Wednesday, April 24, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਸਿੱਖ ਕਿਸਾਨਾਂ ਦੇ ਹੱਕਾਂ ਦੀ ਪੁਰਜ਼ੋਰ ਪੈਰਵੀ ਕਰੇਗੀ: ਕਾਂਗੜ

- Advertisement -

ਚੰਡੀਗੜ, 21 ਜਨਵਰੀ, 2020 –

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ‘ਤੇ ਸ. ਗਰਪ੍ਰੀਤ ਸਿੰਘ ਕਾਂਗੜ ਮਾਲ ਮੰਤਰੀ ਪੰਜਾਬ ਦੀ ਅਗਵਾਈ ਵਿਚ ਗਵਾਲੀਅਰ ਪਹੁੰਚੇ ਉੱਚ ਪੱਧਰੀ ਵਫਦ ਨੇ ਆਪਣੇ ਦੌਰੇ ਦੇ ਦੂਜੇ ਦਿਨ ਕਬਾਇਲੀ ਇਲਾਕਿਆਂ ਦੇ ਜੰਗਲਾਂ ਵਿਚ ਪਹੁੰਚ ਕਰਕੇ ਉਥੇ ਵਸਦੇ ਸਿੱਖ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਦੇ ਘਰ ਬੀਤੇ ਦਿਨੀਂ ਜ਼ਿਲਾ ਪ੍ਰਸ਼ਾਸਨ ਵਲੋਂ ਜ਼ਬਰਦਸਤੀ ਢਾਹ ਦਿਤੇ ਗਏ ਸਨ।

ਸ. ਕਾਂਗੜ ਨੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਸਿੱਖ ਕਿਸਾਨਾਂ ਦਾ ਦਾਅਵਾ ਹੈ ਕਿ ਪ੍ਰਸ਼ਾਸਨ ਨੇ ਉਨ੍ਹਾਂ ਨਾਲ ਵਧੀਕੀ ਕਰਦਿਆਂ ਇਲਾਕਾ ਖਾਲੀ ਕਰਨ ਦੇ ਨੋਟਿਸ ਦੀ ਮਿਆਦ ਪੁੱੱਗਣ ਤੋਂ ਪਹਿਲਾਂ ਹੀ ਜੇ.ਸੀ.ਬੀ ਮਸ਼ੀਨਾਂ ਨਾਲ ਉਹਨਾਂ ਦੇ ਘਰ ਢਾਹ ਦਿੱਤੇ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰਾਂ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਕਾਨ ਢਾਉਣ ਲਈ ਆਏ ਅਫ਼ਸਰਾਂ ਨੂੰ ਉਨ੍ਹਾਂ ਨੇ ਹੱਥ ਜੋੜ ਬੇਨਤੀ ਕੀਤੀ ਕਿ ਉਨ੍ਹਾਂ ਨੂੰ ਆਪਣਾ ਸਾਮਾਨ ਚੁੱਕਣ ਅਤੇ ਨੋਟਿਸ ਦੀ ਮਿਆਦ ਪੁੱਗਣ ਤੱਕ ਬਦਲਵਾਂ ਪ੍ਰਬੰਧ ਕਰਨ ਦੀ ਮੁਹਲਤ ਦਿਤੀ ਜਾਵੇ ਪਰ ਉਨ੍ਹਾਂ ਦੀ ਬੇਨਤੀ ਅਣਗੌਲਦਿਆਂ ਜ਼ਿਲਾ ਪ੍ਰਸ਼ਾਸਨ ਦੀ ਟੀਮ ਵਲੋਂ ਜ਼ਬਰਦਸਤੀ ਉਨਾਂ ਦੇ ਘਰ ਢਾਹ ਦਿੱਤੇ ਗਏ। ਸ. ਕਾਂਗੜ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲਾ ਪ੍ਰਸ਼ਾਸਨ ਵਲੋਂ ਮਿੱਥ ਕੇ ਸਭ ਤੋਂ ਪਹਿਲਾਂ ਸਿੱਖਾਂ ਦੇ ਘਰ ਢਾਹੇ ਗਏ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵਫਦ ਵਲੋਂ ਮੱਧ ਪ੍ਰਦੇਸ਼ ਦੇ ਸਥਾਨਕ ਕਬਾਇਲੀ ਇਲਾਕਿਆਂ ਦੇ ਏਕਤਾ ਫਰੰਟ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਗਈ, ਜਿਨ੍ਹਾਂ ਕਿਹਾ ਕਿ ਉਨ੍ਹਾਂ ਦੀ ਮਨਸ਼ਾ ਕਿਸੇ ਨੂੰ ਬੇਘਰ ਕਰਨ ਦੀ ਨਹੀਂ ਹੈ । ਉਨਾਂ ਦਾ ਫਰੰਟ ਕੇਵਲ ਇਹੀ ਚਾਹੁੰਦਾ ਹੈ ਕਿ ਜੋ ਜ਼ਮੀਨ ਕਾਨੂੰਨੀ ਤੌਰ ‘ਤੇ ਜਿਸਦੀ ਹੈ ਭਾਵੇਂ ਕਬਾਇਲੀਆਂ ਦੀ ਜਾਂ ਸਿੱਖਾਂ ਦੀ , ਉਨ੍ਹਾਂ ਨੂੰ ਮਿਲੇ।

ਸ. ਕਾਂਗੜ ਨੇ ਕਿਹਾ ਕਿ ਉਨ੍ਹਾਂ ਦੇ ਵਫਦ ਨੂੰ ਜ਼ਿਲ੍ਹਾਂ ਪ੍ਰਸ਼ਾਸਨ ਵਲੋਂ ਕੋਈ ਮਾਲ ਰਿਕਾਰਡ ਨਹੀਂ ਦਿਖਾਇਆ ਗਿਆ ਅਤੇ ਨਾ ਹੀ ਕਿਸੇ ਨੋਟਿਸ ਦੀ ਕੋਈ ਕਾਪੀ ਦਿਖਾਈ ਗਈ ਹੈ। ਉਨਾਂ ਕਿਹਾ ਕਿ ਮੁੱਢਲੀ ਤਫ਼ਤੀਸ਼ ਤੋਂ ਇਹ ਪਤਾ ਲਗਦਾ ਹੈ ਕਿ ਹੇਠਲੇ ਪੱਧਰ ਦੇ ਮਾਲ ਅਧਿਕਾਰੀਆਂ ਵਲੋਂ ਅਪਣੀ ਡਿਊਟੀ ਕਾਨੂੰਨ ਅਨੁਸਾਰ ਨਹੀਂ ਨਿਭਾਈ ਗਈ ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾਂ ਪ੍ਰਸ਼ਾਸਨ ਨੇ ਆਰਜ਼ੀ ਤੌਰ ‘ਤੇ ਮਕਾਨਾਂ ਦੀ ਮੁਰੰਮਤ ਕਰ ਕੇ ਸਿੱਖ ਪਰਿਵਾਰਾਂ ਨੂੰ ਫਿਲਹਾਲ ਉਥੇ ਰਹਿਣ ਦੀ ਇਜਾਜ਼ਤ ਦੇ ਦਿੱਤੀ ਹੈ ਅਤੇ ਪੱਕਾ ਹੱਲ ਲੱਭਣ ਲਈ ਕਿਹਾ ਹੈ। ਬਾਅਦ ਵਿੱਚ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਨੇੜੇ ਇਕੱਤਰ ਪੀੜਤ ਸਿੱਖ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਸ. ਕਾਂਗੜ ਨੇ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਪੀੜਤ ਸਿੱਖ ਕਿਸਾਨਾਂ ਦੇ ਹੱਕਾਂ ਦੀ ਪੁਰਜ਼ੋਰ ਪੈਰਵੀ ਕਰੇਗੀ ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ. ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਵਿੱਚ ਇੱਕ ਉਚ ਪੱਧਰੀ ਵਫਦ ਜਿਸ ਵਿੱਚ ਹਰਮਿੰਦਰ ਸਿੰਘ ਗਿੱਲ ਵਿਧਾਇਕ, ਸਾਬਕਾ ਮੈਂਬਰ ਪਾਰਲੀਮੈਂਟ ਐਚ ਐਸ ਹੰਸਪਾਲ, ਕਮਿਸ਼ਨਰ ਪਟਿਆਲਾ ਡਵੀਜਨ ਦੀਪਇੰਦਰ ਸਿੰਘ ,ਨਰਿੰਦਰ ਸਿੰਘ ਮੈਂਬਰ ਰੈਵੀਨਿਊ ਕਮਿਸ਼ਨ, ਕੈਪਟਨ ਕਰਨੈਲ ਸਿੰਘ ਵਧੀਕ ਸਕੱਤਰ( ਮਾਲ) ਸ਼ਾਮਲ ਹਨ ਸੋਮਵਾਰ ਸ਼ਾਮ ਗਵਾਲੀਅਰ ਦੇ ਸ਼ਿਉਪੁਰ ਇਲਾਕੇ ਵਿੱਚ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ‘ਤੇ ਮੱਧ ਪ੍ਰਦੇਸ਼ ਗਿਆ ਸੀ ਜਿੱਥੇ ਦੇ ਸਿੱਖ ਕਿਸਾਨ ਜਿਨ੍ਹਾਂ ਦੇ ਘਰ ਜ਼ਬਰਦਸਤੀ ਢਾਏ ਗਏ ਸਨ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...