Thursday, April 25, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਬੰਦ ਪਏ ‘ਰੈਸਟ ਹੋਮਜ਼’ ਨੂੰ ਮੁੜ ਸ਼ਰੂ ਕਰੇਗੀ, 7 ‘ਕੈਨਾਲ ਰੈਸਟ ਹਾਊਸ’ ਨਵੀਨੀਕਰਣ ਕਰਕੇ ਮੁੜ ਸ਼ੁਰੂ ਕੀਤੇ ਜਾਣਗੇ: ਵਿਜੈ ਕੁਮਾਰ ਜੰਜੂਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਨਵੰਬਰ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਸਰਕਾਰੀ ਸਰਕਟ ਹਾਊਸ/ਅਰਾਮ ਘਰਾਂ ਅੰਦਰ ਹੀ ਠਹਿਰਨ ਨੂੰ ਤਰਜੀਹ ਦੇਣ ਅਤੇ ਇਨ੍ਹਾਂ ਨੂੰ ਪੂਰੀ ਤਰ੍ਹਾਂ ਵਰਤੋਂ ਵਿੱਚ ਲਿਆਉਣ ਦੇ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਬੰਦ ਪਏ ਸੱਤ ਨਹਿਰੀ ਅਰਾਮ ਘਰਾਂ ਦੀ ਸ਼ਨਾਖਤ ਕੀਤੀ ਗਈ ਹੈ ਜਿਨ੍ਹਾਂ ਦਾ ਨਵੀਨੀਕਰਨ ਕਰਕੇ ਮੁੜ ਚਾਲੂ ਕੀਤਾ ਜਾਵੇਗਾ।

ਇਹ ਫੈਸਲਾ ਅੱਜ ਇਥੇ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਨਹਿਰੀ ਅਰਾਮ ਘਰਾਂ ਨੂੰ ਮੁੜ ਕਾਰਜਸ਼ੀਲ ਕਰਨ ਲਈ ਜਲ ਸ੍ਰੋਤ ਵਿਭਾਗ ਤੇ ਪੰਜਾਬ ਰਾਜ ਬੁਨਿਆਦੀ ਢਾਂਚਾ (ਪੀ.ਆਈ.ਡੀ.ਬੀ.) ਦੇ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਕੀਤਾ ਗਿਆ।

ਮੀਟਿੰਗ ਉਪਰੰਤ ਵੇਰਵੇ ਦਿੰਦਿਆਂ ਮੁੱਖ ਸਕੱਤਰ ਸ੍ਰੀ ਜੰਜੂਆ ਨੇ ਦੱਸਿਆ ਕਿ ਸੂਬੇ ਵਿੱਚ ਨਹਿਰਾਂ ਦੇ ਕੰਢੇ ਬਣੇ ਕਈ ਨਹਿਰੀ ਅਰਾਮ ਘਰ ਪਿਛਲੇ ਲੰਬੇ ਅਰਸੇ ਤੋਂ ਬੰਦ ਪਏ ਹਨ ਅਤੇ ਉਨ੍ਹਾਂ ਦੀ ਹਾਲਤ ਵੀ ਕਾਫੀ ਖਸਤਾ ਹੋ ਗਈ ਹੈ। ਸੂਬਾ ਸਰਕਾਰ ਵੱਲੋਂ ਪਹਿਲੇ ਪੜਾਅ ਵਿੱਚ ਸੱਤ ਅਰਾਮ ਘਰਾਂ ਦੀ ਸ਼ਨਾਖਤ ਕੀਤੀ ਗਈ ਹੈ ਜਿਨ੍ਹਾਂ ਨੂੰ ਪੀ.ਪੀ.ਪੀ. ਮੋਡ ਉਤੇ ਨਵੀਨੀਕਰਨ ਕਰਕੇ ਚਲਾਇਆ ਜਾ ਸਕਦਾ ਹੈ। ਇਹ ਅਰਾਮ ਘਰ ਢੋਲਬਾਹਾ (ਹੁਸ਼ਿਆਰਪੁਰ), ਖੰਨਾ, ਬਨੂੜ, ਕੱਥੂ ਨੰਗਰ (ਅੰਮ੍ਰਿਤਸਰ), ਸਿੱਧਵਾਂ ਬੇਟ (ਲੁਧਿਆਣਾ) ਤੇ ਚਮਕੌਰ ਸਾਹਿਬ ਸਥਿਤ ਹਨ।

ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਦੇ ਨਵੀਨੀਕਰਨ ਦੌਰਾਨ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਇਨ੍ਹਾਂ ਅਰਾਮ ਘਰਾਂ ਦੀ ਵਿਰਾਸਤੀ ਦਿੱਖ ਨਾਲ ਕੋਈ ਖਿਲਵਾੜ ਨਾ ਕੀਤਾ ਜਾਵੇ ਅਤੇ ਪੁਰਾਤਨ ਰਵਾਇਤੀ ਦਿੱਖ ਨੂੰ ਕਾਇਮ ਰੱਖਦਿਆਂ ਮੌਜੂਦਾ ਲੋੜਾਂ ਅਨੁਸਾਰ ਅੰਦਰੋਂ ਤਿਆਰ ਕੀਤਾ ਜਾਵੇ। ਉਨ੍ਹਾਂ ਜਲ ਸ੍ਰੋਤ ਵਿਭਾਗ ਨੂੰ ਹੋਰਨਾਂ ਅਜਿਹੇ ਅਰਾਮ ਘਰਾਂ ਦੀ ਸ਼ਨਾਖਤ ਕਰਨ ਬਾਰੇ ਕਿਹਾ ਜਿਹੜੇ ਇਸ ਵੇਲੇ ਖਸਤਾ ਹਾਲ ਕਾਰਨ ਬੰਦ ਪਏ ਹਨ ਅਤੇ ਇਨ੍ਹਾਂ ਨੂੰ ਦੂਜੇ ਪੜਾਅ ਵਿੱਚ ਤਿਆਰ ਕੀਤਾ ਜਾਵੇ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਜਲ ਸ੍ਰੋਤ ਕ੍ਰਿਸ਼ਨ ਕੁਮਾਰ, ਪੀ.ਆਈ.ਡੀ.ਬੀ. ਦੇ ਐਮ.ਡੀ. ਮੁਹੰਮਦ ਤਈਅਬ ਤੇ ਐਡੀਸ਼ਨਲ ਐਮ.ਡੀ. ਯਸ਼ਨਜੀਤ ਸਿੰਘ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...