Friday, April 26, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਦੇ ਆਯੁਰਵੇਦ ਵਿਭਾਗ ਵਿੱਚ ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜੇ ਦਾ ਐਲਾਨ: ਰਮਨ ਬਹਿਲ

- Advertisement -

ਯੈੱਸ ਪੰਜਾਬ
ਚੰਡੀਗੜ, 11 ਜੂਨ, 2021:
ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਨੇ ਅੱਜ ਪੰਜਾਬ ਸਰਕਾਰ ਨੂੰ ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜੇ ਦੇ ਐਲਾਨ ਕਰਨ ਉਪਰੰਤ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਸਿਫਾਰਸ਼ਾਂ ਭੇਜ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਬੋਰਡ ਦੀ ਮੀਟਿੰਗ ਤੋਂ ਬਾਅਦ ਦਿੱਤੀ ਹੈ।

ਸ੍ਰੀ ਬਹਿਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀ ਭਰਤੀ ਲਈ ਸਾਲ 2012 ਵਿੱਚ 85 ਅਸਾਮੀਆਂ ਅਤੇ ਸਾਲ 2015 ਵਿੱਚ 81 ਅਸਾਮੀਆਂ ਦੀ ਭਰਤੀ ਲਈ ਅਰਜੀਆਂ ਦੀ ਮੰਗ ਕੀਤੀ ਗਈ ਸੀ ਪ੍ਰੰਤੂ ਇਹ ਭਰਤੀ ਪ੍ਰਕਿ੍ਰਆਵਾਂ ਵੱਖ-ਵੱਖ ਕੋਰਟ ਕੇਸਾਂ ਕਾਰਨ ਰੁਕ ਗਈਆਂ ਸਨ।

ਹੁਣ ਮਾਨਯੋਗ ਹਾਈ ਕੋਰਟ ਦੇ ਅੰਤਰਿਮ ਹੁਕਮਾਂ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਇਹਨਾਂ ਅਸਾਮੀਆਂ ਦਾ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਵਿਭਾਗ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਯੋਗ ਉਮੀਦਵਾਰਾਂ ਦੇ ਨਾਵਾਂ ਦੀ ਸ਼ਿਫਾਰਸ਼ ਕੀਤੀ ਜਾ ਰਹੀ ਹੈ।

ਉਨਾਂ ਦੱਸਿਆ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਅਧਾਰ ਤੇ ਕੀਤੀ ਗਈ ਹੈ, ਪਹਿਲੀ ਸਰਕਾਰ ਦੌਰਾਨ ਤਤਕਾਲੀ ਬੋਰਡ ਵਲੋਂ ਰੱਖੀ ਗਈ ਇੰਟਰਵਿਊ ਨੂੰ ਵੀ ਖਤਮ ਕਰਕੇ ਭਰਤੀ ਲਈ ਸਿਰਫ ਉਮੀਦਵਾਰਾਂ ਦੀ ਮੈਰਿਟ ਨੂੰ ਹੀ ਅਧਾਰ ਬਣਾਇਆ ਗਿਆ ਹੈ।

ਸ੍ਰੀ ਬਹਿਲ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਆਉਣ ਵਾਲੀਆਂ ਹੋਰ ਭਰਤੀਆਂ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

ਉਨਾਂ ਨੇ ਉਮੀਦਵਾਰਾਂ ਨੂੰ ਅਗਲੇ ਮਹੀਨੇ ਤੋਂ ਸ਼ੁਰੂ ਹੋਣ ਵਾਲੀਆਂ ਭਰਤੀ ਪ੍ਰੀਖਿਆਵਾਂ ਦੀ ਤਿਆਰੀ ਲਈ ਡੱਟਵੀਂ ਮਿਹਨਤ ਕਰਨ ਦਾ ਮਸ਼ਵਰਾ ਦਿੱਤਾ ਹੈ ਤਾਂ ਜੋ ਉਹਨਾਂ ਦਾ ਆਪਣਾ ਅਤੇ ਯੋਗ ਭਰਤੀ ਹੋਏ ਮਿਹਨਤੀ ਨੌਜਵਾਨਾਂ ਦੇ ਸਰਕਾਰੀ ਸੇਵਾਵਾਂ ਵਿੱਚ ਆਉਣ ਨਾਲ ਪੰਜਾਬ ਦਾ ਭਵਿੱਖ ਰੌਸ਼ਨ ਹੋ ਸਕੇ।

ਅੱਜ ਦੀ ਮੀਟਿੰਗ ਵਿਚ ਮੈਂਬਰ ਸਾਹਿਬਾਨ ਸ੍ਰੀ ਸਮਸ਼ਾਦ ਅਲੀ, ਸ੍ਰੀ ਅਮਰਜੀਤ ਸਿੰਘ ਵਾਲੀਆ, ਸ੍ਰੀਮਤੀ ਅਲਤਾ ਆਹਲੂਵਾਲੀਆ, ਸ੍ਰੀ ਰੋਹਲ ਸਿੰਘ ਸਿੱਧੂ ਅਤੇ ਬੋਰਡ ਦੇ ਸਕੱਤਰ ਸ੍ਰੀ ਅਮਨਦੀਪ ਬਾਂਸਲ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...