Friday, April 19, 2024

ਵਾਹਿਗੁਰੂ

spot_img
spot_img

ਪੰਜਾਬ ਸਟੂਡੈਂਟਸ ਯੂਨੀਅਨ – ਪੀਐੱਸਯੂ ਸ਼ਹੀਦ ਰੰਧਾਵਾ – ਵੱਲੋਂ ਸੰਗਰੂਰ ‘ਚ ਵਿਦਿਆਰਥੀ ਮੁੱਦਿਆਂ ਸੰਬੰਧੀ ਕੀਤੀ ਗਈ ਸੂਬਾਈ ਰੈਲੀ ਤੇ ਮੁਜਾਹਰਾ

- Advertisement -

ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 25 ਨਵੰਬਰ, 2021:
ਅੱਜ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਵਿਦਿਆਰਥੀ ਮੁੱਦਿਆਂ ਸੰਬੰਧੀ ਸੰਗਰੂਰ ਵਿਖੇ ਵਿਦਿਆਰਥੀ ਰੈਲੀ ਤੇ ਮੁਜਾਹਰਾ ਕੀਤਾ ਗਿਆ ਜਿਸਦੇ ਵਿੱਚ ਵੱਖ ਵੱਖ ਜ਼ਿਲ੍ਹਿਆਂ ਦੇ ਕਾਲਜਾਂ ਨਾਲ ਸਬੰਧਤ ਸੈਂਕੜੇ ਵਿਦਿਆਰਥੀ ਸ਼ਾਮਿਲ ਹੋਏ।

ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਪੀ ਐੱਸ ਯੂ (ਸ਼ਹੀਦ ਰੰਧਾਵਾ) ਦੇ ਸੂਬਾ ਜਥੇਬੰਦਕ ਸਕੱਤਰ ਹੁਸ਼ਿਆਰ ਸਿੰਘ ਨੇ ਕਿਹਾ ਕਿ ਵਿਦਿਆਰਥੀ-ਨੌਜਵਾਨਾਂ ਦੇ ਮੁੱਦੇ ਚੋਣਾਂ ਦੀ ਰੁੱਤ ‘ਚ ਲੋਕਾਂ ਦੇ ਮਸਲੇ ਹੱਲ ਕਰਨ ਦਾ ਦਾਅਵਾ ਕਰ ਰਹੀ ਚੰਨੀ ਸਰਕਾਰ ਤੇ ਸਭਨਾਂ ਸਿਆਸੀ ਪਾਰਟੀਆਂ ਦੇ ਗੌਰ ਫਿਕਰ ਦਾ ਮਸਲਾ ਨਹੀਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ‘ਚ ਰੁੱਝੀਆਂ ਸਭ ਸਿਆਸੀ ਪਾਰਟੀਆਂ ਵਿਦਿਆਰਥੀ-ਨੌਜਵਾਨਾਂ ਦੇ ਮੁੱਦਿਆਂ ਨੂੰ ਨਾ ਤਾਂ ਆਪਣੇ ਐਲਾਨਾਂ/ਬਿਆਨਾਂ ਤੇ ਨਾ ਹੀ ਆਪਣੇ ਚੋਣ ਮਨੋਰਥ ਪੱਤਰਾਂ ‘ਚ ਕੋਈ ਥਾਂ ਦੇਣ ਨੂੰ ਤਿਆਰ ਹਨ।

ਇਸ ਲਈ ਰੈਲੀ ਦਾ ਮਕਸਦ ਵਿਦਿਆਰਥੀ ਮੁੱਦਿਆਂ ਸਭਨਾਂ ਸਰਕਾਰੀ ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਕੁੱਲ ਵਿੱਤੀ ਜ਼ਿੰਮੇਵਾਰੀਆਂ ਪੰਜਾਬ ਸਰਕਾਰ ਚੁੱਕੇ, ਨਵੀਂ ਸਿੱਖਿਆ ਨੀਤੀ ਖ਼ਿਲਾਫ਼ ਵਿਧਾਨ ਸਭਾ ‘ਚ ਮਤਾ ਪਾਸ ਕੀਤਾ ਜਾਵੇ, ਪ੍ਰਾਈਵੇਟ ਯੂਨੀਵਰਸਿਟੀ ਖੋਲ੍ਹਣ ਦੀ ਨੀਤੀ ਰੱਦ ਕੀਤੀ ਜਾਵੇ, ਕਾਲਜਾਂ ‘ਚ ਖਾਲੀ ਅਤੇ ਹੋਰ ਲੋੜੀਂਦੀਆਂ ਅਧਿਆਪਨ ਅਤੇ ਹੋਰ ਅਮਲੇ ਦੀਆਂ ਪੋਸਟਾਂ ‘ਤੇ ਫੌਰੀ ਪੱਕੀ ਭਰਤੀ ਕੀਤੀ ਜਾਵੇ ਅਤੇ ਹਰ ਬੇਰੁਜ਼ਗਾਰ ਨੌਜਵਾਨਾਂ ਨੂੰ ਯੋਗਤਾ ਅਨੁਸਾਰ ਰੁਜ਼ਗਾਰ ਦਿੱਤਾ ਜਾਵੇ ਅਤੇ ਰੁਜ਼ਗਾਰ ਨਾ ਮਿਲਣ ਤੱਕ ਬੇਰੁਜ਼ਗਾਰੀ ਭੱਤੇ ਦਾ ਪ੍ਰਬੰਧ ਕੀਤਾ ਜਾਵੇ ਨੂੰ ਉਭਾਰਨਾ ਹੈ।

ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕੱਲ੍ਹ (24 ਨਵੰਬਰ) ਪੰਜਾਬੀ ਯੂਨੀਵਰਸਿਟੀ ਪਟਿਆਲਾ ਚ ਜਾ ਕੇ ਯੂਨੀਵਰਸਿਟੀ ਸਿਰ ਚਡ਼੍ਹੇ 150 ਕਰੋੜ ਰੁਪਏ ਦੇ ਲਗਭਗ ਕਰਜ਼ੇ ਨੂੰ ਖ਼ਤਮ ਕਰਨਾ ਅਤੇ ਇਸ ਦੀ ਮਹੀਨਾਵਾਰ ਗ੍ਰਾਂਟ ‘ਚ ਵਾਧਾ ਕਰਨਾ ਵਿਦਿਆਰਥੀ ਜਥੇਬੰਦੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਉਠਾਈ ਜਾ ਰਹੀ ਆਵਾਜ਼ ਦਾ ਸਿੱਟਾ ਹੈ।

ਇਹ ਵਿਦਿਆਰਥੀ ਸੰਘਰਸ਼ ਦੀ ਅੰਸ਼ਕ ਜਿੱਤ ਹੈ ਪਰ ਇਸ ਦੇ ਪੱਕੇ ਹੱਲ ਸਬੰਧੀ ਵਿਧਾਨ ਸਭਾ ਦੇ ਵਿੱਚ ਕੋਈ ਠੋਸ ਨੀਤੀ ਬਣਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਿੱਜੀਕਰਨ ਦੀ ਨੀਤੀ ਰੱਦ ਹੋਣੀ ਚਾਹੀਦੀ ਹੈ।

ਵਿਦਿਆਰਥੀ ਆਗੂ ਅਮਿਤੋਜ ਮੌੜ ਨੇ ਕਿਹਾ ਕਿ ਵੋਟਾਂ ਦੀ ਰੁੱਤ ‘ਚ ਸਿਆਸੀ ਪਾਰਟੀਆਂ ਨੌਜਵਾਨਾਂ-ਵਿਦਿਆਰਥੀਆਂ ਦੇ ਬੁਨਿਆਦੀ ਮੁੱਦਿਆਂ ਨੂੰ ਰੋਲ ਕੇ ਘਟੀਆ ਦਰਜੇ ਦੇ ਮੁੱਦੇ ਮੂਹਰੇ ਲਿਆ ਕੇ ਸਾਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੀਆਂ ਹਨ ਪ੍ਰੰਤੂ ਸਾਨੂੰ ਆਪਣੇ ਬੁਨਿਆਦੀ ਮੁੱਦਿਆਂ ਦੀ ਪਛਾਣ ਕਰਨੀ ਚਾਹੀਦੀ ਹੈ ਅਤੇ ਇਨ੍ਹਾਂ ਦੁਆਲੇ ਜਥੇਬੰਦ ਹੋ ਕੇ ਹਾਕਮਾਂ ‘ਤੇ ਦਬਾਅ ਲਾਮਬੰਦ ਕਰਨਾ ਚਾਹੀਦਾ ਹੈ।

ਵਿਦਿਆਰਥੀ ਆਗੂ ਕੋਮਲ ਖਨੌਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀ ਸੰਘਰਸ਼ਾਂ ਦੇ ਵਿਚ ਵਿਦਿਆਰਥਣਾਂ ਦਾ ਮਹੱਤਵਪੂਰਨ ਰੋਲ ਹੈ ਅੱਜ ਕਾਲਜਾਂ ‘ਚ ਕੁੜੀਆਂ ਹੀ ਵਿਦਿਆਰਥੀ ਜਥੇਬੰਦੀਆਂ ‘ਚ ਆਗੂ ਭੂਮਿਕਾ ‘ਚ ਮੂਹਰੇ ਆ ਰਹੀਆਂ ਹਨ ਕਿਉਂਕਿ ਸਰਕਾਰੀ ਤੇ ਮੁਫ਼ਤ ਸਿੱਖਿਆ ਦੇ ਹੱਕ ਦਾ ਮਸਲਾ ਵਿਸ਼ੇਸ਼ ਕਰਕੇ ਕੁਡ਼ੀਅਾਂ ਦੇ ਭਵਿੱਖ ਦਾ ਬੁਨਿਆਦੀ ਮਸਲਾ ਹੈ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਵਿਦਿਆਰਥੀ ਆਗੂ ਬਲਵਿੰਦਰ ਸਿੰਘ ਸੋਨੀ ਵੱਲੋਂ ਦੱਸਿਆ ਗਿਆ ਕਿ ਮੁੱਖ ਮੰਤਰੀ ਚੰਨੀ ਨੇ ਜਿਹੜਾ ਕਰਜ਼ਾ ਯੂਨੀਵਰਸਿਟੀ ‘ਚ ਆ ਕੇ ਮੁਆਫ਼ ਕਰਨ ਦੀ ਗੱਲ ਕੀਤੀ ਹੈ ਇਹ ਅਸਲ ‘ਚ ਪੰਜਾਬ ਸਰਕਾਰ ਦੀ ਹੀ ਦੇਣ ਸੀ ਕਿਉਂਕਿ ਕਾਂਗਰਸ ਸਰਕਾਰ ਦੇ ਸੂਬੇ ਦੀ ਸੱਤਾ ‘ਚ ਆਉਣ ਤੋਂ ਬਾਅਦ ਯੂਨੀਵਰਸਿਟੀ ਨੂੰ ਨਵੀਆਂ ਉਸਾਰੀਆਂ ਲਈ ਕੋਈ ਵਿੱਤੀ ਗਰਾਂਟ ਨਹੀਂ ਦਿੱਤੀ ਗਈ ਜਿਸ ਦੇ ਕਾਰਨ ਇਸ ਸਮੇਂ ਦੌਰਾਨ ਯੂਨੀਵਰਸਿਟੀ ਵੱਲੋਂ ਕੀਤੇ ਉਸਾਰੀ ਕੰਮਾਂ ‘ਤੇ ਖਰਚ ਹੋਏ ਪੈਸੇ ਹੀ ਕਰਜ਼ੇ ਦਾ ਰੂਪ ਧਾਰਨ ਕਰ ਗਏ। ਉਨ੍ਹਾਂ ਪੰਜਾਬ ਸਰਕਾਰ ਤੋਂ ਯੂਨੀਵਰਸਿਟੀ ਨੂੰ ਚਲਾਉਣ ਲਈ ਕੋਈ ਠੋਸ ਨੀਤੀ ਬਣਾਉਣ ਦੀ ਮੰਗ ਕੀਤੀ।
ਜਥੇਬੰਦੀ ਦੇ ਸੂਬਾਈ ਆਗੂ ਰਵਿੰਦਰ ਸਵੇਵਾਲਾ ਨੇ ਵੀ ਸੰਬੋਧਨ ਕੀਤਾ।

ਵਿਦਿਆਰਥੀ ਆਗੂ ਗਗਨ ਦਬੜੀਖਾਨਾ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸਰੂਪ ਨਾਲ ਕੀਤੀ ਛੇੜ ਛਾੜ ਦੇ ਖ਼ਿਲਾਫ਼ ਮਤਾ ਪਾਇਆ ਗਿਆ ਤੇ ਮੰਗ ਕੀਤੀ ਗਈ ਕਿ ਇਸ ਦਾ ਪਹਿਲਾਂ ਵਾਲਾ ਸਰੂਪ ਬਹਾਲ ਕੀਤਾ ਜਾਵੇ। ਕੱਲ੍ਹ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕਰ ਰਹੇ ਬੀ. ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ ਕਰਨ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਅਤੇ ਮੰਗ ਕੀਤੀ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਫੌਰੀ ਰੁਜਗਾਰ ਦਿੱਤਾ ਜਾਵੇ।

ਭਰਾਤਰੀ ਜਥੇਬੰਦੀਆਂ ਦੇ ਚੋਂ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਵੱਲੋਂ ਸੰਘਰਸ਼ਾਂ ‘ਚ ਨੌਜਵਾਨਾਂ ਦੀ ਭੂਮਿਕਾ ਸਬੰਧੀ ਦੱਸਿਆ ਗਿਆ। ਪੀ.ਐੱਸ.ਯੂ ਲਲਕਾਰ ਵੱਲੋਂ ਗੁਰਪ੍ਰੀਤ ਜੱਸਲ, ਬੀ ਕੇ ਯੂ ਏਕਤਾ (ਉਗਰਾਹਾਂ) ਵੱਲੋਂ ਗੋਬਿੰਦਰ ਸਿੰਘ ਮੰਗਵਾਲ, ਗੈਸਟ ਫੈਕਲਟੀ ਪ੍ਰੋਫੈਸਰਜ ਐਸੋਸੀਏਸ਼ਨ, ਪੰਜਾਬ ਵੱਲੋਂ ਸੁਖਚੈਨ ਸਿੰਘ ਨੇ ਵੀ ਸੰਘਰਸ਼ ਦੀ ਹਮਾਇਤ ਚ ਆਪਣੇ ਵਿਚਾਰ ਰੱਖੇ। ਸਟੇਜ ਸਕੱਤਰ ਦੀ ਭੂਮਿਕਾ ਵਿਦਿਆਰਥੀ ਆਗੂ ਰਮਨ ਸਿੰਘ ਕਾਲਾਝਾੜ ਨੇ ਨਿਭਾਈ।

ਅਖੀਰ ਵਿੱਚ ਜਥੇਬੰਦੀ ਵੱਲੋਂ 30 ਨਵੰਬਰ ਤੋਂ 3 ਦਸੰਬਰ ਤੱਕ ਵਿਸ਼ਵ ਵਪਾਰ ਸੰਸਥਾ (WTO) ਦੀ ਕਾਨਫਰੰਸ ਦੌਰਾਨ ਪੰਜਾਬ ਦੇ ਕਾਲਜਾਂ ਚ ਵਿ.ਵ.ਸੰ. ਦੇ ਖਿਲਾਫ ਮੀਟਿੰਗਾਂ , ਰੈਲੀਆਂ, ਅਰਥੀ ਫੂਕ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...