Saturday, April 20, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਪ੍ਰਮੁੱਖ ਸ਼ਹਿਰਾਂ ਦੇ ਕੋਰੋਨਾ ਸੈਂਟਰ ਫੌਜ ਦੀ ਪੱਛਮੀ ਕਮਾਂਡ ਹਵਾਲੇ ਕਰੇ: ਚੰਦੂਮਾਜਰਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਮਈ, 2021 –
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਕਾਂਗਰਸ ਸਰਕਾਰ ਨੂੰ ਕਿਹਾ ਕਿ ਉਹ ਮੁਹਾਲੀ, ਜਲੰਧਰ, ਲੁਧਿਆਣਾ, ਅੰਮ੍ਰਿਤਸਰ ਤੇ ਬਠਿੰਡਾ ਸਮੇਤ ਪ੍ਰਮੁੱਖ ਸ਼ਹਿਰਾਂ ਵਿਚ ਆਪਣੇ ਕੋਰੋਨਾ ਸੈਂਟਰ ਫੌਜ ਦੀ ਪੱਛਮੀ ਕਮਾਂਡ ਹਵਾਲੇ ਕਰੇ ਕਿਉਂਕਿ ਲੋਕਾਂ ਦਾ ਮੈਡੀਕਲ ਸਹੂਲਤਾਂ ਚਲਾਉਣ ਦੇ ਮਾਮਲੇ ਵਿਚ ਸੁਬਾ ਸਰਕਾਰ ’ਤੇ ਵਿਸ਼ਵਾਸ ਪੂਰੀ ਤਰ੍ਹਾਂ ਉਠ ਗਿਆ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਮੁੱਖ ਟੀਚਾ ਲੋਕਾਂ ਦੀਆਂ ਜਾਨਾਂ ਬਚਾਉਣਾ ਹੈ। ਉਹਨਾਂ ਕਿਹਾ ਕਿ ਮਹਾਮਾਰ ਦੀ ਦੂਜੀ ਲਹਿਰ ਨਾਲ ਪੰਜਾਬੀ ਸਭ ਤੋਂ ਵੱਧ ਪ੍ਰਭਾਵਤ ਹੋਏ ਹਨ ਤੇ ਸਰਕਾਰ ਹਾਲਾਤ ਨਾਲ ਨਜਿੱਠਣ ਵਿਚ ਨਾਕਾਮ ਨਜ਼ਰ ਆ ਰਹੀ ਹੈ ।

ਉਹਨਾਂ ਕਿਹਾ ਕਿ ਸਭ ਤੋਂ ਚੰਗਾ ਤਰੀਕਾ ਇਹੋ ਰਹੇਗਾ ਕਿ ਫੌਜ ਦੀ ਮੈਡੀਕਲ ਯੁਨਿਟ ਨੁੰ ਨਾਲ ਲੈ ਕੇ ਪ੍ਰਮੁੱਖ ਕੋਰੋਨਾ ਸੈਂਟਰ ਉਸਦੇ ਹਵਾਲੇ ਕੀਤੇ ਜਾਣ।

ਸਾਬਕਾ ਐਮ ਪੀ ਨੇ ਕਿਹਾ ਕਿ ਪੱਛਮੀ ਕਮਾਂਡ ਦੇ ਡਾਕਟਰ ਤੇ ਮੈਡੀਕਲ ਸਟਾਫ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ 100 ਬੈਡ ਦਾ ਸੁਪਰ ਸਪੈਸ਼ਲਟੀ ਵਿੰਗ ਸੰਭਾਲ ਕੇ ਚੰਗਾ ਕੰਮ ਕੀਤਾ ਹੈ।

ਇਸਨੂੰ ਸੂਬੇ ਦੇ ਹੋਰ ਪ੍ਰਮੁੱਖ ਸ਼ਹਿਰਾਂ ਵਿਚ ਵੀ ਕੋਰੋਨਾ ਇਲਾਜ ਸਹੂਲਤ ਸੌਂਪ ਦਿੱਤੀਆਂ ਜਾਣਗੀਆਂ ਹਨ ਜਿਵੇਂ ਕਿ ਲੋਕਾਂ ਦੀ ਮੰਗ ਹੈ ਕਿਉਂਕਿ ਉਹਨਾਂ ਨੇ ਫੌਜ ਦੀ ਮੈਡੀਕਲ ਯੂਨਿਟ ਵੱਲੋਂ ਪਟਿਆਲਾ ਵਿਖੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਹੈ।

ਪ੍ਰੋ. ਚੰਦੂਮਾਜਰਾ ਨੇ ਸਰਕਾਰ ਨੂੰ ਇਹ ਵੀ ਕਿਹਾ ਕਿ ਉਹ ਕੌਮੀ ਆਫਤਾ ਪ੍ਰਬੰਧ ਫੰਡ ਵਿਚੋਂ ਸੂਬੇ ਨੁੰ ਮਿਲੇ 660 ਕਰੋੜ ਰੁਪਏ ਸੂਬੇ ਵਿਚ ਲੋਕਾਂ ਨੂੰ ਲੋੜੀਂਦੀ ਆਰਥਿਕ ਰਾਹਤ ਦੇਣ ਵਾਸਤੇ ਖਰਚ ਕਰੇ। ਉਹਨਾਂ ਕਿਹਾÇ ਕ ਸਾਰੇ ਟਰੱਕਾਂ ਵਾਲਿਆਂ, ਟੈਕਸੀ ਤੇ ਆਟੋ ਚਾਲਕਾਂ ਨੂੰ 5-5 ਹਜ਼ਾਰ ਰੁਪਏ, ਰਿਸਕਾ ਚਾਲਕਾਂ, ਮਜ਼ਦੂਰਾਂ ਤੇ ਖੇਤ ਮਜ਼ਦੂਰਾਂ ਨੁੰ 3-3 ਹਜ਼ਾਰ ਰੁਪਏ ਦਿੱਤੇ ਜਾਣ।

ਇਸੇ ਤਰੀਕੇ ਹਾਲ ਹੀ ਵਿਚ ਵੱਢੀ ਕਣਕ ਦੀ ਫਸਲ ’ਤੇ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ। ਉਹਨਾਂ ਨੇ ਇਹ ਵੀ ਵਕਾਲਤ ਕੀਤੀ ਕਿ ਬਿਜਲੀ ਤੇ ਪਾਣੀ ਦੇ ਦੋ ਮਹੀਨਿਆਂ ਦੇ ਬਿੱਲ ਵੀ ਮੁਆਫ ਕੀਤੇ ਜਾਣ ਅਤੇ ਸਰਕਾਰ ਇਹ ਸਹੂਲਤ ਅਗਲੇ ਛੇ ਮਹੀਨਿਆਂ ਵਾਸਤੇ ਆਮ ਆਦਮੀ ਨੂੰ ਦੇੇਵੇ।

ਪ੍ਰੋ. ਚੰਦੂਮਾਜਰਾ ਨੇ ਸੂਬਾ ਸਰਕਾਰ ਨੂੰ ਕਿਹਾ ਕਿ ਉਹ ਵੈਕਸੀਨ ਲਈ ਗਲੋਬਲ ਟੈਂਡਰ ਲਗਾ ਕੇ ਵੈਕਸੀਨ ਲਗਾਉਣ ਦੀ ਪ੍ਰਕਿਰਿਆ ਤੇਜ਼ ਕਰੇ। ਉਹਨਾਂ ਕਿਹਾ ਕਿ ਸਰਕਾਰ ਨੂੰ ਜੀਵਨ ਰੱਖਿਅਕ ਦਵਾਈਆਂ ਦੀ ਕਾਲਾ ਬਜ਼ਾਰੀ ਰੋਕਣੀ ਚਾਹੀਦੀ ਹੈ ਤੇ ਪ੍ਰਾਈਵੇਟ ਹਸਪਤਾਲਾਂ ਦੇ ਇਲਾਜ ਲਈ ਖਰਚ ਦੀ ਹੱਦ ਤੈਅ ਕਰਨੀ ਚਾਹੀਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...