ਯੈੱਸ ਪੰਜਾਬ
ਚੰਡੀਗੜ੍ਹ, 13 ਅਗਸਤ, 2022 –
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ‘ਇੱਕ ਵਿਧਾਇਕ ਇੱਕ ਪੈਨਸ਼ਨ’ ਪੰਜਾਬ ਦੇ ਲੋਕਾਂ ਨਾਲ ਸਰਾਸਰ ਧੋਖਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਲਈ ਨਾਟਕੀ ਕਦਮ ਚੁੱਕ ਰਹੀ ਹੈ। ਹਾਲ ਹੀ ਵਿੱਚ ਇੱਕ ਆਰਟੀਆਈ ਰਾਹੀਂ ਪਤਾ ਲੱਗਾ ਹੈ ਕਿ ‘ਆਪ’ ਸਰਕਾਰ ਨੇ ਪੰਜਾਬ ਤੋਂ ਬਾਹਰ ਆਪਣੇ ਝੂਠ ਦਾ ਪ੍ਰਚਾਰ ਕਰਨ ਲਈ ਤਿੰਨ ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪੰਜਾਬ ਦੀ ਭਲਾਈ ਲਈ ਦਿੱਤੇ ਗਏ ਪੈਸੇ ਨੂੰ ਦੂਜੇ ਰਾਜਾਂ ਵਿੱਚ ‘ਆਪ’ ਦਾ ਅਕਸ ਵਧਾਉਣ ਲਈ ਵਰਤਣ ਦੀ ਕੋਸ਼ਿਸ਼ ਕਰ ਰਹੇ ਹਨ। ‘ਆਪ’ ਆਉਣ ਵਾਲੇ ਸਮੇਂ ‘ਚ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ‘ਚ ਪਾਰਟੀ ਦੀਆਂ ਆਉਣ ਵਾਲੀਆਂ ਚੋਣਾਂ ਲਈ ਵਿੱਤ ਪੋਸ਼ਣ ਕਰਨ ਲਈ ਪੰਜਾਬ ਦੇ ਖਜ਼ਾਨੇ ਨੂੰ ਲੁਟਾਏਗੀ।
ਤਰੁਣ ਚੁੱਘ ਅਨੁਸਾਰ ਜੇਕਰ ਉਹ ਪੰਜਾਬ ਦੇ ਲੋਕਾਂ ਦੇ ਪੈਸੇ ਨੂੰ ‘ਆਪ’ ਦੇ ਸਿਆਸੀ ਮਕਸਦ ਨੂੰ ਅੱਗੇ ਵਧਾਉਣ ਲਈ ਦੂਜੇ ਸੂਬਿਆਂ ‘ਚ ਮੋੜਨ ਦੀ ਕੋਸ਼ਿਸ਼ ਕਰਦਾ ਹੈ ਤਾਂ ਇਹ ‘ਆਪ’ ਦੀ ਸਿਆਸੀ ਗਲਤੀ ਹੋਵੇਗੀ। ‘ਆਪ’ ਸਰਕਾਰ ਨੂੰ ਆਪਣੇ ਝੂਠ ਦਾ ਪ੍ਰਚਾਰ ਕਰਨ ਲਈ ਜਨਤਾ ਦਾ ਪੈਸਾ ਬਰਬਾਦ ਕਰਨਾ ਬੰਦ ਕਰਨਾ ਚਾਹੀਦਾ ਹੈ। ਲੋਕਾਂ ਦੇ ਵਿਕਾਸ ਅਤੇ ਭਲਾਈ ਵੱਲ ਧਿਆਨ ਦੇਣਾ ਚਾਹੀਦਾ ਹੈ। ਪੰਜਾਬ ਦੀ ‘ਆਪ’ ਸਰਕਾਰ ਨੇ ਪਿਛਲੀਆਂ ਚੋਣਾਂ ਦੌਰਾਨ ਕੀਤੇ ਵਾਅਦਿਆਂ ‘ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਸਗੋਂ ਫਜ਼ੂਲ ਖਰਚੀ ਕਰ ਰਹੀ ਹੈ ਜੋ ਕਿ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ।
ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ