Wednesday, April 24, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਮਿਡ-ਡੇਅ ਮੀਲ ਦਾ ਅਨਾਜ ਅਤੇ ਪਕਾਉਣ ਦੀ ਲਾਗਤ ਵਿਦਿਆਰਥੀਆਂ ਦੇ ਘਰਾਂ ਤੱਕ ਪਹੁੰਚਾਏਗੀ

- Advertisement -

ਚੰਡੀਗੜ੍ਹ, 1  ਅਪ੍ਰੈਲ, 2020 –

ਰਾਜ ਵਿੱਚ ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਸੀਲਬੰਦ ਪੈਕੇਟਾਂ ਰਾਹੀਂ ਮਿਡ-ਡੇਅ ਮੀਲ ਦਾ ਅਨਾਜ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਅਨਾਜ ਤੋਂ ਇਲਾਵਾ ਸਿੱਖਿਆ ਵਿਭਾਗ ਵੱਲੋਂ ਮਿਡ-ਡੇਅ ਮੀਲ ਦੀ ਖਾਣਾ ਪਕਾਉਣ ਦੀ ਲਾਗਤ ਵੀ ਸਕੂਲੀ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓਜ਼.) ਨੂੰ ਪਹਿਲਾਂ ਹੀ ਇਹ ਪ੍ਰਕਿਰਿਆ ਜਲਦੀ ਤੋਂ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਕਿਉਂਕਿ ਖਾਣਾ ਪਕਾਉਣ ਦੀ ਲਾਗਤ ਅਤੇ ਅਨਾਜ ਦੀ ਵੰਡ ਪਹਿਲਾਂ ਹੀ ਜ਼ਿਲਿ੍ਹਆਂ ਵਿੱਚ ਕੀਤੀ ਜਾ ਚੁੱਕੀ ਹੈ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਅਨਾਜ ਦੀ ਮਿਕਦਾਰ ਅਤੇ ਖਾਣਾ ਪਕਾਉਣ ਦੀ ਕੀਮਤ ਪਹਿਲਾਂ ਹੀ ਨਿਰਧਾਰਤ ਕਰ ਦਿੱਤੀ ਗਈ ਹੈ ਅਤੇ ਲਾਭਪਾਤਰੀਆਂ ਨੂੰ 23 ਮਾਰਚ, 2020 ਤੋਂ 15 ਅਪਰੈਲ, 2020 ਤੱਕ ਮਿਡ-ਡੇਅ ਮੀਲ ਸਬੰਧੀ ਲਾਭ ਮਿਲ ਜਾਵੇਗਾ।

ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਵਿਦਿਆਰਥੀਆਂ ਲਈ ਖਾਣਾ ਪਕਾਉਣ ਦੀ ਪ੍ਰਤੀ ਦਿਨ ਪ੍ਰਤੀ ਬੱਚਾ ਲਾਗਤ 4.48 ਰੁਪਏ ਨਿਰਧਾਰਤ ਕੀਤੀ ਗਈ ਹੈ ਅਤੇ 100 ਗ੍ਰਾਮ ਕਣਕ ਅਤੇ ਚੌਲ ਪ੍ਰਤੀ ਬੱਚਾ ਪ੍ਰਤੀ ਦਿਨ ਦਿੱਤੇ ਜਾਣਗੇ। ਜਦਕਿ ਉੱਚ ਪ੍ਰਾਇਮਰੀ ਵਿਦਿਆਰਥੀਆਂ ਲਈ ਖਾਣਾ ਪਕਾਉਣ ਦੀ ਲਾਗਤ 6.71 ਰੁਪਏ ਪ੍ਰਤੀ ਦਿਨ ਰੱਖੀ ਗਈ ਹੈ ਅਤੇ 150 ਗ੍ਰਾਮ ਅਨਾਜ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਸਾਰੇ ਸਕੂਲਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਕਰਦਿਊ ਦੀ ਮਿਆਦ ਦੌਰਾਨ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਦਾਖਲੇ ਤੇ ਹੋਰ ਫੀਸਾਂ ਦੀ ਆਖਰੀ ਮਿਤੀ ਘੱਟੋ ਘੱਟ ਇਕ ਮਹੀਨੇ ਲਈ ਵਧਾ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਕਰਫਿਊ ਦੌਰਾਨ ਫੀਸ ਜਮ੍ਹਾ ਨਾ ਕਰਵਾ ਪਾਉਣ ਵਾਲੇ ਮਾਪਿਆਂ ਤੋਂ ਕੋਈ ਲੇਟ ਫੀਸ ਨਾ ਵਸੂਲੀ ਜਾਵੇ।ਉਨ੍ਹਾਂ ਕਿਹਾ ਕਿ ਲੌਕਡਾਉਨ ਦੌਰਾਨ ਕੋਈ ਵੀ ਸਕੂਲ ਮਾਪਿਆਂ ਨੂੰ ਆਨਲਾਈਨ ਜਾਂ ਕਿਸੇ ਹੋਰ ਤਰੀਕੇ ਰਾਹੀਂ ਫੀਸ ਜਮ੍ਹਾਂ ਕਰਵਾਉਣ ਲਈ ਮਜਬੂਰ ਨਹੀਂ ਕਰੇਗਾ।

ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਦਿਸ਼ਾ ਨਿਰਦੇਸ਼ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ ਅਤੇ ਜੇਕਰ ਕੋਈ ਸਕੂਲ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,185FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...