Friday, April 19, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਬ੍ਰਮ ਸ਼ੰਕਰ ਜ਼ਿੰਪਾ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 17 ਅਗਸਤ, 2022 –
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਰਕਾਰ ਉਨ੍ਹਾਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹੇਗੀ।

ਉਹ ਅੱਜ ਫਾਇਰ ਬ੍ਰਿਗੇਡ ਗਰਾਊਂਡ ਵਿਖੇ ਡੀ.ਸੀ. ਰੇਟ ‘ਤੇ ਨਗਰ ਨਿਗਮ ਹੁਸ਼ਿਆਰਪੁਰ ਵਿਚ ਨਿਯੁਕਤ ਹੋਏ ਸੀਵਰਮੈਨਾਂ ਵਲੋਂ ਪਹਿਲੀ ਤਨਖਾਹ ਮਿਲਣ ‘ਤੇ ਲਗਾਏ ਗਏ ਲੰਗਰ ‘ਚ ਪ੍ਰਸ਼ਾਦ ਲੈਣ ਮੌਕੇ ਸੰਬੋਧਨ ਕਰ ਰਹੇ ਸਨ । ਇਸ ਮੌਕੇ ਉਨ੍ਹਾਂ ਨਾਲ ਮੇਅਰ ਸ੍ਰੀ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਸ੍ਰੀਮਤੀ ਪ੍ਰਵੀਨ ਸੈਣੀ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਦੀ ਤਰਫੋਂ ਨਗਰ ਨਿਗਮ ਵਿੱਚ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਡੀਸੀ ਰੇਟ ’ਤੇ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨਗਰ ਨਿਗਮ ਵਿੱਚ ਹੋਰ ਨਿਯੁਕਤੀਆਂ ਵੀ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਸੀਵਰਮੈਨ ਅਤੇ ਸਫ਼ਾਈ ਸੇਵਕਾਂ ਦੀ ਅਹਿਮ ਭੂਮਿਕਾ ਹੈ। ਸ਼ਹਿਰ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਦਾ ਬੋਝ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਮੋਢਿਆਂ ‘ਤੇ ਹੀ ਹੈ ਅਤੇ ਨਗਰ ਨਿਗਮ ਹੁਸ਼ਿਆਰਪੁਰ ਦੇ ਸਮੂਹ ਕਰਮਚਾਰੀ ਆਪਣੀ ਡਿਊਟੀ ਪੂਰੀ ਸੰਜੀਦਗੀ ਨਾਲ ਨਿਭਾ ਰਹੇ ਹਨ।

ਸ਼੍ਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਕੋਵਿਡ-19 ਦੇ ਦੌਰ ਵਿੱਚ ਸਾਡੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਇੱਕ ਸਿਹਤਮੰਦ ਸਮਾਜ ਦੀ ਉਸਾਰੀ ਵਿੱਚ ਅਹਿਮ ਯੋਗਦਾਨ ਪਾਉਣ ਦੀ ਜੋ ਜ਼ਿੰਮੇਵਾਰੀ ਨਿਭਾਈ ਗਈ ਹੈ, ਉਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਮਹਿਜ਼ ਪੰਜ ਮਹੀਨਿਆਂ ਵਿੱਚ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਿੱਤ ਵਿੱਚ ਜੋ ਫੈਸਲੇ ਲਏ ਗਏ ਉਹ ਅਜੇ ਕੋਈ ਵੀ ਸਰਕਾਰ ਨਹੀਂ ਲੈ ਸਕੀ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ ਅਤੇ ਕਿਸੇ ਵੀ ਖੇਤਰ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਕੌਂਸਲਰ ਮੋਹਿਤ ਸੈਣੀ, ਸਫਾਈ ਯੂਨੀਅਨ ਫੈਡਰੇਸ਼ਨ ਪੰਜਾਬ ਨਗਰ ਨਿਗਮ ਹੁਸ਼ਿਆਰਪੁਰ ਦੇ ਪ੍ਰਧਾਨ ਰਾਜਾ ਹੰਸ, ਵਰਿੰਦਰ ਸ਼ਰਮਾ ਬਿੰਦੂ, ਅਜੀਤ ਸਿੰਘ ਲੱਕੀ, ਸੈਨੇਟਰੀ ਇੰਸਪੈਕਟਰ ਜਨਕ ਰਾਜ, ਅਸ਼ਵਨੀ ਕੁਮਾਰ, ਕਮਲ ਭੱਟੀ, ਬੱਬੂ, ਆਸ਼ੂ ਬੱਤਰਾ, ਸੰਦੀਪ ਰਾਜਪੂਤ, ਗੰਗਾ ਪ੍ਰਸਾਦ ਤੋਂ ਇਲਾਵਾ ਹੋਰ ਵੀ ਪਤਵੰਤੇ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...