ ਕੀਤੀ ਹੈ।

ਪਾਰਟੀ ਵੱਲੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਜੇ ਤੱਕ ਆਮ ਨਾਲੋਂ ਘੱਟ ਬਰਸਾਤਾਂ ਹੋਣ ਦੇ ਬਾਵਜੂਦ ਮੀਂਹ ਨਾਲ ਨੁਕਸਾਨ ਸਿਰਫ਼ ਸਰਕਾਰ ਦੀ ਨਾਲਾਇਕੀ ਕਾਰਨ ਹੀ ਹੋਇਆ ਹੈ।

ਸੰਧਵਾਂ ਨੇ ਕਿਹਾ ਕਿ ਐਸ.ਏ.ਐਸ ਨਗਰ ਮੋਹਾਲੀ, ਪਟਿਆਲਾ, ਸੰਗਰੂਰ ਅਤੇ ਮਾਨਸਾ ਜ਼ਿਲਿਆਂ ਦੀ ਹਰਿਆਣਾ ਸੀਮਾ ਨਾਲ ਲੱਗਦੇ ਇਲਾਕਿਆਂ ‘ਚ ਹਰ ਸਾਲ ਘੱਗਰ ਵੱਲੋਂ ਮਚਾਈ ਜਾਂਦੀ ਤਬਾਹੀ ਨੂੰ ਰੋਕਣ ਲਈ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰ ਨੇ ਕਦੇ ਵੀ ਆਪਣੀ ਜ਼ਿੰਮੇਵਾਰੀ ਨਹੀਂ ਸਮਝੀ, ਜਿਸ ਦੀ ਕੀਮਤ ਲੋਕਾਂ ਅਤੇ ਗ਼ਰੀਬਾਂ ਨੂੰ ਹਰ ਸਾਲ ਹੀ ਚੁਕਾਉਣੀ ਪੈਂਦੀ ਹੈ।

ਸੰਧਵਾਂ ਨੇ ਕਿਹਾ ਕਿ ਜੇਕਰ ਸਰਕਾਰਾਂ ਦੀ ਨੀਅਤ ਸਾਫ਼ ਅਤੇ ਲੋਕ ਪੱਖੀ ਹੁੰਦੀ ਤਾਂ ਇਹੋ ਘੱਗਰ ਇਸ ਪੂਰੇ ਇਲਾਕੇ ਲਈ ਵਰਦਾਨ ਸਾਬਤ ਹੁੰਦੀ, ਪਰੰਤੂ ਭ੍ਰਿਸ਼ਟ ਤੰਤਰ ਅਤੇ ਅੱਜ ਘੱਗਰ ਕਾਰਨ ਹਜ਼ਾਰਾਂ ਏਕੜ ਫ਼ਸਲ ਤਬਾਹ ਕਰਨ ਦੇ ਨਾਲ-ਨਾਲ ਗ਼ਰੀਬਾਂ ਅਤੇ ਆਮ ਲੋਕਾਂ ਦੇ ਘਰਾਂ ਅਤੇ ਡੰਗਰ-ਪਸ਼ੂਆਂ ਦਾ ਭਾਰੀ ਨੁਕਸਾਨ ਕੀਤਾ ਹੈ।

ਸੰਧਵਾਂ ਨੇ ਮੰਗ ਕੀਤੀ ਕਿ ਮਾਲਵੇ ਸਮੇਤ ਸੂਬੇ ਦੇ ਹੋਰ ਹਿੱਸਿਆਂ ‘ਚ ਪਾਣੀ ਦੇ ਚੜ੍ਹਾਅ ਕਾਰਨ ਹੋਏ ਸਮੁੱਚੇ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ, ਮਜ਼ਦੂਰਾਂ ਅਤੇ ਦੂਸਰੇ ਪੀੜਤਾਂ ਨੂੰ ਨੁਕਸਾਨ ਦੀ 100 ਫ਼ੀਸਦੀ ਭਰਪਾਈ ਲਈ ਤੁਰੰਤ ਮੁਆਵਜ਼ਾ ਦਿੱਤਾ ਜਾਵੇ।

ਸੰਧਵਾਂ ਨੇ ਕਿਹਾ ਕਿ ਜੇਕਰ ਡਰੇਨ ਅਤੇ ਸਿੰਚਾਈ ਵਿਭਾਗ ਭ੍ਰਿਸ਼ਟਾਚਾਰ ਤੋਂ ਮੁਕਤ ਹੁੰਦੇ ਤਾਂ ਵੀ ਆਫ਼ਤ ਨੇ ਐਨੇ ਵੱਡੇ ਪੱਧਰ ‘ਤੇ ਨੁਕਸਾਨ ਨਹੀਂ ਕਰਨਾ ਸੀ।

ਸੰਧਵਾਂ ਨੇ ਦੋਸ਼ ਲਗਾਇਆ ਕਿ ਮਾਨਸੂਨ ਤੋਂ ਪਹਿਲਾਂ ਸਾਰੇ ਬਰਸਾਤੀ ਨਾਲਿਆਂ ਅਤੇ ਡਰੇਨਾਂ ਦੀ ਸਫ਼ਾਈ ਸਿਰਫ਼ ਕਾਗ਼ਜ਼ਾਂ ‘ਚ ਹੀ ਹੁੰਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...