Friday, April 19, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਨੇਤਰਹੀਣਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ: ਹਰਭਜਨ ਸਿੰਘ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 17 ਅਗਸਤ, 2022:
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੇਤਰਹੀਣ ਬਸ਼ਿੰਦਿਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ। ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਫੈਡਰੇਸ਼ਨ ਆਫ਼ ਦਿ ਬਲਾਈਂਡ, ਪੰਜਾਬ ਬਰਾਂਚ ਅਤੇ ਬਲਾਈਂਡ ਪਰਸਨਜ਼ ਐਸੋਸੀਏਸ਼ਨ ਨਾਲ ਮੀਟਿੰਗ ਕਰਨ ਮਗਰੋਂ ਇਹ ਪ੍ਰਗਟਾਵਾ ਕੀਤਾ। ਸ. ਈ.ਟੀ. ਓ. ਨੇ ਮੁੱਖ ਮੰਤਰੀ ਦੇ ਕੁੱਝ ਜ਼ਰੂਰੀ ਰੁਝੇਵਿਆਂ ਕਾਰਨ ਇਸ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਸ. ਈ.ਟੀ.ਓ. ਨੇ ਦੱਸਿਆ ਕਿ ਨੇਤਰਹੀਣਾਂ ਦੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਬੈਕਲਾਗ ਕੋਟੇ ਤਹਿਤ ਪਈਆਂ ਖਾਲੀ ਅਸਾਮੀਆਂ ਨੂੰ ਭਰਨ, ਅੰਗਹੀਣ ਕਰਮਚਾਰੀਆਂ ਨੂੰ ਦਿੱਤਾ ਜਾਂਦਾ ਸਪੈ਼ਸ਼ਲ ਅਲਾਊਂਸ ਮੁੜ ਲਾਗੂ ਕਰਨ, ਵੱਖ-ਵੱਖ ਵਿਭਾਗਾਂ ਵਿੱਚ ਅੰਗਹੀਣਾਂ ਨੂੰ ਪਦਉੱਨਤ ਕਰਨ, ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਤਬਲਾ ਇੰਸਟਰਕਟਰਾਂ ਦੀ ਗਰੇਡ ਪੇਅ `ਤੇ ਵਿਚਾਰ ਕਰਨ, ਨੇਤਰਹੀਣ ਖਿਡਾਰੀਆਂ ਨੂੰ ਆਮ ਖਿਡਾਰੀਆਂ ਵਾਂਗ ਸਹੂਲਤਾਂ ਮੁਹੱਈਆ ਕਰਵਾਉਣ, ਅੰਗਹੀਣ ਪੈਨਸ਼ਨ ਵਿੱਚ ਵਾਧਾ ਕਰਨ, ਨੇਤਰਹੀਣਾਂ ਲਈ ਚਲਾਏ ਜਾ ਰਹੇ ਸਰਕਾਰੀ ਸਕੂਲ ਜਮਾਲਪੁਰ ਵਿੱਚ ਸਟਾਫ ਅਤੇ ਹੋਰ ਸਹੂਲਤਾਂ ਵਧਾਉਣ, ਅੰਗਹੀਣ ਲੜਕੀਆਂ ਲਈ ਸ਼ਗਨ ਸਕੀਮ, ਮਨਰੇਗਾ ਸਕੀਮ ਵਿੱਚ ਰਾਖਵਾਂਕਰਨ, ਪੰਜਾਬ ਦੇ ਵਾਸੀ ਨੇਤਰਹੀਣਾਂ ਨੂੰ ਭਰਤੀ ਸਮੇਂ ਡੋਮੀਸਾਈਲ ਆਧਾਰ ‘ਤੇ ਨੌਕਰੀ ਦੇਣ, ਦਿਵਿਆਂਗਜਨਾਂ ਦੀ ਭਲਾਈ ਲਈ ਕਮਿਸ਼ਨਰ ਡਿਸਏਬਿਲਟੀ ਦੀ ਨਿਯੁਕਤੀ ਕਰਨ ਅਤੇ ਕਈ ਹੋਰ ਮੰਗਾਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਦੇ ਨੇਤਰਹੀਣ ਭੈਣਾਂ / ਭਰਾਵਾਂ ਦਾ ਚੰਗਾ ਜੀਵਨ ਨਿਰਬਾਹ ਕਰਨਾ ਵੀ ਪੰਜਾਬ ਸਰਕਾਰ ਦੀ ਵਚਨਬੱਧਤਾ ‘ਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਐਸੋਸੀਏਸ਼ਨਾਂ ਨੇ ਜੋ ਵੀ ਜਾਇਜ਼ ਮੰਗਾਂ ਸੂਬਾ ਸਰਕਾਰ ਤੋਂ ਕੀਤੀਆਂ ਹਨ, ਨੂੰ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਇਨ੍ਹਾਂ ਦਾ ਜਲਦ ਹੱਲ ਕੀਤਾ ਜਾਵੇਗਾ।

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਕਿਰਪਾ ਸ਼ੰਕਰ ਸਰੋਜ, ਸਕੱਤਰ ਪ੍ਰਸੋਨਲ ਰਜਤ ਅਗਰਵਾਲ, ਵਿਸ਼ੇਸ਼ ਸਕੱਤਰ ਵਿੱਤ ਮੋਹਿਤ ਤਿਵਾੜੀ, ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਰਾਜ ਬਹਾਦਰ ਸਿੰਘ, ਡਿਪਟੀ ਸਕੱਤਰ ਮੁੱਖ ਮੰਤਰੀ ਦਫ਼ਤਰ ਨਵਰਾਜ ਸਿੰਘ ਬਰਾੜ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਅਰਵਿੰਦਰਪਾਲ ਸਿੰਘ ਸੰਧੂ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...