Friday, March 29, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਐਲਾਨ ਕਰੇ ਕਿ ਇਹ ਰਾਖਵਾਂਕਰਨ ਨੀਤੀ ਨਾਲ ਛੇੜਛਾੜ ਨਹੀਂ ਕਰੇਗੀ: ਅਕਾਲੀ ਦਲ

- Advertisement -

ਚੰਡੀਗੜ੍ਹ, 16 ਫਰਵਰੀ, 2020:

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਨੂੰ ਇਹ ਐਲਾਨ ਕਰਨ ਲਈ ਆਖਿਆ ਹੈ ਕਿ ਇਹ ਸਰਕਾਰੀ ਨੌਕਰੀਆਂ ਵਿਚ ਨਿਯੁਕਤੀਆਂ ਅਤੇ ਤਰੱਕੀਆਂ ਸੰਬੰਧੀ ਮੌਜੂਦਾ ਰਾਖਵਾਂਕਰਨ ਨੀਤੀ ਨਾਲ ਕੋਈ ਛੇੜਛਾੜ ਨਹੀਂ ਕਰੇਗੀ ਤਾਂ ਕਿ ਅਨੁਸੂਚਿਤ ਜਾਤੀਆਂ ਅਤੇ ਕਬੀਲਿਆਂ ਦੇ ਬੁਨਿਆਦੀ ਅਧਿਕਾਰਾਂ ਦੀ ਹਰ ਕੀਮਤ ਉੱਤੇ ਰਾਖੀ ਨੂੰ ਯਕੀਨੀ ਬਣਾਇਆ ਜਾਵੇ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਪੀਕਰ ਡਾਕਟਰ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਆਏ ਤਾਜ਼ਾ ਫੈਸਲੇ, ਜਿਸ ਵਿਚ ਕਿਹਾ ਗਿਆ ਹੈ ਕਿ ਸਰਕਾਰੀ ਨੌਕਰੀਆਂ ਅਤੇ ਤਰੱਕੀਆਂ ਵਿਚ ਰਾਖਵਾਂਕਰਨ ਦੇਣ ਲਈ ਸੂਬੇ ਕਾਨੂੰਨੀ ਤੌਰ ਤੇ ਪਾਬੰਦ ਨਹੀਂ ਹਨ, ਦੇ ਬਾਵਜੂਦ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਨੂੰ ਦਿੱਤੇ ਗਏ ਰਾਖਵਾਂਕਰਨ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨਹੀਂ ਕੀਤੀ ਜਾਣੀ ਚਾਹੀਦੀ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਐਲਾਨ ਕਰਨਾ ਚਾਹੀਦਾ ਹੈ ਕਿ ਸਰਕਾਰੀ ਨੌਕਰੀਆਂ ਅਤੇ ਤਰੱਕੀਆਂ ਬਾਰੇ ਰਾਖਵਾਂਕਰਨ ਦੀ ਮੌਜੂਦਾ ਨੀਤੀ ਨੂੰ ਜਾਰੀ ਰੱਖਿਆ ਜਾਵੇਗਾ ਤਾਂ ਕਿ ਅਨੁਸੂਚਿਤ ਜਾਤੀਆਂ ਦੇ ਲੋਕਾਂ ਅੰਦਰ ਪੈਦਾ ਹੋਇਆ ਡਰ ਦੂਰ ਹੋ ਜਾਵੇ।

ਉਹਨਾਂ ਕਿਹਾ ਕਿ ਇਸੇ ਤਰ੍ਹਾਂ ਅਸੀਂ ਉਮੀਦ ਕਰਦੇ ਹਾਂ ਕਿ ਕੇਂਦਰ ਨੂੰ ਇਹੀ ਕਦਮ ਚੁੱਕਣਾ ਚਾਹੀਦਾ ਹੈ, ਜਿਵੇਂਕਿ ਇਸ ਨੇ ਉਸ ਸਮੇਂ ਕੀਤਾ ਸੀ, ਜਦੋਂ ਸੁਪਰੀਮ ਕੋਰਟ ਨੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ (ਅੱਤਿਆਚਾਰ ਰੋਕੂ ਐਕਟ) ਵਿਚ ਸੋਧ ਕੀਤੀ ਸੀ। ਉਸ ਸਮੇਂ ਸਦਨ ਨੂੰ ਇੱਕ ਦਿਨ ਵਧਾਇਆ ਗਿਆ ਸੀ ਅਤੇ ਕਾਨੂੰਨ ਰਾਹੀਂ ਜਿਓਂ ਦੀ ਤਿਓਂ ਸਥਿਤੀ ਨੂੰ ਬਰਕਰਾਰ ਰੱਖਿਆ ਗਿਆ ਸੀ। ਹੁਣ ਵੀ ਅਜਿਹੀ ਹੀ ਠੋਸ ਕਾਰਵਾਈ ਦੀ ਲੋੜ ਹੈ।

ਇਹ ਟਿੱਪਣੀ ਕਰਦਿਆਂ ਕਿ ਰਾਖਵਾਂਕਰਨ ਇੱਕ ਬੁਨਿਆਦੀ ਅਧਿਕਾਰ ਹੈ, ਜਿਹੜਾ ਕਿ ਭਾਰਤੀ ਸੰਵਿਧਾਨ ਤਹਿਤ ਐਸਸੀ ਅਤੇ ਐਸਟੀ ਭਾਈਚਾਰਿਆਂ ਨੂੰ ਦਿੱਤਾ ਗਿਆ ਸੀ, ਅਕਾਲੀ ਆਗੂ ਨੇ ਕਿਹਾ ਕਿ ਇਸ ਗੱਲ ਨੂੰ ਸੁਪਰੀਮ ਕੋਰਟ ਦੇ ਇੱਕ ਮੁਕੰਮਲ ਬੈਂਚ ਦੁਆਰਾ ਦੁਹਰਾਇਆ ਜਾ ਚੁੱਕਾ ਹੈ।

ਡਾਕਟਰ ਅਟਵਾਲ ਨੇ ਕਿਹਾ ਕਿ ਸੰਵਿਧਾਨ ਤਹਿਤ ਦਿੱਤਾ ਗਿਆ ਰਾਖਵਾਂਕਰਨ ਅਸਲੀ ਬਰਾਬਰੀ ਵਾਸਤੇ ਦਿੱਤੀ ਸਹੂਲਤ ਹੈ, ਜਿਹੜੀ ਰਾਜਾਂ ਉੱਤੇ ਉਹਨਾਂ ਗਰੁੱਪਾਂ ਨੂੰ ਦੇਣ ਦੀ ਜ਼ਿੰਮੇਵਾਰੀ ਪਾਈ ਗਈ ਹੈ, ਜੋ ਕਮਜ਼ੋਰ ਅਤੇ ਹੀਣੇ ਹਨ।

ਉਹਨਾਂ ਕਿਹਾ ਕਿ ਸੰਵਿਧਾਨ ਦੀ ਪ੍ਰਸਤਾਵਨਾ ਵਿਚ ਅਤੀਤ ਦੀਆਂ ਬੇਇਨਸਾਫੀਆਂ ਨੂੰ ਪਹਿਚਾਣਿਆ ਗਿਆ ਸੀ, ਜਿਹਨਾਂ ਨੇ ਦੇਸ਼ ਨੂੰ ਨਾਬਰਾਬਰੀ ਅਤੇ ਸਮਾਜਕ ਵਿਤਕਰੇ ਦੀਆਂ ਅਲਾਮਤਾਂ ਵਿਚ ਜਕੜ ਦਿੱਤਾ ਸੀ। ਉਹਨਾਂ ਕਿਹਾ ਕਿ ਸਰਕਾਰੀ ਨੌਕਰੀਆਂ ਵਿਚ ਰਾਖਵਾਂਕਰਨ ਇਹਨਾਂ ਨਾਬਰਾਬਰੀਆਂ ਨੂੰ ਦੂਰ ਕਰਦਾ ਹੈ।

ਡਾਕਟਰ ਅਟਵਾਲ ਨੇ ਕਿਹਾ ਕਿ ਅਕਾਲੀ ਦਲ ਪੱਕੇ ਤੌਰ ਤੇ ਇਸ ਮੱਤ ਦਾ ਧਾਰਨੀ ਹੈ ਕਿ ਰਾਖਵਾਂਕਰਨ ਦੀ ਵਿਆਖਿਆ ਸੰਵਿਧਾਨ ਦੇ ਆਰਟੀਕਲ 14,15 ਅਤੇ 16 (4) ਵਿਚ ਦਿੱਤੀਆਂ ਸੁਰੱਖਿਆਵਾਂ ਦੇ ਰੂਪ ਵਿਚ ਕੀਤੀ ਜਾਣੀ ਚਾਹੀਦੀ ਹੈ। ਰਾਖਵਾਂਕਰਨ ਨਾ ਦੇਣਾ ਐਸਸੀ ਭਾਈਚਾਰੇ ਨਾਲ ਇੱਕ ਬਹੁਤ ਵੱਡੀ ਬੇਇਨਸਾਫੀ ਹੋਵੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਇਹ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰੇਗਾ ਕਿ ਐਸਸੀ ਭਾਈਚਾਰੇ ਕੋਲੋਂ ਉਹਨਾਂ ਦਾ ਇਹ ਅਧਿਕਾਰ ਨਾ ਖੋਹਿਆ ਜਾਵੇ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...