ਯੈੱਸ ਪੰਜਾਬ
ਚੰਡੀਗੜ੍ਹ, 22 ਨਵੰਬਰ, 2024
ਪੰਜਾਬ ਸਰਕਾਰ ਨੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਅਤੇ ਜ਼ਿਮਨੀ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਾਰੀ ਨੋਟੀਫੀਕੇਸ਼ਨ ਵਿੱਚ ਇਹ ਚੋਣਾਂ ਦਸੰਬਰ ਅੰਤ ਤਕ ਮੁਕੰਮਲ ਕਰਵਾਉਣ ਦੀ ਗੱਲ ਆਖ਼ੀ ਗਈ ਹੈ।
ਲੋਕਲ ਬਾਡੀਜ਼ ਵਿਭਾਗ ਨੇ ਸ਼ੁੱਕਰਵਾਰ ਨੂੰ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਦੀਆਂ ਚੋਣਾਂ ਅਤੇ ਅਬੋਹਰ, ਬਟਾਲਾ, ਬਠਿੰਡਾ ਅਤੇ ਹੁਸ਼ਿਆਰਪੁਰ ਨਗਰ ਨਿਗਮਾਂ ਦੇ ਕੁਝ ਵਾਰਡਾਂ ਵਿੱਚ ਜ਼ਿਮਨੀ ਚੋਣਾਂ ਕਰਵਾਉਣ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਵਿਭਾਗ ਨੇ ਰਾਜ ਚੋਣ ਕਮਿਸ਼ਨ ਨੂੰ 44 ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਲਈ ਕਿਹਾ ਹੈ। ਹੁਣ, ਚੋਣਾਂ ਦੇ ਵਿਸਤ੍ਰਿਤ ਕਾਰਜਕ੍ਰਮ ਦੇ ਨਾਲ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੀ ਜ਼ਿੰਮੇਵਾਰੀ ਰਾਜ ਚੋਣ ਕਮਿਸ਼ਨ ‘ਤੇ ਹੈ।