Friday, April 19, 2024

ਵਾਹਿਗੁਰੂ

spot_img
spot_img

ਪੰਜਾਬ ਵੱਲੋਂ 301 ਸੁਧਾਰ ਸਫ਼ਲਤਾਪੂਰਵਕ ਲਾਗੂ, ਮੁੱਖ ਸਕੱਤਰ ਵਿਨੀ ਮਹਾਜਨ ਨੇ ਲਿਆ 300 ਸ਼ਰਤਾਂ ਘਟਾਉਣ ਦੀ ਪ੍ਰਗਤੀ ਅਧੀਨ ਪ੍ਰਕ੍ਰਿਆ ਦਾ ਜਾਇਜ਼ਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਫਰਵਰੀ, 2021 –
ਪੰਜਾਬ ਨੇ ਸਫ਼ਲਤਾ ਦੀ ਇਕ ਹੋਰ ਪੁਲਾਂਘ ਪੁੱਟਦਿਆਂ ਸੂਬੇ ਵਿੱਚ 301 ਸੁਧਾਰਾਂ ਨੂੰ ਕਾਮਯਾਬੀ ਨਾਲ ਲਾਗੂ ਕੀਤਾ ਹੈ, ਜਦੋਂ ਕਿ 17 ਵੱਖ-ਵੱਖ ਵਿਭਾਗਾਂ ਦੁਆਰਾ 300 ਸ਼ਰਤਾਂ ਘਟਾਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ ਤਾਂ ਜੋ ਸਰਹੱਦੀ ਸੂਬੇ ਵਿੱਚ ਉਦਯੋਗ ਅਤੇ ਵਪਾਰ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ।

ਇਹ ਸੁਧਾਰ ਵੱਖ ਵੱਖ ਵਿਭਾਗਾਂ ਵਿੱਚ ਲਾਗੂ ਕੀਤੀ ਗਈ ਰਾਜ ਸੁਧਾਰ ਕਾਰਜ ਯੋਜਨਾ (ਐਸ.ਆਰ.ਏ.ਪੀ.) 2020-21 ਦਾ ਹਿੱਸਾ ਸਨ।

ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇਥੇ ਸਬੰਧਤ ਪ੍ਰਸ਼ਾਸਕੀ ਸਕੱਤਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਸ.ਆਰ.ਏ.ਪੀ. ਲਾਗੂ ਕੀਤੇ ਜਾਣ ਦੀ ਸਮੀਖਿਆ ਕੀਤੀ।

ਉਨ੍ਹਾਂ ਵਿਭਾਗ ਦੇ ਮੁਖੀਆਂ ਨੂੰ ਸਾਰੇ ਸੁਧਾਰਾਂ ਦੇ ਢੁਕਵੇਂ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਅਤੇ ਉਦਯੋਗਾਂ ਲਈ ਨਿਯਮ ਤੇ ਸ਼ਰਤਾਂ ਦੇ ਬੋਝ ਨੂੰ ਘਟਾਉਣ ਦੀ ਹਦਾਇਤ ਕੀਤੀ ਤਾਂ ਜੋ ਪੰਜਾਬ ਉਦਯੋਗ ਅਤੇ ਵਪਾਰ ਲਈ ਕਾਰੋਬਾਰ ਨੂੰ ਸੁਖਾਲਾ ਬਣਾਉਣ ਦੇ ਨਾਲ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਦੇਣ ਵਿੱਚ ਦੇਸ਼ ਦੀ ਅਗਵਾਈ ਕਰ ਸਕੇ।

ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ, ਅਲੋਕ ਸ਼ੇਖਰ ਨੇ ਦੱਸਿਆ ਕਿ ਸਬੰਧਤ ਵਿਭਾਗਾਂ ਦੁਆਰਾ ਇਹ 301 ਸੁਧਾਰ ਲਾਗੂ ਕੀਤੇ ਗਏ ਹਨ ਅਤੇ ਸਾਰੇ ਸਬੂਤ ਨਿਰਧਾਰਤ ਸਮੇਂ ਦੇ ਅੰਦਰ 31 ਜਨਵਰੀ ਤੱਕ ਡੀ.ਪੀ.ਆਈ.ਆਈ.ਟੀ. ਕੋਲ ਜਮ੍ਹਾਂ ਕਰਵਾ ਦਿੱਤੇ ਗਏ ਹਨ।

ਡੀਪੀਆਈਆਈਟੀ ਇਨ੍ਹਾਂ 301 ਸੁਧਾਰਾਂ ਲਈ ਪ੍ਰਾਪਤ ਉਪਭੋਗਤਾ ਫੀਡਬੈਕ ਦੇ ਆਧਾਰ ‘ਤੇ ਸੂਬਿਆਂ ਨੂੰ ਰੈਂਕਿੰਗ ਦੇਵੇਗਾ ਜਿਸ ਲਈ 1 ਨਵੰਬਰ, 2020 ਤੋਂ 30 ਅਪ੍ਰੈਲ, 2021 ਤੱਕ ਦੇ ਉਪਭੋਗਤਾ ਅੰਕੜਿਆਂ ਨੂੰ ਵਿਚਾਰਿਆ ਜਾਵੇਗਾ।

ਹੁਣ ਤੱਕ, ਉਪਭੋਗਤਾਵਾਂ ਦੀ ਫੀਡਬੈਕ ਦੇ ਆਧਾਰ ‘ਤੇ ਸਬੰਧਤ ਵਿਭਾਗਾਂ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੇ 4,000 ਤੋਂ ਵੱਧ ਸੰਤੁਸ਼ਟ ਉਪਭੋਗਤਾ ਹਨ।

ਮੁੱਖ ਸਕੱਤਰ ਨੇ ਸੁਧਾਰਾਂ ਨੂੰ ਲਾਗੂ ਕਰਨ ਲਈ ਸਾਰੇ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਬੰਧਤ ਪ੍ਰਸ਼ਾਸਕੀ ਸਕੱਤਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜਾਣਕਾਰੀ ਦੇ ਪਾਸਾਰ ਦੇ ਨਾਲ ਨਾਲ ਨਵੇਂ ਸੁਧਾਰਾਂ ਅਤੇ ਆਨਲਾਈਨ ਸੇਵਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰਨ।

ਮੀਟਿੰਗ ਦੌਰਾਨ ਮੁੱਖ ਸਕੱਤਰ ਵੱਲੋਂ ਰੈਗੂਲੇਟਰੀ ਸ਼ਰਤਾਂ ਦੇ ਭਾਰ ਨੂੰ ਘਟਾਉਣ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ।

ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਸ਼ਰਤਾਂ ਦੇ ਭਾਰ ਨੂੰ ਘਟਾਉਣ ਦੀ ਪ੍ਰਕਿਰਿਆ 31 ਵੱਖ-ਵੱਖ ਵਿਭਾਗਾਂ ਵਿੱਚ ਲਾਗੂ ਕੀਤੀ ਜਾ ਰਹੀ ਹੈ ਅਤੇ 17 ਵਿਭਾਗਾਂ ਵਲੋਂ ਕਟੌਤੀ ਲਈ ਲਗਭਗ 300 ਸ਼ਰਤਾਂ ਦੀ ਪਛਾਣ ਕੀਤੀ ਗਈ ਹੈ।

ਮੁੱਖ ਸਕੱਤਰ ਨੇ ਬਾਕੀ 14 ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਮੌਜੂਦਾ ਐਕਟਾਂ, ਨਿਯਮਾਂ ਅਤੇ ਕਾਨੂੰਨਾਂ ਦਾ ਅਧਿਐਨ ਕਰਨ ਤਾਂ ਜੋ ਸ਼ਰਤਾਂ ਦੇ ਭਾਰ ਨੂੰ ਘਟਾਉਣ ਲਈ ਲੋੜੀਂਦੀ ਕਾਰਜ ਯੋਜਨਾ ਸਮਾਂਬੱਧ ਢੰਗ ਨਾਲ ਤਿਆਰ ਕਰਨੀ ਯਕੀਨੀ ਬਣਾਈ ਜਾ ਸਕੇ।

ਸ੍ਰੀਮਤੀ ਮਹਾਜਨ ਨੇ ਸਾਰੇ ਵਿਭਾਗਾਂ ਨੂੰ ਉਦਯੋਗਾਂ ਲਈ ਸ਼ਰਤਾਂ ਦੇ ਬੋਝ ਨੂੰ ਘਟਾਉਣ ਲਈ ਯਤਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਉਦਯੋਗ ਅਤੇ ਵਪਾਰ ਲਈ ਕਾਰੋਬਾਰ ਵਿੱਚ ਅਸਾਨਤਾ ਦੇ ਨਾਲ ਨਾਲ ਸੂਬੇ ਦੇ ਲੋਕਾਂ ਲਈ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਉਹਨਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਭਾਰਤ ਸਰਕਾਰ ਦੁਆਰਾ ਨਿਰਧਾਰਤ ਸਮਾਂ-ਸੀਮਾ ਅਨੁਸਾਰ ਸ਼ਰਤਾਂ ਦੇ ਬੋਝ ਨੂੰ ਘਟਾਉਣ ਦੀ ਪ੍ਰਕਿਰਿਆ ਨੂੰ ਪੂਰਾ ਕਰਨ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...