Thursday, March 28, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵਲੋਂ ਕੰਢੀ ਖੇਤਰ ਦੇ ਵਿਕਾਸ ਲਈ 42.79 ਕਰੋੜ ਰੁਪਏ ਮਨਜ਼ੂਰ: ਸੁੰਦਰ ਸ਼ਾਮ ਅਰੋੜਾ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 18 ਮਈ, 2021 –
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਵਿਕਾਸ ਕਾਰਜਾਂ ਲਈ 42.79 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਜਿਨ੍ਹਾਂ ਨਾਲ ਇਨ੍ਹਾਂ ਖੇਤਰਾਂ ਵਿੱਚ ਸਿਹਤ, ਸਿੱਖਿਆ, ਬੁਨਿਆਦੀ ਢਾਂਚਾ, ਖੇਤੀਬਾੜੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੀ ਸਥਾਪਤੀ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕੀਤੀ ਜਾਵੇਗੀ।

ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਫੰਡ ਜਾਰੀ ਹੋਣ ਨਾਲ ਜ਼ਿਲ੍ਹੇ ਦੇ ਸਾਰੇ ਕੰਢੀ ਖੇਤਰਾਂ ਦੀ ਨੁਹਾਰ ਬਦਲ ਜਾਵੇਗੀ ਅਤੇ ਇਨ੍ਹਾਂ ਖੇਤਰਾਂ ਦੇ ਵਸਨੀਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਖਾਤਮੇ ਦੇ ਨਾਲ-ਨਾਲ ਲੋੜੀਂਦੀ ਹਰ ਸਹੂਲਤ ਯਕੀਨੀ ਬਣਾਈ ਜਾਵੇਗੀ।

ਐਮ.ਐਲ.ਏ. ਡਾ. ਰਾਜ ਕੁਮਾਰ ਚੱਬੇਵਾਲ ਸਮੇਤ ਕੰਢੀ ਖੇਤਰ ਦੇ ਵਿਕਾਸ ਸਬੰਧੀ ਗੱਲਬਾਤ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਨਾਲ ਸਬੰਧਤ ਖੇਤਰਾਂ ਵਿੱਚ ਲੋਕਾਂ ਦੀ ਸਹੂਲਤ ਲਈ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਲੋੜੀਂਦੇ ਕੰਮ ਕਰਵਾਉਣ ਦੇ ਨਾਲ-ਨਾਲ ਕੰਢੀ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਲੋੜ ਮੁਤਾਬਕ ਉਪਲਬੱਧਤਾ ਨੂੰ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਕੰਢੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਤਹਿਤ Çਲੰਕ ਸੜਕਾਂ, ਪਹੁੰਚ ਮਾਰਗਾਂ, ਪੁੱਲਾਂ ਆਦਿ ਦੀ ਉਸਾਰੀ ਦੇ ਨਾਲ-ਨਾਲ ਨਵੇਂ ਟੂਰਿਸਟ ਸੈਂਟਰ ਵੀ ਤਿਆਰ ਕੀਤੇ ਜਾਣਗੇ। ਇਸ ਦੇ ਨਾਲ-ਨਾਲ ਕੰਢੀ ਖੇਤਰਾਂ ਵਿੱਚ ਉਦਯੋਗਿਕ ਵਿਕਾਸ ਤਹਿਤ ਸਮਾਲ ਸਕੇਲ ਅਤੇ ਘਰੇਲੂ ਉਦਯੋਗਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਨਜ਼ੂਰ 42.79 ਕਰੋੜ ਰੁਪਏ ਵਿੱਚੋਂ ਹੁਸ਼ਿਆਰਪੁਰ ਨਾਲ ਸਬੰਧਤ ਕੰਢੀ ਖੇਤਰਾਂ ਲਈ 456.57 ਲੱਖ ਰੁਪਏ, ਸ਼ਾਮਚੁਰਾਸੀ ਲਈ 409.50 ਲੱਖ ਰੁਪਏ, ਚੱਬੇਵਾਲ ਲਈ 424.05 ਲੱਖ ਰੁਪਏ, ਦਸੂਹਾ ਦੇ ਕੰਢੀ ਖੇਤਰਾਂ ਲਈ 1059.90 ਲੱਖ ਰੁਪਏ, ਉੜਮੁੜ ਟਾਂਡਾ ਲਈ 232.78 ਲੱਖ ਰੁਪਏ, ਗੜ੍ਹਸ਼ੰਕਰ ਲਈ 686.78 ਲੱਖ ਰੁਪਏ ਅਤੇ ਮੁਕੇਰੀਆਂ ਲਈ 1009.42 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਕੰਢੀ ਖੇਤਰਾਂ ਦੇ ਵਿਕਾਸ ਲਈ ਉਲੀਕੇ ਪ੍ਰੋਗਰਾਮ ਤਹਿਤ ਇਨ੍ਹਾਂ ਖੇਤਰਾਂ ਵਿੱਚ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ ਵੀ ਬਲ ਮਿਲੇਗਾ।

ਡਾ. ਰਾਜ ਕੁਮਾਰ ਚੱਬੇਵਾਲ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫੰਡ ਕੰਢੀ ਖੇਤਰਾਂ ਵਿੱਚ ਲੋਕਾਂ ਨੂੰ ਪੇਸ਼ ਆ ਰਹੀਆਂ ਕਈ ਪ੍ਰੇਸ਼ਾਨੀਆਂ ਦਾ ਹੱਲ ਕਰ ਦੇਣਗੇ ਅਤੇ ਉਨ੍ਹਾਂ ਦਾ ਜੀਵਨ ਪੱਧਰ ਹੋਰ ਸੁਖਾਲਾ ਹੋ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੀ ਮੌਜੂਦ ਸਨ।

ਇਸੇ ਦੌਰਾਨ ਮੁੱਖ ਮੰਤਰੀ ਦੇ ਰਾਜਨੀਤਿਕ ਸਲਾਹਕਾਰ ਅਤੇ ਹਲਕਾ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ, ਸ਼ਾਮਚੁਰਾਸੀ ਤੋਂ ਐਮ.ਐਲ.ਏ. ਪਵਨ ਕੁਮਾਰ ਆਦੀਆ, ਦਸੂਹਾ ਤੋਂ ਵਿਧਾਇਕ ਅਰੁਣ ਡੋਗਰਾ, ਮੁਕੇਰੀਆਂ ਤੋਂ ਵਿਧਾਇਕ ਇੰਦੂ ਬਾਲਾ ਨੇ ਪੰਜਾਬ ਸਰਕਾਰ ਵਲੋਂ ਕੰਢੀ ਖੇਤਰ ਵਿੱਚ ਵਿਕਾਸ ਦੇ ਮੱਦੇਨਜ਼ਰ 42.79 ਕਰੋੜ ਰੁਪਏ ਮਨਜ਼ੂਰ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਕੰਢੀ ਖੇਤਰਾਂ ਵਿੱਚ ਚਿਰਾਂ ਤੋਂ ਹੋਣ ਵਾਲੇ ਕੰਮ ਜਲਦ ਨੇਪਰੇ ਚੜਨਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...