Saturday, April 20, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਨਿੱਜੀ ਹਸਪਤਾਲਾਂ, ਕਲੀਨਿਕਾਂ ਅਤੇ ਲੈਬਾਰਟਰੀਆਂ ਵੱਲੋਂ ਭੇਜੇ ਕੋਵਿਡ-19 ਦੇ ਨਮੂਨਿਆਂ ਦੀ ਮੁਫ਼ਤ ਟੈਸਟਿੰਗ ਕਰਵਾਏਗੀ: ਬਲਬੀਰ ਸਿੱਧੂ

- Advertisement -

ਚੰਡੀਗੜ੍ਹ, 4 ਜੂਨ, 2020 –

ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਕੋਵਿਡ-19 ਦੇ ਮਰੀਜ਼ਾਂ ਦਾ ਸਮੇਂ ਸਿਰ ਪਤਾ ਲਗਾਉਣ ਵਾਸਤੇ ਲੋਕਾਂ ਦੀ ਵੱਡੇ ਪੱਧਰ `ਤੇ ਸਕਰੀਨਿੰਗ ਕੀਤੇ ਜਾਣ ਨੂੰ ਧਿਆਨ ਵਿੱਚ ਰੱਖਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਚੀਬੱਧ ਹਸਪਤਾਲਾਂ/ਕਲੀਨਿਕਾਂ ਅਤੇ ਲੈਬਾਰਟਰੀਆਂ ਦੁਆਰਾ ਭੇਜੇ ਕੋਵਿਡ-19 ਦੇ ਨਮੂਨਿਆਂ ਦੀ ਮੁਫ਼ਤ ਆਰ.ਟੀ.-ਪੀ.ਸੀ.ਆਰ. ਟੈਸਟਿੰਗ ਕਰਵਾਉਣ ਦਾ ਫੈਸਲਾ ਲਿਆ ਹੈ। ਇਹ ਜਾਣਕਾਰੀ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇੱਕ ਪ੍ਰੈਸ ਬਿਆਨ ਵਿੱਚ ਦਿੱਤੀ।

ਮੰਤਰੀ ਨੇ ਕਿਹਾ ਕਿ ਸਿਵਲ ਸਰਜਨਾਂ ਨੂੰ ਉਨ੍ਹਾਂ ਨਿੱਜੀ ਹਸਪਤਾਲਾਂ / ਕਲੀਨਿਕਾਂ ਅਤੇ ਲੈਬਾਂ ਨੂੰ ਸੂਚੀਬੱਧ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜੋ ਨਮੂਨਿਆਂ ਦੀ ਮੁਫਤ ਟੈਸਟਿੰਗ ਸਹੂਲਤ ਦੇਣ ਲਈ ਸਵੈ-ਇੱਛਾ ਨਾਲ ਸੂਚੀਬੱਧ ਹੋਣ ਲਈ ਤਿਆਰ ਹਨ।

ਉਨ੍ਹਾਂ ਦੱਸਿਆ ਕਿ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਪ੍ਰਾਈਵੇਟ ਹਸਪਤਾਲ / ਕਲੀਨਿਕਾਂ ਅਤੇ ਲੈਬਾਰਟਰੀਆਂ ਕੋਲ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਲਈ ਵੱਖਰੀ ਜਗ੍ਹਾ ਹੋਣੀ ਚਾਹੀਦੀ ਹੈ ਜਿੱਥੇ ਨਮੂਨੇ ਲਏ ਜਾਣਗੇ ਅਤੇ ਨਮੂਨੇ ਲੈਣ ਵਾਲੇ ਵਿਅਕਤੀ ਵੱਲੋਂ ਪੂਰੇ ਨਿੱਜੀ ਸੁਰੱਖਿਆ ਉਪਕਰਨ ਪਹਿਨੇ ਹੋਣ ਨੂੰ ਯਕੀਨੀ ਬਣਾਇਆ ਜਾਵੇਗਾ।

ਪ੍ਰਾਈਵੇਟ ਹਸਪਤਾਲ ਲੋੜੀਂਦੇ ਲੋਜਿਸਟਿਕਸ ਦਾ ਪ੍ਰਬੰਧ ਕਰੇਗਾ ਅਤੇ ਨਮੂਨੇ ਇਕੱਤਰ ਕਰੇਗਾ, ਉਨ੍ਹਾਂ ਨੂੰ ਪੈਕ ਕਰੇਗਾ ਅਤੇ ਪ੍ਰੋਟੋਕੋਲ ਦੇ ਅਨੁਸਾਰ ਨੇੜਲੀ ਸਰਕਾਰੀ ਸਿਹਤ ਸੰਸਥਾ ਨੂੰ ਭੇਜੇਗਾ। ਉਹ ਆਰਟੀ-ਪੀਸੀਆਰ ਐਪ ਵਿੱਚ ਆਈਸੀਐਮਆਰ ਪ੍ਰੋਟੋਕੋਲ ਦੇ ਅਨੁਸਾਰ ਵੇਰਵਿਆਂ ਨੂੰ ਭਰਨਾ ਯਕੀਨੀ ਬਣਾਉਂਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਲਈ ਯੂਜ਼ਰ ਨੇਮ ਅਤੇ ਪਾਸਵਰਡ ਸਬੰਧਤ ਸਿਵਲ ਸਰਜਨਾਂ ਦੁਆਰਾ ਕੁਲੈਕਸ਼ਨ ਸੈਂਟਰਾਂ ਵਾਸਤੇ ਨਿੱਜੀ ਹਸਪਤਾਲਾਂ / ਕਲੀਨਿਕਾਂ ਨੂੰ ਮੁਹੱਈਆ ਕਰਵਾਏ ਜਾਣਗੇ। ਪ੍ਰਾਈਵੇਟ ਹਸਪਤਾਲ / ਕਲੀਨਿਕ ਸੈਂਪਲਾਂ ਸਮੇਤ ਸੈਂਪਲ ਆਈ.ਡੀ. ਦੇ ਨਾਲ ਆਰਟੀ-ਪੀਸੀਆਰ ਐਪ ਦੁਆਰਾ ਤਿਆਰ ਲਾਈਨ ਸੂਚੀ ਭੇਜਣਗੇ। ਪ੍ਰਾਈਵੇਟ ਹਸਪਤਾਲਾਂ / ਕਲੀਨਿਕਾਂ ਦੁਆਰਾ ਭੇਜੇ ਗਏ ਨਮੂਨਿਆਂ ਦੀ ਸਰਕਾਰੀ ਲੈਬਾਰਟਰੀਆਂ ਵਿੱਚ ਮੁਫਤ ਜਾਂਚ ਕੀਤੀ ਜਾਏਗੀ।

ਸ. ਸਿੱਧੂ ਨੇ ਦੱਸਿਆ ਕਿ ਇਸ ਸਹੂਲਤ ਦਾ ਲਾਭ ਲੈ ਰਹੇੇ ਪ੍ਰਾਈਵੇਟ ਹਸਪਤਾਲ ਅਤੇ ਕਲੀਨਿਕ ਨਮੂਨੇ ਇਕੱਤਰ ਕਰਨ ਲਈ ਮਰੀਜ਼ਾਂ ਤੋਂ 1000 ਰੁਪਏ ਤੋਂ ਵੱਧ ਨਹੀਂ ਚਾਰਜ ਕਰਨਗੇ।

ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲ / ਕਲੀਨਿਕ ਆਈ.ਸੀ.ਐੱਮ.ਆਰ. ਦੇ ਮਾਪਦੰਡਾਂ ਅਨੁਸਾਰ ਮਰੀਜ਼ਾਂ ਦੀ ਚੋਣ ਕਰਨਗੇ ਜਿਸ ਤਹਿਤ ਲੱਛਣ ਪਾਏ ਜਾਣ ਵਾਲੇ ਅੰਤਰਰਾਸ਼ਟਰੀ ਜਾਂ ਘਰੇਲੂ ਯਾਤਰੀਆਂ, ਲੈਬ ਦੁਆਰਾ ਪੁਸ਼ਟੀ ਕੀਤੇ ਗਏ ਕੋਵਿਡ -19 ਮਰੀਜ਼ ਦੇ ਸੰਪਰਕ, ਕੰਟੇਨਮੈਂਟ ਜ਼ੋਨਾਂ / ਹੌਟਸਪੌਟ ਤੋਂ ਆਉਣ ਵਾਲੇ ਵਿਅਕਤੀ ਜਿਨ੍ਹਾਂ ਵਿੱਚ ਲੱਛਣ ਪਾਏ ਗਏ ਹਨ, ਕੋਵਿਡ-19 ਮਰੀਜ਼ ਦੇ ਉੱਚ ਜੋਖ਼ਮ ਵਾਲੇ ਸੰਪਰਕ ਜਿਨ੍ਹਾਂ ਵਿੱਚ ਲੱਛਣ ਨਹੀਂ ਪਾਏ ਗਏ, ਲੱਛਣ ਨਾ ਪਾਏ ਜਾਣ ਵਾਲੇ/ਲੱਛਣ ਪਾਏ ਜਾਣ ਵਾਲੇ ਫਰੰਟ ਲਾਈਨ `ਤੇ ਕੰਮ ਕਰ ਰਹੇ ਕਰਮਚਾਰੀ ਅਤੇ ਲੱਛਣ ਪਾਏ ਜਾਣ ਵਾਲੇ ਪਰਵਾਸੀ ਵਿਅਕਤੀ ਜਾਂ ਵਾਪਸ ਪਰਤਣ ਵਾਲੇ ਵਿਅਕਤੀ। ਕੁਲੈਕਸ਼ਨ ਸੈਂਟਰਾਂ ਵਜੋਂ ਸੂਚੀਬੱਧ ਸਾਰੇ ਪ੍ਰਾਈਵੇਟ ਹਸਪਤਾਲ / ਕਲੀਨਿਕ ਅਤੇ ਲੈਬਾਰਟਰੀਆਂ ਨੂੰ ਆਈ.ਸੀ.ਐੱਮ.ਆਰ. ਪ੍ਰੋਟੋਕੋਲ ਦੇ ਅਨੁਸਾਰ ਆਰ.ਟੀ.-ਪੀ.ਸੀ.ਆਰ ਟੈਸਟਿੰਗ ਲੈਬ ਨਾਲ ਜੋੜਿਆ ਜਾਵੇਗਾ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...