Thursday, March 28, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਕਿਸਾਨੀ ਸੰਘਰਸ਼ ‘ਚ ਜਾਨਾਂ ਗੁਆਉਣ ਵਾਲੇ 122 ਹੋਰ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੇਵੇਗੀ ਨੌਕਰੀ: ਰਣਦੀਪ ਸਿੰਘ ਨਾਭਾ

- Advertisement -

ਯੈੱਸ ਪੰਜਾਬ
ਜਲੰਧਰ, 30 ਨਵੰਬਰ, 2021 –
ਪੰਜਾਬ ਦੇ ਖੇਤੀਬਾੜੀ, ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਨੇ ਅੱਜ ਇਥੇ ਕਿਹਾ ਕਿ ਕਿਸਾਨੀ ਸੰਘਰਸ਼ ਵਿੱਚ ਜਾਨਾ ਗੁਆਉਣ ਵਾਲੇ 157 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ 122 ਹੋਰ ਅਜਿਹੇ ਕਿਸਾਨ ਪਰਿਵਾਰਾਂ ਦੇ ਮੈਂਬਰਾਂ ਨੂੰ ਜਲਦ ਨਿਯੁਕਤੀ ਪੱਤਰ ਦੇਣ ਲਈ ਕਾਰਵਾਈ ਵੱਡੇ ਪੱਧਰ ‘ਤੇ ਜਾਰੀ ਹੈ।

ਸਥਾਨਕ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਅਤੇ ਤਤਪਰ ਰਹੀ ਹੈ, ਜਿਸ ਦੇ ਨਤੀਜੇ ਵਜੋਂ ਕਿਸਾਨ ਭਲਾਈ ਦੀਆਂ ਵੱਖ-ਵੱਖ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ 34 ਕਿਸਾਨ ਜਥੇਬੰਦੀਆਂ ਨਾਲ ਹੋਈ ਮੀਟਿੰਗ ਦੌਰਾਨ ਕਿਸਾਨੀ ਸੰਘਰਸ਼ ਵਿੱਚ ਜਾਨਾਂ ਗੁਆਉਣ ਵਾਲੇ 122 ਹੋਰ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਾ ਮਾਮਲਾ ਵਿਚਾਰਿਆ ਗਿਆ ਅਤੇ ਇਸ ਕਾਰਜ ਨੂੰ ਆਉਂਦੇ ਸਮੇਂ ਵਿੱਚ ਤਰਜੀਹ ਦੇ ਆਧਾਰ ‘ਤੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ।

ਕਿਸਾਨਾਂ ਵੱਲੋਂ ਕੇਂਦਰ ਤੋਂ ਐਮ.ਐਸ.ਪੀ. ਦੀ ਮੰਗ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸ. ਨਾਭਾ ਨੇ ਕਿਹਾ ਕਿ ਕਿਸਾਨੀ ਹਿੱਤਾਂ ਦੇ ਮੱਦੇਨਜ਼ਰ ਕੇਂਦਰ ਨੂੰ ਬਿਨਾਂ ਦੇਰੀ ਐਮ.ਐਸ.ਪੀ. ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਐਮ.ਐਸ.ਪੀ. ਨਹੀਂ ਐਲਾਨਦੀ ਤਾਂ ਪੰਜਾਬ ਸਰਕਾਰ ਵੱਲੋਂ 113 ਫਸਲਾਂ ‘ਤੇ ਐਮ.ਐਸ.ਪੀ. ਨਿਰਧਾਰਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਸ ਵਾਜਬ ਮੰਗ ਵੱਲ ਕੇਂਦਰ ਨੂੰ ਪੂਰੀ ਸੁਹਿਰਦਤਾ ਨਾਲ ਧਿਆਨ ਦੇ ਕੇ ਤੁਰੰਤ ਐਮ.ਐਸ.ਪੀ. ਦਾ ਐਲਾਨ ਕਰਨਾ ਚਾਹੀਦਾ ਹੈ।

ਸੂਬੇ ਦੇ ਖੇਤੀ ਖੇਤਰ ਨੂੰ ਦਰਪੇਸ਼ ਚੁਣੌਤੀਆਂ ਅਤੇ ਸਮੱਸਿਆਵਾਂ ਸਬੰਧੀ ਪੁੱਛੇ ਜਾਣ ‘ਤੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨੀ ਦੀ ਦਿਸ਼ਾ ਅਤੇ ਦਸ਼ਾ ਨੂੰ ਵਧੀਆ ਢੰਗ ਨਾਲ ਲੀਹ ‘ਤੇ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਰੂਪਰੇਖਾ ਉਲੀਕੀ ਜਾ ਰਹੀ ਹੈ, ਜਿਸ ਤਹਿਤ ਸੂਬੇ ਨੂੰ 6 ਜ਼ੋਨਾ ਵਿੱਚ ਵੰਡ ਕੇ ਖੇਤੀ ਖੇਤਰ ਦੀ ਕਾਇਆਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਯੁੱਗ ਤਕਨੀਕੀ ਪੱਖਾਂ ਦਾ ਯੁੱਗ ਹੈ ਅਤੇ ਖੇਤੀ ਖੇਤਰ ਵਿੱਚ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਦੀ ਵਰਤੋਂ ਦੀ ਲੋੜ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਭਵਿੱਖ ਵਿੱਚ ਕਿਸਾਨ ਅਤੇ ਕਿਸਾਨੀ ਦਾ ਚਹੁੰਮੁਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤੀ ਮਾਹਰਾਂ, ਸੰਸਥਾਵਾਂ ਅਤੇ ਪੀ.ਏ.ਯੂ. ਲੁਧਿਆਣਾ ਦੇ ਸਹਿਯੋਗ ਨਾਲ ਆਉਂਦੇ ਸਮਿਆਂ ਵਿੱਚ ਖੇਤੀ ਖੇਤਰ ਵਿੱਚ ਵੱਡੇ ਬਦਲਾਅ ਲਿਆਂਦੇ ਜਾਣਗੇ।

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਕਿਸਾਨਾਂ ਨੂੰ ਰੋਕਣ ਲਈ ਵਿੱਢੀ ਮੁਹਿੰਮ ਅਤੇ ਪੰਜਾਬ ਸਰਕਾਰ ਵੱਲੋਂ ਰਿਆਇਤ ‘ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਖੇਤੀ ਮਸ਼ੀਨਾਂ ਸਬੰਧੀ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਉਪਰਾਲਿਆਂ ਸਦਕਾ ਇਸ ਵਾਰ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 41 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੀਆਂ ਜਾ ਰਹੀਆਂ ਮਸ਼ੀਨਾਂ ਰਾਹੀਂ ਆਉਂਦੇ ਸਾਲਾਂ ਵਿੱਚ ਇਸ ਸਮੱਸਿਆ ਦਾ ਢੁੱਕਵਾਂ ਹੱਲ ਯਕੀਨੀ ਬਣਾ ਲਿਆ ਜਾਵੇਗਾ।

ਜਲੰਧਰ ਜ਼ਿਲ੍ਹੇ ਵਿੱਚ ਸਬਸਿਡੀ ‘ਤੇ ਦਿੱਤੀ ਜਾ ਰਹੀ ਮਸ਼ੀਨਰੀ ਬਾਰੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੀ.ਆਰ.ਐਮ. ਸਕੀਮ 2021-22 ਤਹਿਤ ਕੁੱਲ 1451 ਕਿਸਾਨਾਂ ਨੇ ਅਰਜ਼ੀਆਂ ਦਿੱਤੀਆਂ ਸਨ, ਜਿਨ੍ਹਾਂ ਵਿੱਚੋਂ 1278 ਦੀ ਡਰਾਅ ਲਈ ਚੋਣ ਕੀਤੀ ਗਈ , ਜਿਨ੍ਹਾਂ ਵਿੱਚੋਂ 760 ਲਾਭਪਾਤਰੀਆਂ ਦੀ ਸੀਨੀਆਰਤਾ ਸੂਚੀ ਉਪਰੰਤ 348 ਮਸ਼ੀਨਾਂ ਦੀ ਖ਼ਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ 29 ਨਵੰਬਰ ਨੂੰ 259 ਅਤੇ ਅੱਜ 134 ਮਸ਼ੀਨਾਂ ਦੀ ਤਸਦੀਕ ਉਪਰੰਤ ਅਗਲੀ ਕਾਰਵਾਈ ਆਰੰਭੀ ਗਈ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਖੇਤੀਬਾੜੀ ਦਿਲਰਾਜ ਸਿੰਘ ਸੰਧਾਵਾਲੀਆ, ਜ਼ਿਲ੍ਹਾ ਕਾਂਗਰਸ ਕਮੇਟੀ (ਦਿਹਾਤੀ)ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ, ਕਾਂਗਰਸ (ਸ਼ਹਿਰੀ) ਦੇ ਪ੍ਰਧਾਨ ਬਲਦੇਵ ਸਿੰਘ ਦੇਵ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...