Thursday, March 28, 2024

ਵਾਹਿਗੁਰੂ

spot_img
spot_img

ਪੰਜਾਬ ਵੱਲੋਂ ਕੋਵਿਡ-19 ਵੈਕਸੀਨ ਲਈ ਡਿਜੀਟਲ ਪਲੇਟਫ਼ਾਰਮ ’ਤੇ ਡਾਟਾ ਇਕੱਠਾ ਕਰਨ ਅਤੇ ਅਪਲੋਡ ਕਰਨ ਦਾ ਕੰਮ ਜਾਰੀ: ਬਲਬੀਰ ਸਿੱਧੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਅਕਤੂਬਰ, 2020 –
ਸੂਬਾ ਪੱਧਰੀ ਸੰਚਾਲਨ ਕਮੇਟੀ ਤੇਜ਼ੀ ਨਾਲ ਕੋਵਿਡ-19 ਵੈਕਸੀਨ ਲਈ ਡਿਜੀਟਲ ਪਲੇਟਫਾਰਮ ‘ਤੇ ਅੰਕੜੇ ਇਕੱਤਰ ਕਰਨ ਅਤੇ ਅਪਲੋਡ ਕਰਨ ਸੰਬੰਧੀ ਗਤੀਵਿਧੀਆਂ ਦੀ ਨਿਗਰਾਨੀ ਕਰ ਰਹੀ ਹੈ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕੀਤਾ।

ਸਿਹਤ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਸੂਬਿਆਂ ਅਤੇ ਯੂ.ਟੀ. ਨੂੰ ਹੈਲਥ ਕੇਅਰ ਵਰਕਰਾਂ ਦਾ ਡਾਟਾਬੇਸ ਤਿਆਰ ਕਰਨ ਅਤੇ ਇਸ ਨੂੰ ਮੰਤਰਾਲੇ ਵਿੱਚ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ। ਕੇਂਦਰੀ ਅਦਾਰੇ ਵੱਖਰੇ ਤੌਰ ‘ਤੇ ਲਾਈਨ ਲਿਸਟਿੰਗ ਜਮ੍ਹਾਂ ਕਰਵਾਉਣਗੇ ਅਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਅੰਕੜੇ ਇਕੱਠੇ ਕਰਨ ਦੀ ਪ੍ਰਕਿਰਿਆ ਜ਼ੋਰਾਂ ‘ਤੇ ਹੈ।

ਕੋਵਿਡ-19 ਵੈਕਸੀਨ ਜਲਦ ਆਉਣ ਦੀ ਉਦੀਮ ਜਤਾਉਂਦਿਆਂ ਭਾਰਤ ਸਰਕਾਰ ਵਲੋਂ ਦੇਸ਼ ਭਰ ਵਿਚ ਇਸ ਸਬੰਧੀ ਸ਼ੁਰੂਆਤੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਜੋ ਵੈਕਸੀਨ ਉਪਲਬਧ ਹੋਣ ‘ਤੇ ਇਸ ਨੂੰ ਜਲਦ ਜਾਰੀ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ 450 ਤੋਂ ਵੱਧ ਭਾਗੀਦਾਰਾਂ ਨੂੰ ਡਾਟਾ ਜਮ੍ਹਾ ਕਰਨ, ਜ਼ਰੂਰੀ ਫਾਰਮੈਟ ਸੇਵਿੰਗ, ਸੰਗ੍ਰਹਿ ਅਤੇ ਡਿਜੀਟਲ ਪਲੇਟਫਾਰਮਾਂ ‘ਤੇ ਡਾਟਾ ਅਪਲੋਡ ਕਰਨ ਸੰਬੰਧੀ ਸਿਖਲਾਈ ਦਿੱਤੀ ਗਈ ਹੈ।

ਆਈ.ਐਮ.ਏ, ਐਨ.ਈ.ਈ.ਐਮ.ਏ., ਆਈ.ਡੀ.ਏ. ਵਰਗੀਆਂ ਡਾਕਟਰਾਂ ਦੀਆਂ ਪੇਸ਼ੇਵਰ ਸੰਸਥਾਵਾਂ ਨੂੰ ਵੀ ਨਿਰਧਾਰਤ ਫਾਰਮੈਟ ਵਿੱਚ ਅੰਕੜੇ ਸਾਂਝੇ ਕਰਨ ਲਈ ਕਿਹਾ ਗਿਆ ਹੈ। ਸਾਰੇ ਜ਼ਿਲ੍ਹਿਆਂ ਨੂੰ ਡਾਟਾ ਜਮ੍ਹਾ ਕਰਨ ਸਬੰਧੀ ਦਿਸ਼ਾ ਨਿਰਦੇਸ਼ ਅਤੇ ਜ਼ਰੂਰੀ ਟੈਂਪਲੇਟ ਵੀ ਜਾਰੀ ਕੀਤੇ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਕੋਵਿਡ-19 ਵੈਕਸੀਨ ਮੁਹਿੰਮ ਦੀ ਵਿਸਥਾਰਤ ਅਮਲ ਯੋਜਨਾ ਅਨੁਸਾਰ ਫਰੰਟ ਲਾਈਨ ਵਰਕਰਾਂ ਦੀ ਪਛਾਣ, ਡਿਜੀਟਲ ਪਲੇਟਫਾਰਮ ਦੀ ਮੁੜ ਦਰਜਾਬੰਦੀ, ਨਾਨ-ਵੈਕਸੀਨ ਸਪਲਾਈ ਦੀ ਲੌਜਿਸਟਿਕਸ, ਕੋਲਡ ਚੇਨ ਵਧਾਉਣ ਦਾ ਕੰਮ ਕੀਤਾ ਜਾ ਰਿਹਾ ਹੈ।

ਸ. ਸਿੱਧੂ ਨੇ ਕਿਹਾ ਕਿ ਕੋਵਿਡ ਵਾਰੀਅਰਜ਼ ਨੂੰ ਲੈਸ ਕਰਨ ਲਈ, ਪਹਿਲੇ ਪੜਾਅ ਵਿਚ ਹੈਲਥ ਕੇਅਰ ਵਰਕਰਾਂ ਨੂੰ ਕੋਵਿਡ -19 ਵੈਕਸੀਨ ਤਰਜੀਹ ਆਧਾਰ ‘ਤੇ ਦਿੱਤੀ ਜਾ ਸਕਦੀ ਹੈ। ਨੀਤੀਗਤ ਪੱਧਰ ਦੇ ਫ਼ੈਸਲੇ ਹੋਰਨਾਂ ਬਿਮਾਰੀਆਂ ਤੋਂ ਪੀੜਤ 60 ਸਾਲ ਤੋਂ ਵੱਧ ਉਮਰ ਵਾਲੇ ਲਾਭਪਾਤਰੀ ਸਮੂਹਾਂ ਦੀ ਪਛਾਣ ਕਰਨ ਲਈ ਲਏ ਜਾਣਗੇ।

ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨਾਲ ਇੱਕ ਮੀਟਿੰਗ ਹੋਈ, ਜਿੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਨੇ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਸੰਸਥਾਵਾਂ ਸਬੰਧੀ ਲੋੜੀਂਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਿਹਤ ਸੰਭਾਲ ਕਰਮਚਾਰੀ (ਐਚ.ਸੀ.ਡਬਲਯੂ) ਨੂੰ “ਦੋਵੇਂ ਸਰਕਾਰੀ ਅਤੇ ਨਿੱਜੀ ਖੇਤਰਾਂ ਅਤੇ ਸਿਹਤ ਸੰਭਾਲ ਖੇਤਰਾਂ ਵਿੱਚ ਲੱਗੇ ਹੋਰ ਕਰਮਚਾਰੀਆਂ ਨੂੰ ਸਿਹਤ ਸੰਭਾਲ ਸੇਵਾ ਦਾਤਾ” ਵਜੋਂ ਪਰਿਭਾਸ਼ਤ ਕੀਤਾ ਜਾਂਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਿਹਤ ਫੈਕਲਟੀ ਇੰਚਾਰਜਾਂ ਦੁਆਰਾ ਡਾਟਾ ਨਿਰਧਾਰਤ ਫਾਰਮੈਟ ਵਿੱਚ ਭਰਿਆ ਜਾਵੇਗਾ ਅਤੇ ਜ਼ਿਲ੍ਹਾ ਸਿਵਲ ਸਰਜਨ ਦਫ਼ਤਰ ਵਿੱਚ ਜਮ੍ਹਾ ਹੋਵੇਗਾ। ਇਸ ਤੋਂ ਬਾਅਦ, ਇਹ ਕੋਵਿਡ-19 ਵੈਕਸੀਨ ਲਾਭਪਾਤਰੀ ਪ੍ਰਬੰਧਨ ਪ੍ਰਣਾਲੀ (ਸੀ.ਵੀ.ਬੀ.ਐਮ.ਐਸ.) ‘ਤੇ ਅਪਲੋਡ ਕੀਤਾ ਜਾਵੇਗਾ, ਜਿਸ ਵਿਚ ਕੋਵਿਡ-19 ਵੈਕਸੀਨ ਪ੍ਰਾਪਤ ਕਰਨ ਵਾਲੇ ਸਾਰੇ ਲਾਭਪਾਤਰੀਆਂ ਦੀ ਵਿਅਕਤੀਗਤ ਤੌਰ ‘ਤੇ ਟਰੈਕਿੰਗ ਕੀਤੀ ਜਾਵੇਗੀ।

ਉਹਨਾਂ ਸਪੱਸ਼ਟ ਕੀਤਾ ਕਿ ਪਹਿਲੇ ਪੜਾਅ ਤਹਿਤ ਟੀਕਾਕਰਨ ਲਈ ਸਿਰਫ਼ ਸਿਹਤ ਸੰਭਾਲ ਕਰਮਚਾਰੀ ਦੇ ਵੇਰਵੇ ਹੀ ਲਏ ਜਾ ਰਹੇ ਹਨ, ਉਨ੍ਹਾਂ ਦੇ ਪਰਿਵਾਰ ਦੇ ਵੇਰਵੇ ਜਮ੍ਹਾ ਨਹੀਂ ਕੀਤੇ ਜਾਂਦੇ। ਈਵੀਆਈਐਨ ਨੈਟਵਰਕ, ਜੋ ਕਿ ਵੈਕਸੀਨ ਦੇ ਸਟਾਕ ਦੀ ਤਾਜ਼ਾ ਸਥਿਤੀ, ਸਟੋਰੇਜ ਸਮੇਂ ਦਾ ਤਾਪਮਾਨ, ਜੀਓ-ਟੈਗ ਸਿਹਤ ਕੇਂਦਰਾਂ ਅਤੇ ਫੈਕਿਲਟੀ-ਪੱਧਰ ਡੈਸ਼ਬੋਰਡ ਨੂੰ ਬਰਕਰਾਰ ਰੱਖਦਾ ਹੈ, ਨੂੰ ਕੋਵਿਡ ਵੈਕਸੀਨ ਦੀ ਡਿਲਵਰੀ ਲਈ ਦੁਬਾਰਾ ਤਿਆਰ ਕੀਤਾ ਜਾ ਰਿਹਾ ਹੈ।

ਆਪਣੀਆਂ ਸਬੰਧਤ ਸਹੂਲਤਾਂ ਵਿੱਚ ਜ਼ਿਲ੍ਹੇ ਦੇ ਸਰਕਾਰੀ ਅਤੇ ਨਿੱਜੀ ਦੋਵਾਂ ਸਹੂਲਤਾਂ ਦੇ ਫੈਕਿਲਟੀ ਇੰਚਾਰਜ ਐਚਸੀਡਬਲਯੂਜ਼ ਦਾ ਡਾਟਾ ਇਕੱਠਾ ਕਰਨ ਲਈ ਜ਼ਿੰਮੇਵਾਰ ਹੋਣਗੇ।

ਸਾਰੇ ਮੈਡੀਕਲ ਕਾਲਜ, ਸੁਪਰ ਸਪੈਸ਼ਲਿਟੀ ਹਸਪਤਾਲ, ਹਸਪਤਾਲ (ਹਰ ਪੱਧਰ ‘ਤੇ), ਕਮਿਊਨਿਟੀ ਸਿਹਤ ਕੇਂਦਰ, ਪ੍ਰਾਇਮਰੀ ਸਿਹਤ ਕੇਂਦਰ, ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰ, ਸਿਹਤ ਅਤੇ ਤੰਦਰੁਸਤੀ ਕੇਂਦਰ, ਕੈਂਸਰ ਸੰਸਥਾਵਾਂ ਅਤੇ ਹਸਪਤਾਲ, ਟੀ ਬੀ ਹਸਪਤਾਲ ਅਤੇ ਕਲੀਨਿਕ, ਡਿਸਪੈਂਸਰੀਆਂ ਆਦਿ ਦੇ ਨਾਲ ਨਾਲ ਕਾਰਪੋਰੇਟ ਹਸਪਤਾਲ, ਪ੍ਰਾਈਵੇਟ ਮੈਡੀਕਲ ਕਾਲਜ, ਨਰਸਿੰਗ ਹੋਮਜ਼, ਕਲੀਨਿਕ/ ਡੇ ਓਪੀਡੀਜ਼, ਪੌਲੀਕਲੀਨਿਕਸ, ਐਨਜੀਓ ਸਹੂਲਤਾਂ ਆਦਿ ਟੀਕਾਕਰਨ ਲਈ ਸ਼ਾਮਲ ਕੀਤੇ ਜਾਣਗੇ।


Click here to Like us on Facebook


 

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...