Thursday, May 2, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ‘ਆਕਸੀਜਨ ਐਕਸਪ੍ਰੈਸ’ ਤਰਲ ਮੈਡੀਕਲ ਆਕਸੀਜਨ ਲੈ ਕੇ ਫਿਲੌਰ ਪੁੱਜੀ

- Advertisement -

ਯੈੱਸ ਪੰਜਾਬ
ਫਿਲੌਰ (ਜਲੰਧਰ) 17 ਮਈ, 2021 –
ਪੰਜਾਬ ਸਰਕਾਰ ਵਲੋਂ ਲੋੜਵੰਦ ਲੋਕਾਂ ਲਈ ਤਰਲ ਮੈਡੀਕਲ ਆਕਸੀਜਨ ਗੈਸ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਉਦੋਂ ਸਫ਼ਲਤਾ ਮਿਲੀ ਜਦੋਂ 40 ਮੀਟਰਿਕ ਟਨ ਆਕਸੀਜਨ ਨਾਲ ਭਰੀ ‘ ਆਕਸੀਜਨ ਐਕਪ੍ਰੈਸ’ ਰੇਲ ਗੱਡੀ ਦਾ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਡਿਪਟੀ ਕਮਿਸ਼ਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਪੁੱਜਣ ’ਤੇ ਸਵਾਗਤ ਕੀਤਾ ਗਿਆ।

ਅੱਜ ਦੇ ਦਿਨ ਨੂੰ ਅਹਿਮ ਕਰਾਰ ਦਿੰਦਿਆਂ ਮੈਂਬਰ ਪਾਰਲੀਮੈਂਟ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ 40 ਮੀਟਰਿਕ ਟਨ ਗੈਸ ਦਾ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਪ੍ਰਬੰਧ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਵਿਚੋਂ 20 ਮੀਟਰਿਕ ਟਨ ਆਕਸੀਜਨ ਜਲੰਧਰ ਜ਼ਿਲ੍ਹੇ ਲਈ ਹੈ ਜਦਕਿ ਬਾਕੀ ਰਹਿੰਦਾ ਸਟਾਕ ਅੰਮ੍ਰਿਤਸਰ, ਪਠਾਨਕੋਟ, ਅਤੇ ਹੁਸ਼ਿਆਰਪੁਰ ਜਿਲਿ੍ਹਆਂ ਵਿੱਚ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਨਵੇਂ ਰੂਪ ਦਾ ਮੁਕਾਬਲਾ ਕਰਨ ਲਈ ਆਕਸੀਜਨ ਮੁਢੱਲੇ ਹਥਿਆਰਾਂ ਵਿਚੋਂ ਇਕ ਹੈ ਅਤੇ ਇਸ ਦੀ ਨਿਯਮਤ ਤੌਰ ਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਦੋਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਬੋਕਾਰੋ ਤੋਂ 40 ਮੀਟਰਿਕ ਟਨ ਦੀ ਪਹਿਲੀ ‘ ਆਕਸੀਜਨ ਐਕਸਪ੍ਰੈਸ’ ਰਵਾਨਾ ਹੋ ਸਕੀ ਜਿਥੇ ਪੰਜਾਬ ਦਾ 80 ਮੀਟਰਿਕ ਟਨ ਕੋਟਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਚੋਂ 40 ਮੀਟਰਿਕ ਟਨ ਆਕਸੀਜਨ ਜਲੰਧਰ ਨੂੰ ਅਲਾਟ ਕੀਤੀ ਗਈ ਹੈ।

ਲੋਕ ਸਭਾ ਮੈਂਬਰ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਾਂਮਾਰੀ ਕਾਰਨ ਵੱਧ ਰਹੇ ਕੇਸਾਂ ਕਰਕੇ ਆਕਸੀਜਨ ਦੀ ਕਮੀ ਆਈ, ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਹਵਾਈ ਅਤੇ ਸੜਕੀ ਰਾਸਤੇ ਰਾਹੀਂ ਵਾਹਨਾਂ ਨੂੰ ਇਨਾਂ ਪਲਾਂਟਾਂ ਵਿੱਚ ਗੈਸ ਭਰਨ ਲਈ ਭੇਜਿਆ ਜਾ ਰਿਹਾ ਸੀ ਜਿਨਾ ਨੂੰ ਵਾਪਸ ਆਉਣ ਲੱਗਿਆਂ 5 ਤੋਂ 6 ਦਿਨਾਂ ਦਾ ਸਮਾਂ ਲੱਗ ਜਾਂਦਾ ਸੀ।

ਉਨ੍ਹਾਂ ਦੱਸਿਆ ਕਿ ਲੋਕ ਹਿੱਤ ਨੂੰ ਦੇਖਦਿਆਂ ਹੋਇਆਂ ਪੰਜਾਬ ਸਰਕਾਰ ਵਲੋਂ ਭਾਰਤੀ ਰੇਲਵੇ ਦਾ ਸਹਿਯੋਗ ਲੈਂਦਿਆਂ ‘ਆਕਸੀਜਨ ਐਕਸਪ੍ਰੈਸ’ ਸ਼ੁਰੂ ਕੀਤੀ ਗਈ ਜਿਸ ਨੂੰ ਦੱਪਰ (ਐਸ.ਏ.ਐਸ.ਨਗਰ ) ਤੋਂ ਬੋਕਾਰੋ ਲਈ ਰਵਾਨਾ ਕੀਤਾ ਗਿਆ। ਦੋਵਾਂ ਨੇ ਦੱਸਿਆ ਕਿ ਮਾਰਕਫ਼ੈਡ ਇਸ ਸਪਲਾਈ ਲਈ ਨੋਡਲ ਏਜੰਸੀ ਬਣਾਇਆ ਗਿਆ ਅਤੇ ਇਸ ਵਲੋਂ ਰੇਲਵੇ ਦੇ ਸਹਿਯੋਗ ਨਾਲ ਆਕਸੀਜਨ ਐਕਸਪ੍ਰੈਸ ਨੂੰ ਚਲਾਇਆ ਗਿਆ।

ਮੈਂਬਰ ਪਾਰਲੀਮੈਂਟ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਥੋਂ ਹੁਣ ਆਕਸੀਜਨ ਦੇ ਟੈਂਕਰਾਂ ਨੂੰ ਵਾਹਨਾਂ ’ਤੇ ਤਬਦੀਲ ਕੀਤਾ ਜਾਵੇਗਾ ਅਤੇ ਫਿਰ ਇਸ ਤੋਂ ਬਾਅਦ ਟੈਂਕਰ ਖਾਲੀ ਹੋਣ ਅਤੇ ਅਗਾਊਂ ਸਪਲਾਈ ਲਈ ਜਲੰਧਰ ਦੇ ਆਕਸੀਜਨ ਪਲਾਂਟ ਜਾਣਗੇ। ਉਨ੍ਹਾਂ ਕਿਹਾ ਕਿ ਖ਼ਾਲੀ ਹੋਣ ਉਪਰੰਤ ਟੈਂਕਰਾਂ ਨੂੰ ਦੁਬਾਰਾ ਭਰਨ ਲਈ ਵਾਪਿਸ ਆਕਸੀਜਨ ਐਕਸਪ੍ਰੈਸ ’ਤੇ ਲੱਦਿਆ ਜਾਵੇਗਾ।

ਦੋਵਾਂ ਨੇ ਦੱਸਿਆ ਕਿ ਟੈਂਕਰਾਂ ਨੂੰ ਜਲਦੀ ਖ਼ਾਲੀ ਕਰਨ ਅਤੇ ਦੁਬਾਰਾ ਵਾਪਿਸ ਰੇਲ ਗੱਡੀ ’ਤੇ ਲੋਡ ਕਰਨ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧਾਂ ਨੂੰ ਨੇਪਰੇ ਚਾੜਦੇ ਹੋਏ ਪ੍ਰਕਿਰਿਆ ਨੂੰ ਤੇਜ਼ ਕੀਤਾ ਗਿਆ ਹੈ।

ਇਸ ਮੌਕੇ ਉਪ ਮੰਡਲ ਮੈਜਿਸਟਰੇਟ ਵਨੀਤ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,159FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...