Friday, April 19, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਉਦਯੋਗ ਨੂੰ ਹੁਲਾਰਾ ਦੇਣ ਲਈ ਹੁਸ਼ਿਆਰਪੁਰ ਵਿਖੇ ਪਲਾਈਵੁੱਡ ਪਾਰਕ ਸਥਾਪਤ ਕਰੇਗੀ: ਸੁੰਦਰ ਸ਼ਾਮ ਅਰੋੜਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਜਨਵਰੀ, 2021 –
ਲੱਕੜ ਉਦਯੋਗ ਨੂੰ ਅੱਗੇ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ, ਪਿੰਡ ਬੱਸੀ ਕੈਸੋ ਅਤੇ ਬੱਸੀ ਮਾਰੂਫ ਦਰਮਿਆਨ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸਮਰਪਿਤ ਪਲਾਈਵੁੱਡ ਪਾਰਕ ਸਥਾਪਤ ਕਰੇਗੀ ਜਿਸ ’ਤੇ ਲਗਭਗ 100 ਕਰੋੜ ਦਾ ਨਿਵੇਸ਼ ਆਵੇਗਾ ਅਤੇ ਇਸ ਨਾਲ ਸਥਾਨਕ ਨੌਜਵਾਨਾਂ ਨੂੰ ਰੁਜਗਾਰ ਮਿਲਣ ਦੇ ਨਾਲ ਨਾਲ ਉਤਪਾਦਕਤਾ ਵਿੱਚ ਵੀ ਵਾਧਾ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਪਲਾਈਵੁੱਡ ਪਾਰਕ ਦਾ ਇਹ ਪ੍ਰਾਜੈਕਟ ਸਪੈਸ਼ਲ ਪਰਪਜ਼ ਵਹੀਕਲ (ਐਸ.ਪੀ.ਵੀ.) ਸੰਚਾਲਿਤ ਹੋਵੇਗਾ ਅਤੇ ਆਲ ਇੰਡੀਆ ਪਲਾਈਵੁੱਡ ਮੈਨੂਫੈਕਚਰਜ਼ ਐਸੋਸੀਏਸਨ ਦੇ 30 ਮੈਂਬਰ ਹੋਣਗੇ ਜਿਨ੍ਹਾਂ ਨੇ ਪ੍ਰਾਜੈਕਟ ਦੇ ਲਾਗੂਕਰਨ ਲਈ ਕੰਪਨੀ ਐਕਟ, 2013 ਦੇ ਤਹਿਤ 18.10.2018 ਨੂੰ ਹੁਸ਼ਿਆਰਪੁਰ ਵੁੱਡ ਪਾਰਕ ਪ੍ਰਾਈਵੇਟ ਲਿਮਟਡ ਦੇ ਨਾਮ ਅਤੇ ਤਰਜ਼ ’ਤੇ ਇਕ ਕੰਪਨੀ ਰਜਿਸਟਰ ਕੀਤੀ ਹੈ।

ਉਨ੍ਹਾਂ ਕਿਹਾ ਕਿ ਐਸ.ਪੀ.ਵੀ. ਨੇ ਪ੍ਰਸਤਾਵਿਤ ਪਲਾਈਵੁੱਡ ਪਾਰਕ ਲਈ ਆਪਣੇ ਪੱਧਰ ’ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬੱਸੀ ਕੈਸੋ ਅਤੇ ਬੱਸੀ ਮਾਰੂਫ ਦਰਮਿਆਨ 58.85 ਏਕੜ ਜ਼ਮੀਨ ਖਰੀਦੀ ਹੈ ਜਿੱਥੇ 100 ਕਰੋੜ ਰੁਪਏ ਦੇ ਨਿਵੇਸ਼ ਨਾਲ ਲੱਕੜ ਅਧਾਰਤ ਉਦਯੋਗ ਸਥਾਪਤ ਕੀਤਾ ਜਾਵੇਗਾ।

ਪ੍ਰਸਤਾਵਿਤ ਪਾਰਕ ਵਿਚ ਪਲਾਈ ਬੋਰਡ ਫੈਕਟਰੀਆਂ, ਆਰਾ ਮਿੱਲਾਂ ਅਤੇ ਚਿਪਰਜ਼ (ਲੱਕੜ ਦੇ ਟੁਕੜੇ) ਆਦਿ ਦੀਆਂ ਇਕਾਈਆਂ ਹੋਣਗੀਆਂ। ਪ੍ਰਸਤਾਵਿਤ ਪਾਰਕ ਨਾ ਸਿਰਫ ਭਵਿੱਖ ਵਿਚ ਉਦਯੋਗ ਦੇ ਵਿਸਥਾਰ ਵਿਚ ਮਦਦ ਕਰੇਗਾ ਬਲਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੇ ਚੰਗੇ ਭਾਅ ਮਿਲਣ ਵਿੱਚ ਸਹਾਈ ਹੋਵੇਗਾ ਕਿਉਂਕਿ ਇਸ ਵਿੱਚ ਸੂਬੇ ਦੀ ਲੱਕੜ ਦੀ ਵਰਤੋਂ ਕੀਤੀ ਜਾਏਗੀ। ਸੂਬੇ ਸਰਕਾਰ ਨੇ ਪਲਾਈਵੁੱਡ ਪਾਰਕ ਦੇ ਇਸ ਪ੍ਰੋਜੈਕਟ ਦੀ ਇੱਕ ਮਹੱਤਵਪੂਰਨ ਪ੍ਰਾਜੈਕਟ ਵਜੋਂ ਪਛਾਣ ਕੀਤੀ ਹੈ ਅਤੇ ਇਸ ਨੂੰ ਵਧੇਰੇ ਤਰਜੀਹ ਦੇ ਰਹੀ ਹੈ।

ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਐਸ.ਪੀ.ਵੀ. ਨੂੰ ਪ੍ਰਾਜੈਕਟ ਲਈ ਸਾਰੀਆਂ ਰੈਗੂਲੇਟਰੀ ਮਨਜੂਰੀਆਂ ਲੈਣ ਅਤੇ ਉਨ੍ਹਾਂ ਦੇ ਪ੍ਰਸਤਾਵਿਤ ਪ੍ਰਾਜੈਕਟ ਦੇ ਰਾਹ ਵਿਚਲੀਆਂ ਔਕੜਾਂ ਨੂੰ ਦੂਰ ਕਰਨ ਵਿੱਚ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਐਸ.ਪੀ.ਵੀ. ਨੇ ਰਾਜ ਸਰਕਾਰ ਦੀ ਉਦਯੋਗਿਕ ਨੀਤੀ ਤਹਿਤ ਪ੍ਰੋਤਸਾਹਨ / ਲਾਭ ਲੈਣ ਲਈ 30.11.2018 ਨੂੰ ਕਾਮਨ ਐਪਲੀਕੇਸਨ ਫਾਰਮ (ਸੀ.ਏ.ਐੱਫ.) ਦਰਜ ਕੀਤਾ ਹੈ।

ਇਸ ਤੋਂ ਇਲਾਵਾ ਹਾਲ ਹੀ ਵਿੱਚ ਐਸ.ਪੀ.ਵੀ. ਦੀ ਬੇਨਤੀ ’ਤੇ ਰਾਜ ਸਰਕਾਰ ਦੇ ਸਬੰਧਤ ਵਿਭਾਗਾਂ (ਪੀ.ਡਬਲਿਊ.ਡੀ. (ਬੀ ਐਂਡ ਆਰ) ਅਤੇ ਪੰਜਾਬ ਮੰਡੀ ਬੋਰਡ) ਨੇ ਹੁਸ਼ਿਆਰਪੁਰ ਦਸੂਹਾ ਸੜਕ ਤੋਂ ਬੱਸੀ ਕੈਸੋ ਵੱਲ ਬਾਘਪੁਰ ਕੰਤੀਆਂ ਤੱਕ ਮੌਜੂਦਾ ਸੜਕ ਨੂੰ ਲਗਭਗ 2.25 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਕਰਨ ਅਤੇ ਮਜ਼ਬੂਤੀ ਲਈ ਸਿਧਾਂਤਕ ਤੌਰ ’ਤੇ ਸਹਿਮਤੀ ਵੀ ਦੇ ਦਿੱਤੀ ਹੈ।

ਬੁਲਾਰੇ ਨੇ ਦੱਸਿਆ ਕਿ ਐਸ.ਪੀ.ਵੀ. ਤੋਂ 3 ਏਕੜ ਜਮੀਨ ਪ੍ਰਾਪਤ ਹੋਣ ‘ਤੇ ਪੰਜਾਬ ਮੰਡੀ ਬੋਰਡ ਪ੍ਰਸਤਾਵਿਤ ਪਲਾਈਵੁੱਡ ਪਾਰਕ ਵਿੱਚ ਲੱਕੜ ਮੰਡੀ ਵੀ ਸਥਾਪਤ ਕਰੇਗਾ।

ਇਸ ਦੇ ਨਾਲ ਹੀ ਭਾਰਤ ਸਰਕਾਰ ਤੋਂ 20 ਕਰੋੜ ਰੁਪਏ ਤੱਕ ਦੀ ਸਹਾਇਤਾ ਨਾਲ ਇੱਕ ਕਾਮਨ ਫੈਸਿਲਟੀ ਸੈਂਟਰ (ਸੀ.ਐਫ.ਸੀ.) ਸਥਾਪਤ ਕਰਨ ਦਾ ਵੀ ਵਿਚਾਰ ਹੈ ਜੋ ਪ੍ਰਸਤਾਵਿਤ ਪਲਾਈਵੁੱਡ ਪਾਰਕ ਵਿਚ ਸਥਿਤ ਸਾਰੀਆਂ ਪਲਾਈਵੁੱਡ ਇਕਾਈਆਂ ਨੂੰ ਆਮ ਸਹੂਲਤਾਂ ਪ੍ਰਦਾਨ ਕਰੇਗਾ।

ਡਾਇਰੈਕਟੋਰੇਟ ਆਫ਼ ਟਾਊਨ ਐਂਡ ਕੰਟਰੀ ਪਲਾਨਿੰਗ, ਪੰਜਾਬ ਨੇ ਐਸ.ਪੀ.ਵੀ. ਨੂੰ ਪਲਾਈਵੁੱਡ ਪਾਰਕ ਦੇ ਪ੍ਰਾਜੈਕਟ ਦੀ ਸਥਾਪਨਾ ਲਈ 17.12.2020 ਨੂੰ ਚੇਂਜ ਆਫ਼ ਲੈਂਡ ਯੂਜ਼ (ਸੀ.ਐਲ.ਯੂ.) ਵੀ ਜਾਰੀ ਕਰ ਦਿੱਤਾ ਹੈ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...