Tuesday, April 16, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਓਵਰਸੀਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ੁਰੂ ਕਰੇ : ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਮੁੱਖ ਮੰਤਰੀ ਨੂੰ ਅਪੀਲ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 14 ਅਪ੍ਰੈਲ, 2021 –
ਐਮ.ਐਲ.ਏ. ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿੱਚ ਉਚੇਰੀ ਸਿੱਖਿਆ ਹਾਸਲ ਕਰਨ ਦੇ ਮੌਕੇ ਪ੍ਰਦਾਨ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਓਵਰਸੀਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਜਾਵੇ ਤਾਂ ਜੋ ਇਹ ਵਿਦਿਆਰਥੀ ਵੱਖ-ਵੱਖ ਮੁਲਕਾਂ ਵਿੱਚ ਪੜ੍ਹਾਈ ਪੂਰੀ ਕਰਨ ਉਪਰੰਤ ਪਰਤ ਕੇ ਦੇਸ਼ ਦੀ ਸੇਵਾ ਵਿੱਚ ਵੱਡਮੁੱਲਾ ਯੋਗਦਾਨ ਪਾ ਸਕਣ।

ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ 130ਵੇਂ ਜਨਮ ਦਿਵਸ ਨੂੰ ਰਾਜ ਭਰ ਵਿੱਚ ਮਨਾਉਣ ਲਈ ਪੰਜਾਬ ਸਰਕਾਰ ਵਲੋਂ ਕਰਵਾਏ ਆਨਲਾਈਨ ਪ੍ਰੋਗਰਾਮ ਦੌਰਾਨ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੋਂ ਇਸ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਆਪਣੇ ਧੰਨਵਾਦੀ ਭਾਸ਼ਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਡਾ. ਬੀ.ਆਰ.ਅੰਬੇਡਕਰ ਜੀ ਦੇ ਨਾਂ ’ਤੇ ਓਵਰਸੀਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਡਾ. ਬੀ.ਆਰ.ਅੰਬੇਡਕਰ ਜੀ ਨੂੰ ਵੀ ਤਤਕਾਲੀ ਮਹਾਰਾਜਾ ਬੜੋਦਾ ਵਲੋਂ ਵਿਦੇਸ਼ ਪੜ੍ਹਨ ਭੇਜਿਆ ਗਿਆ ਸੀ ਜਿਨ੍ਹਾਂ ਨੇ ਵਿਦੇਸ਼ੀ ਯੂਨੀਵਰਸਿਟੀਆਂ ਵਿੱਚ ਉਚੇਰੀ ਸਿੱਖਿਆ ਹਾਸਲ ਕਰਨ ਉਪਰੰਤ ਉਨ੍ਹਾਂ ਦੀ ਦੂਰਅੰਦੇਸ਼ ਅਤੇ ਕਾਬਲਿਅਤ ਨੂੰ ਪੂਰੇ ਵਿਸ਼ਵ ਵਿੱਚ ਸਲਾਹਿਆ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਓਵਰਸੀਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ਰੂ ਕਰਨ ਨਾਲ ਅਨੁਸੂਚਿਤ ਜਾਤੀ ਵਿਦਿਆਰਥੀਆਂ ਦਾ ਭਵਿੱਖ ਹੋਰ ਰੌਸ਼ਨਾ ਜਾਵੇਗਾ ਅਤੇ ਮੁੱਖ ਮੰਤਰੀ ਵਲੋਂ ਇਸ ਅਹਿਮ ਕਾਰਜ ਨੂੰ ਨਿਜੀ ਦਿਲਚਸਪੀ ਨਾਲ ਸ਼ੁਰੂ ਕਰਵਾਉਣਾ ਚਾਹੀਦਾ ਹੈ ਜਿਹੜੀ ਕਿ ਡਾ. ਅੰਬੇਡਕਰ ਜੀ ਨੂੰ ਅਸਲ ’ਚ ਸ਼ਰਧਾਂਜ਼ਲੀ ਹੋਵੇਗੀ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਭਾਵੇਂ ਇਹ ਸਕੀਮ 10 ਵਿਦਿਆਰਥੀਆਂ ਲਈ ਹੀ ਸ਼ੁਰੂ ਕੀਤੀ ਜਾਵੇ ਜਿਨ੍ਹਾਂ ਦੀ ਗਿਣਤੀ ਹੌਲੀ-ਹੌਲੀ ਵਧਾਈ ਜਾ ਸਕਦੀ ਹੈ।

ਡਾ.ਬੀ.ਆਰ.ਅੰਬੇਡਕਰ ਜੀ ਦੇ ਨਾਂ ’ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ੁਰੂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਐਮ.ਐਲ.ਏ. ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਪੱਧਰ ’ਤੇ ਇਹ ਸਕੀਮ ਸ਼ੁਰੂ ਕਰਨ ਨਾਲ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਉਜਵਲ ਹੋਇਆ ਹੈ।

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਬੰਦ ਕਰਨ ਦੀ ਨਿਖੇਧੀ ਕਰਦਿਆਂ ਡਾ. ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੀ ਸਕੀਮ ਸ਼ੁਰੂ ਕਰਨ ਨਾਲ ਸਿਰਫ਼ ਸੂਬੇ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦਾ ਹੀ ਫਾਇਦਾ ਨਹੀਂ ਹੋਇਆ ਸਗੋਂ ਇਸ ਉਪਰੰਤ ਕੇਂਦਰ ਨੂੰ ਮੁੜ 60:40 ਦੇ ਅਨੁਪਾਤ ਨਾਲ ਇਹ ਸਕੀਮ ਸ਼ੁਰੂ ਕਰਨੀ ਪਈ ਜਿਸ ਨਾਲ ਪੂਰੇ ਦੇਸ਼ ਦੇ ਵਿਦਿਆਰਥੀਆਂ ਦਾ ਦਾਅ ’ਤੇ ਲੱਗਾ ਭਵਿੱਖ ਸੰਵਰ ਗਿਆ।

ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਵਲੋਂ ਦਿੱਤਾ ਸਮਾਜਿਕ, ਆਰਥਿਕ ਅਤੇ ਧਾਰਮਿਕ ਬਰਾਬਰਤਾ ਦਾ ਸੁਨੇਹਾ ਇਨਬਿਨ ਲਾਗੂ ਕਰਨ ਲਈ ਸਾਨੂੰ ਸਾਰਿਆਂ ਨੂੰ ਸੁਹਿਰਦ ਯਤਨ ਕਰਨੇ ਚਾਹੀਦੇ ਹਨ ਜਿਹੜੀ ਕਿ ਉਨ੍ਹਾਂ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ।

ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਓਵਰਸੀਜ਼ ਸਕਾਲਰਸ਼ਿਪ ਸਕੀਮ ਸ਼ੁਰੂ ਕਰਨ ਸਬੰਧੀ ਪੰਜਾਬ ਸਰਕਾਰ ਪੂਰੀ ਗੰਭੀਰਤਾ ਨਾਲ ਵਿਚਾਰ ਕਰੇਗੀ।

ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਇਸ ਮੌਕੇ ਡਾ.ਬੀ.ਆਰ.ਅੰਬੇਡਕਰ ਜੀ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਡਾ. ਅੰਬੇਡਕਰ ਆਪਣੇ-ਆਪ ਵਿੱਚ ਇਕ ਸੰਸਥਾ ਸਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਲੋਕਾਂ ਦੀ ਸੇਵਾ ਵਿੱਚ ਲਾਉਂਦਿਆਂ ਮਨੁੱਖੀ ਅਧਿਕਾਰਾਂ ਦੀ ਜ਼ੋਰਦਾਰ ਵਕਾਲਤ ਕੀਤੀ।

ਲਕਾ ਸ਼ਾਮਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ ਨੇ ਡਾ.ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਹ ਗਰੀਬਾਂ ਅਤੇ ਸਮਾਜਿਕ ਬਰਾਬਰੀ ਲਈ ਲੜ ਰਹੇ ਲੋਕਾਂ ਦੇ ਮਸੀਹਾ ਸਨ ਜਿਨ੍ਹਾਂ ਨੇ ਗਰੀਬਾਂ ਦੇ ਜੀਵਨ ਪੱਧਰ ਨੂੰ ਸੰਵਾਰਨ ਅਤੇ ਉਚਾ ਚੁੱਕਣ ਲਈ ਪੂਰਾ ਤਾਣ ਲਾ ਦਿੱਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਆਦਿ ਨੇ ਵੀ ਡਾ. ਅੰਬੇਡਕਰ ਜੀ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,206FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...