Thursday, April 18, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵਲੋਂ ਗੁਣਵੱਤਾ ਭਰਪੂਰ ਸਿੱਖਿਆ ਲਈ ‘ ਰੈਗੂਲੇਸ਼ਨ ਅਥਾਰਟੀ’ ਕਾਇਮ ਕੀਤੀ ਜਾਵੇਗੀ: ਰਾਣਾ ਗੁਰਜੀਤ ਸਿੰਘ

- Advertisement -

ਯੈੱਸ ਪੰਜਾਬ
ਕਪੂਰਥਲਾ, 30 ਨਵੰਬਰ, 2021 –
ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਤਕਨੀਕੀ ਖੇਤਰ ਅੰਦਰ ਗੁਣਵੱਤਾ ਭਰਪੂਰ ਸਿੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਜਲਦ ਹੀ ‘ਰੈਗੂਲੇਸ਼ਨ ਅਥਾਰਟੀ’ ਕਾਇਮ ਕੀਤੀ ਜਾਵੇਗੀ, ਜਿਸ ਵਿਚ ਅਕਾਦਮਿਕ ਖੇਤਰ ਦੇ ਵਿਦਵਾਨਾਂ ਦੀ ਵੱਡੀ ਸ਼ਮੂਲੀਅਤ ਹੋਵੇਗੀ।

ਅੱਜ ਇੱਥੇ ਇੰਦਰ ਕੁਮਾਰ ਗੁਜ਼ਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਮੈਗਾ ਜਾਬ ਮੇਲੇ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਜਿਨ੍ਹਾਂ ਕੋਲ ਪਹਿਲਾਂ ਤਕਨੀਕੀ ਸਿੱਖਿਆ ਮੰਤਰੀ ਦਾ ਅਹੁਦਾ ਸੀ, ਨੇ ਕਿਹਾ ਕਿ ਉਨ੍ਹਾਂ ਵਲੋਂ ਸਾਲ 2018 ਵਿਚ ਮੈਗਾ ਰੁਜ਼ਗਾਰ ਮੇਲਿਆਂ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸਦਾ ਹੁਣ ਤੱਕ ਲੱਖਾਂ ਨੌਜਵਾਨਾਂ ਨੇ ਲਾਭ ਲਿਆ ਹੈ।

ਉਨ੍ਹਾਂ ਕਿਹਾ ਕਿ ਵਿਭਾਗ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਹੁਨਰਮੰਦ ਬਣਾਉਣਾ ਹੈ, ਤਾਂ ਜੋ ਉਹ ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਸਮਰੱਥ ਹੋ ਸਕਣ।

ਇਸ ਤੋਂ ਪਹਿਲਾਂ ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਇੰਦਰ ਕੁਮਾਰ ਗੁਜ਼ਰਾਲ ਦੀ ਤਸਵੀਰ ’ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ।

ਉਨ੍ਹਾਂ ਪੀ.ਟੀ.ਯੂ. ਕੈਂਪਸ ਵਿਖੇ ਵਿਦਿਆਰਥੀਆਂ ਦੀ ਚੋਣ ਲਈ ਪੁੱਜੀਆਂ ਕੰਪਨੀਆਂ ਦੇ ਪਲੈਸਮੈਂਟ ਸੈਲਾਂ ਵਿਖੇ ਜਾ ਕੇ ਰੁਜਗਾਰ ਦਾਤਿਆਂ ਤੇ ਨੌਜਵਾਨਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਇਸ ਮੌਕੇ 11 ਵਿਦਿਆਰਥੀ ਜੋ ਕਿ ਨੌਕਰੀ ਲਈ ਚੁਣੇ ਗਏ ਹਨ ਉਨ੍ਹਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ।

ਕੈਬਨਿਟ ਮੰਤਰੀ ਨੇ ਸਮਾਗਮ ਦੌਰਾਨ ਹੀ ਨੌਜਵਾਨ ਸਿਮਰਨਜੀਤ ਸਿੰਘ ਨੂੰ ਕਪੂਰਥਲਾ ਜਿਲ੍ਹੇ ਵਿਚ ਨਸ਼ਿਆਂ ਵਿਰੁੱਧ ਮੁਹਿੰਮ ਦਾ ਬਰਾਂਡ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ , ਜਿਸ ਨੇ ਕਿ ਇਸ ਸਮਾਜਿਕ ਬੁਰਾਈ ਨੂੰ ਮਾਤ ਦੇ ਕੇ ਮਿਸ਼ਨ ਰੈਡ ਸਕਾਈ ਤਹਿਤ ਨੌਕਰੀ ਪ੍ਰਾਪਤ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੌਜਵਾਨ ਲੜਕੀ ਦੀਪਜੋਤ ਕੌਰ ਦੇ ਘਰ ਜਾ ਕੇ ਉਸਨੂੰ ਸਫਲ ਉੱਦਮੀ ਵਜੋਂ ਸਥਾਪਿਤ ਹੋਣ ਦੇ ਗੁਰ ਸਾਂਝੇ ਕਰਨ ਦਾ ਵੀ ਵਾਅਦਾ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਕਪੂਰਥਲਾ ਜਿਲ੍ਹੇ ਨੂੰ ਰੁਜ਼ਗਾਰ ਦੇਣ ਦੇ ਮਾਮਲੇ ਵਿਚ ਪੰਜਾਬ ਭਰ ਵਿਚੋਂ ਪਹਿਲਾ ਸ਼ਥਾਨ ਹਾਸਿਲ ਹੋਇਆ ਹੈ। ਜਿਲ੍ਹਾ ਰੁਜ਼ਗਾਰ ਬਿਊਰੋ ਵਲੋਂ ਆਪਣੀ ਸ਼ਥਾਪਨਾ ਤੋਂ ਲੈੈ ਕੇ ਹੁਣ ਤੱਕ 15204 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।

ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਰਜਿਸਟਰਾਰ ਸ਼੍ਰੀ ਜਸਪ੍ਰੀਤ ਸਿੰਘ ਆਈ.ਏ.ਐਸ. ਵਲੋਂ ਤਕਨੀਕੀ ਸਿੱਖਿਆ ਮੰਤਰੀ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ, ਐਸ.ਡੀ.ਐਮ. ਡਾ ਜੈ ਇੰਦਰ ਸਿੰਘ ਤੋਂ ਇਲਾਵਾ ਯੂਨੀਵਰਸਿਟੀ ਤੇ ਸਿਵਲ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...