Saturday, April 27, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਨੇ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੋਲੇ ਨਵੇਂ ਰਾਹ ; ਕੇਂਦਰ ਦੇ ਐਨਸੀਐਸ ਪੋਰਟਲ ਨਾਲ ਜੋੜਿਆ ‘ਘਰ ਘਰ ਰੋਜ਼ਗਾਰ’ ਪੋਰਟਲ

- Advertisement -

ਚੰਡੀਗੜ, 6 ਅਗਸਤ, 2020 –

ਪੰਜਾਬ ਦੇ ਨੌਜਵਾਨਾਂ ਨੂੰ ਵਧੇਰੇ ਰੁਜ਼ਗਾਰ ਦੇ ਮੌਕੇ ਉਪਲਬਧ ਕਰਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪੰਜਾਬ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਪੋਰਟਲ ਨੂੰ ਕੌਮੀ ਕੈਰੀਅਰ ਸਰਵਿਸ (ਐਨ.ਸੀ.ਐਸ) ਦੇ ਨਾਲ ਜੋੜ ਦਿੱਤਾ ਹੈ ਜੋ ਕਿ ਭਾਰਤ ਸਰਕਾਰ ਦਾ ਅਧਿਕਾਰਤ ਪੋਰਟਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਹੁਨਰਮੰਦ ਨੌਜਵਾਨਾਂ ਲਈ ਪੂਰੇ ਭਾਰਤ ਵਿੱਚ ਨੌਕਰੀ ਦੇ ਨਵੇਂ ਰਾਹ ਖੁੱਲਣਗੇ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਉਹ ਪਹਿਲੀ ਸਰਕਾਰ ਹੈ ਜਿਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਅਗਵਾਈ ਵਿੱਚ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਰੋਜ਼ਗਾਰ ਮੇਲਿਆਂ ਦੀ ਸ਼ੁਰੂਆਤ ਕੀਤੀ ਸੀ। ਉਨਾਂ ਕਿਹਾ ਕਿ ਦੂਸਰੇ ਰਾਜ, ਇੱਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਨਿੱਜੀ ਖੇਤਰ ਵਿੱਚ ਨੌਕਰੀ ਲੱਭਣ ਵਾਲਿਆਂ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਇਕ ਮੰਚ ਮੁਹੱਈਆ ਕਰਵਾਉਣ ਲਈ ਪੰਜਾਬ ਮਾਡਲ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ।

ਉਨਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਪੰਜ ਮੈਗਾ ਜਾਬ ਫੇਅਰ( ਰੋਜ਼ਗਾਰ ਮੇਲੇ) ਲਗਾ ਚੁੱਕਾ ਹੈ ਅਤੇ ਰਾਜ ਦੇ 12 ਲੱਖ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ ਅਤੇ ਪੰਜਾਬ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਛੇਵੇਂ ਮੈਗਾ ਜਾਬ ਫੇਅਰ ਰਾਹੀਂ ਨੌਜਵਾਨਾਂ ਨੂੰ ਇੱਕ ਲੱਖ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਤਿਆਰ ਹੈ। ਇਹ ਛੇਵਾਂ ਰੋਜ਼ਗਾਰ ਮੇਲਾ ਇਸ ਸਾਲ ਸਤੰਬਰ ਮਹੀਨੇ ਵਿੱਚ ਆਯੋਜਿਤ ਕਰਵਾਇਆ ਜਾਵੇਗਾ। ਉਨਾਂ ਅੱਗੇ ਕਿਹਾ ਕਿ ਇਸ ਵੇਲੇ ‘ਪੰਜਾਬ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਪੋਰਟਲ ਉੱਤੇ ਲਗਭਗ 8 ਲੱਖ ਨੌਜਵਾਨਾਂ ਦੇ ਵੇਰਵੇ ਦਰਜ ਹਨ।

ਰੋਜ਼ਗਾਰ ੳੱੁਤਪਤੀ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਕਿਹਾ ਕਿ ਇਸ ਏਕੀਕਰਨ ਨਾਲ ਪੰਜਾਬ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ‘ਤੇ ਰਜਿਸਟਰ ਨੌਕਰੀ ਦੇ ਚਾਹਵਾਨ ਦੁਬਾਰਾ ਰਜਿਸਟਰ ਕੀਤੇ ਬਿਨਾਂ ਐਨ.ਸੀ.ਐਸ ਪੋਰਟਲ ‘ਤੇ ਸਮੁੱਚੇ ਭਾਰਤ ਦੀਆਂ ਨੌਕਰੀਆਂ ਸਮੇਤ ਪੈਨ ਇੰਡੀਆ ਸੇਵਾਵਾਂ ਪ੍ਰਾਪਤ ਕਰ ਸਕਣਗੇ।

ਉਨਾਂ ਕਿਹਾ ਕਿ ਲਗਭਗ 56305 ਕੰਪਨੀਆਂ ਜੋ ਇਸ ਸਮੇਂ ਭਾਰਤ ਸਰਕਾਰ ਦੇ ਕੌਮੀ ਕਰੀਅਰ ਸਕੀਮ ਪੋਰਟਲ ’ਤੇ ਰਜਿਸਟਰਡ ਹਨ, ਨੂੰ ‘ਪੰਜਾਬ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ’ਤੇ ਰਜਿਸਟਰਡ ਨੌਕਰੀ ਲੱਭਣ ਵਾਲਿਆਂ ਦੇ ਵੇਰਵੇ ਉਪਲਬਧ ਰਹਿਣਗੇ ਜਿਸ ਨਾਲ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਹੋਰ ਵੱਧ ਮੌਕੇ ਮਿਲ ਸਕਣਗੇ।

ਸਕੱਤਰ ਨੇ ਕਿਹਾ ਕਿ ਹੁਣ ‘ਪੰਜਾਬ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਪੋਰਟਲ ’ਤੇ ਰਜਿਸਟਰਡ ਨੌਜਵਾਨ ਐਨ.ਸੀ.ਐਸ ਪੋਰਟਲ ਉੱਤੇ ਉਪਲਬਧ ਵੱਖ ਵੱਖ ਸਮਾਗਮਾਂ ਜਿਵੇਂ ਕਿ ਰੋਜ਼ਗਾਰ ਮੇਲੇ, ਕਾਊਂਸਲਿੰਗ ਸੈਸ਼ਨਾਂ ਆਦਿ ਵਿੱਚ ਵੀ ਹਿੱਸਾ ਲੈਣ ਦੇ ਯੋਗ ਹੋਣਗੇ। ਵਰਤੋਂਕਾਰ ਐਨਸੀਐਸ ਪੋਰਟਲ ਦੇ ਉਪਲਬਧ ਵੱਖ ਵੱਖ ਕਿਸਮਾਂ ਦੇ ਹੁਨਰ ਸਿਖਲਾਈ ਅਤੇ ਕੋਰਸਾਂ ਸਬੰਧੀ ਜਾਣਕਾਰੀ ਤੱਕ ਪਹੁੰਚ ਕਰ ਸਕਣਗੇ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...