Saturday, April 20, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਚੰਗੇਰਾ ਬਣਾਉਣ ਲਈ ਲਗਾਤਾਰ ਯਤਨਸ਼ੀਲ: ਧਰਮਸੋਤ

- Advertisement -

ਚੰਡੀਗੜ੍ਹ, 14 ਨਵੰਬਰ, 2019:

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦਾ ਭਵਿੱਖ ਚੰਗੇਰਾ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਇਨ੍ਹਾਂ ਵਿਦਿਆਰਥੀਆਂ ਨਾਲ ਜੁੜੇ ਹੋਏ ਮਸਲਿਆਂ ਨੂੰ ਹੱਲ ਕਰਨ ਲਈ ਵੀ ਗੰਭੀਰ ਹੈ।

ਅੱਜ ਇੱਥੇ ਸਕੱਤਰੇਤ ਵਿਖੇ ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਸ. ਧਰਮਸੋਤ ਨੇ ਜਥੇਬੰਦੀਆਂ ਦੀ ਸਾਂਝੀ ਕਮੇਟੀ ਵੱਲੋਂ ਉਠਾਈਆਂ ਜਾਇਜ਼ ਮੰਗਾਂ ਨੂੰ ਜਲਦ ਨਿਬੇੜਨ ਦਾ ਭਰੋਸਾ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਕੋਰਸਾਂ ਲਈ ਪਹਿਲਾਂ ਨਿਰਧਾਰਤ ਫੀਸਾਂ ਨੂੰ 75 ਫੀਸਦੀ ਤੱਕ ਘਟਾਉਣ ਸਬੰਧੀ ਮਾਮਲਾ ਮੁੱਖ ਮੰਤਰੀ ਕੋਲ ਉਠਾਉਣ ਦਾ ਭਰੋਸਾ ਦਿੱਤਾ।

ਉਨ੍ਹਾਂ ਕਿਹਾ ਕਿਹਾ ਫੀਸ ਨਿਰਧਾਰਨ ਕਰਨ ਲਈ ਨੇੜਲੇ ਸੂਬਿਆਂ ਅਤੇ ਵੱਖ-ਵੱਖ ਯੂਨੀਵਰਸਿਟੀਆਂ ਵੱਲੋਂ ਲਈਆਂ ਜਾਂਦੀਆਂ ਫੀਸਾਂ ਨੂੰ ਆਧਾਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕਾਲਜ, ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਵੱਖ-ਵੱਖ ਕੋਰਸਾਂ ਦੀ ਪੜ੍ਹਾਈ ਲਈ ਬੁਨਿਆਦੀ ਢਾਂਚਾ ਮੁਹੱਈਆ ਕਰਵਾਏ ਰਹੇ ਹਨ, ਇਸ ਲਈ ਸਿੱਖਿਆ ਪ੍ਰਣਾਲੀ ਸਚਾਰੂ ਢੰਗ ਨਾਲ ਚਲਦੀ ਰੱਖਣ ਲਈ ਉਨ੍ਹਾਂ ਦੇ ਜਾਇਜ਼ ਮਸਲਿਆਂ ਦਾ ਹੱਲ ਕਰਨਾ ਸਮੇਂ ਦੀ ਜ਼ਰੁਰਤ ਹੈ।

ਸ. ਧਰਮਸੋਤ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਆਡਿਟ ਦੌਰਾਨ ਜਿਨ੍ਹਾਂ ਕਾਲਜਾਂ ਵੱਲ ਇਤਰਾਜ਼ ਸਾਹਮਣੇ ਆਏ ਹਨ, ਤੋਂ ਮੂਲ ਰਕਮ ਤੋਂ ਇਲਾਵਾ ਵਿਆਜ ਨਾ ਵਸੂਲਣ ਸਬੰਧੀ ਮਸਲਾ ਵੀ ਮੁੱਖ ਮੰਤਰੀ ਨਾਲ ਵਿਚਾਰਿਆ ਜਾਵੇਗਾ।

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਐਸ.ਸੀ. ਸਕਾਲਰਸ਼ਿਪ ਦੀ ਬਕਾਇਆ ਪਈ ਰਾਸ਼ੀ ਸਬੰਧਤਾਂ ਨੂੰ ਜਲਦ ਜਾਰੀ ਕਰਕੇ ਵਰਤੋਂ ਸਰਟੀਫਿਕੇਟ ਕੇਂਦਰ ਸਰਕਾਰ ਨੂੰ ਜਲਦ ਭੇਜਣੇ ਯਕੀਨੀ ਬਣਾਏ ਜਾਣ।

ਇਸ ਮੀਟਿੰਗ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕਿਰਪਾ ਸ਼ੰਕਰ ਸਰੋਜ, ਡਾਇਰੈਕਟਰ ਸ੍ਰੀ ਦਵਿੰਦਰ ਸਿੰਘ, ਡਿਪਟੀ ਡਾਇਰੈਕਟ ਸ. ਪਰਮਿੰਦਰ ਸਿੰਘ ਗਿੱਲ ਤੋਂ ਇਲਾਵਾ ਜੁਆਇੰਟ ਐਕਸ਼ਨ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਸ੍ਰੀ ਅਸ਼ਵਨੀ ਸ਼ੇਖੜੀ, ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ, ਸ. ਚਰਨਜੀਤ ਸਿੰਘ ਵਾਲੀਆ, ਡਾ. ਅੰਸ਼ੂ ਕਟਾਰੀਆ, ਸ. ਨਿਰਮਲ ਸਿੰਘ ਆਦਿ ਹਾਜ਼ਰ ਸਨ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...