Saturday, April 27, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਡੀ.ਜੀ.ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰਨ ਵਾਲੇ ‘ਕੈਟ’ ਦੇ ਹੁਕਮ ਵਿਰੁੱਧ ਹਾਈ ਕੋਰਟ ਪੁੱਜੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 20 ਜਨਵਰੀ, 2020:

ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸੈਂਟਰਲ ਐਡਮਿਨਿਸਟਰੇਟਿਵ ਟ੍ਰਿਬਿਊਨਲ ਦੇ ਉਸ ਫ਼ੈਸਲੇ ਖਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਰ ’ਤੇ ਦਸਤਕ ਦਿੱਤੀ ਹੈ ਜਿਸ ਰਾਹੀਂ ਮੌਜੂਦਾ ਡੀ.ਜੀ.ਪੀ.ਸ੍ਰੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਗ਼ਲਤ ਠਹਿਰਾਉਂÎਦਆਂ ਰੱਦ ਕਰਨ ਦੇ ਆਦੇਸ਼ ਦਿੱਤੇ ਗਏ ਸਨ।

ਇਸ ਪਟੀਸ਼ਨ ਦੀ ਸੁਣਵਾਈ ਮੰਗਲਵਾਰ 21 ਜਨਵਰੀ ਨੂੰ ਹੋਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ‘ਕੈਟ’ ਨੇ ਸੀਨੀਅਰ ਆਈ.ਪੀ.ਐਸ.ਅਧਿਕਾਰੀ ਜਨਾਬ ਮੁਹੰਮਦ ਮੁਸਤਫ਼ਾ ਦੀ ਸ੍ਰੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸ੍ਰੀ ਗੁਪਤਾ ਦੀ ਨਿਯੁਕਤੀ ਰੱਦ ਕਰਨ ਦੇ ਹੁਕਮ ਸੁਣਾਏ ਸਨ। ਸ੍ਰੀ ਮੁਸਤਫ਼ਾ ਦਾ ਦਾਅਵਾ ਸੀ ਕਿ ਇਹ ਨਿਯੁਕਤੀ ਕਰਦਿਆਂ ਉਨ੍ਹਾਂ ਦੀ ਸੀਨੀਆਰਤਾ, ਕਾਬਲੀਅਤ ਅਤੇ ਉਨ੍ਹਾਂ ਨੂੰ ਮਿਲੇ ਸਨਮਾਨਾਂ ਅਤੇ ਪੁਰਸਕਾਰਾਂ ਨੂੰ ਅਣਗੌਲਿਆਂ ਕਰਦਿਆਂ ਉਨ੍ਹਾਂ ਤੋਂ ਜੂਨੀਅਰ ਅਧਿਕਾਰੀ ਸ੍ਰੀ ਦਿਨਕਰ ਗੁਪਤਾ ਨੂੰ ਡੀ.ਜੀ.ਪੀ.ਵਜੋਂ ਨਿਯੁਕਤ ਕੀਤਾ ਗਿਆ ਸੀ।

ਜਿਵੇਂ ਹੀ ਸ੍ਰੀ ਗੁਪਤਾ ਦੀ ਨਿਯੁਕਤੀ ਬਾਰੇ ਹੁਕਮ ਰੱਦ ਕਰਨ ਦੀ ਖ਼ਬਰ ਸਾਹਮਣੇ ਆਈ, ਤਾਂ ਮੀਡੀਆ ਸਾਹਮਣੇ ਆਪਣੇ ਪਹਿਲੇ ਪ੍ਰਤੀਕਰਮ ਵਿਚ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਆਖ਼ ਦਿੱਤਾ ਸੀ ਕਿ ਸ੍ਰੀ ਦਿਨਕਰ ਗੁਪਤਾ ਹੀ ਪੰਜਾਬ ਦੇ ਡੀ.ਜੀ.ਪੀ. ਬਣੇ ਰਹਿਣਗੇ ਅਤੇ ‘ਕੈਟ’ ਦੇ ਇਸ ਹੁਕਮ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਜਾਵੇਗੀ।

ਯਾਦ ਰਹੇ ਕਿ ਸ੍ਰੀ ਗੁਪਤਾ ਦੀ ਨਿਯੁਕਤੀ ਨਾਲ ਕੁਝ ਸੀਨੀਅਰ ਅਧਿਕਾਰੀਆਂ ਵਿਚ ਨਿਰਾਸ਼ਾ ਅਤੇ ਨਾਰਾਜ਼ਗੀ ਫ਼ੈਲ ਗਈ ਸੀ ਅਤੇ ਸ੍ਰੀ ਮੁਹੰਮਦ ਮੁਸਤਫ਼ਾ ਨੇ ਉਹਨਾਂ ਦੀ ਚੁਣੌਤੀ ਨੂੰ ‘ਕੈਟ’ ਵਿਚ ਚੁਣੌਤੀ ਦਿੱਤੀ ਸੀ। ਸ੍ਰੀ ਮੁਸਤਫ਼ਾ ਅਤੇ ਸ੍ਰੀ ਐਸ.ਚੱਟੋਪਾਧਿਆਏ ਇਸ ਅਹੁਦੇ ਲਈ ਨਿਯੁਕਤੀ ਦੀ ਦੌੜਵਿਚ ਸਨ ਅਤੇ ਸੀਨੀਆਰਤਾ ਦੇ ਬਾਵਜੂਦ ਉਨ੍ਹਾਂ ਨੂੰ ਅਣਗੌਲਿਆਂ ਕੀਤੇ ਜਾਣ ਤੋਂ ਨਾਰਾਜ਼ ਚੱਲੇ ਆ ਰਹੇ ਹਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...