Saturday, April 20, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਦੀ ਅਸਾਮੀ ਲਈ ਅਰਜ਼ੀਆਂ ਦੀ ਮੰਗ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਫਰਵਰੀ, 2021 –
ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਇਸ ਚਾਂਸਲਰ ਦੀ ਨਿਯੁਕਤੀ ਲਈ ਬਿਨੈ-ਪੱਤਰਾਂ ਦੀ ਮੰਗੀ ਕੀਤੀ ਗਈ ਹੈ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਉਚੇਰੀ ਸਿੱਖਿਆ ਅਤੇ ਰਿਸਰਚ ਦੇ ਖੇਤਰ ਦੀ ਇਕ ਉੱਤਮ ਸੰਸਥਾ ਹੈ।

1962 ਵਿਚ ਸਥਾਪਿਤ ਕੀਤੀ ਗਈ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬ ਦੀ ਇਕ ਪ੍ਰਮੁੱਖ ਸੰਸਥਾ ਹੈ ਜਿਸ ਵਿਚ 42,000 ਤੋਂ ਵੱਧ ਵਿਦਿਆਰਥੀ ਅਤੇ 60 ਟੀਚਿੰਗ ਅਤੇ ਰਿਸਰਚ ਵਿਭਾਗ, 20 ਰਿਜ਼ਨਲ ਸੈਂਟਰਜ਼/ਨੇਬਰਹੁੱਡ ਕੈਂਪਸ / ਪ੍ਰਤੀਨਿਧੀ ਕਾਲਜਿਜ਼ ਅਤੇ ਲਗਭਗ 275 ਐਫੀਲਿਏਟਿਡ ਕਾਲਜ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਸ਼ਤਿਹਾਰ ਅਨੁਸਾਰ ਵਾਇਸ ਚਾਂਸਲਰ ਅਕਾਦਮਿਕ ਅਤੇ ਪ੍ਰਸ਼ਾਸਕੀ ਮੁਖੀ ਹੋਣ ਦੇ ਨਾਲ ਨਾਲ ਲੀਡਰਸ਼ਿਪ ਗੁਣਾਂ, ਪ੍ਰਸ਼ਾਸਕੀ ਸਮਰੱਥਾਵਾਂ ਅਤੇ ਸਿੱਖਿਆ ਤੇ ਖੋਜ ਪ੍ਰਮਾਣ ਪੱਤਰਾਂ ਨਾਲ ਇਕ ਦੂਰਦਰਸ਼ੀ ਹੋਣਾ ਚਾਹੀਦਾ ਹੈ।

ਬਿਨੈਕਾਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਨਿਯਮਾਂ ਅਨੁਸਾਰ ਵਾਇਸ ਚਾਂਸਲਰ ਦੀ ਅਸਾਮੀ ਲਈ ਯੋਗਤਾ ਦੀਆਂ ਸ਼ਰਤਾਂ ਪੂਰੀਆਂ ਕਰਨੀਆਂ ਹੋਣਗੀਆਂ। ਇਸ ਇਸ਼ਤਿਹਾਰ ਅਨੁਸਾਰ ਬਿਨੈਕਾਰ ਦੀ ਉਮਰ ਅਰਜ਼ੀਆਂ ਪ੍ਰਾਪਤ ਹੋਣ ਦੀ ਅੰਤਿਮ ਮਿਤੀ ਨੂੰ 67 ਸਾਲ ਤੋਂ ਵੱਧ ਨਾ ਹੋਵੇ ਅਤੇ ਇਹ ਨਿਯੁਕਤੀ ਤਿੰਨ ਸਾਲ ਲਈ ਹੋਵੇਗੀ।

ਇਹ ਨਿਯੁਕਤੀ ਸਰਚ ਕਮੇਟੀ ਦੁਆਰਾ ਸਿਫ਼ਾਰਸ ਕੀਤੇ ਨਾਮਾਂ ਦੇ ਪੈਨਲ ਵਿਚੋਂ ਕੀਤੀ ਜਾਵੇਗੀ। ਬਿਨੈਪੱਤਰ ਦਾ ਇਸ਼ਤਿਹਾਰ ਅਤੇ ਫਾਰਮੈਟ ਵੈਬਸਾਈਟ www.punjabiuniversity.ac.in ‘ਤੇ ਉਪਲਬਧ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਡਾਕ ਦੁਆਰਾ ਭੇਜੀਆਂ ਯੋਗ ਵਿਅਕਤੀਆਂ ਦੀਆਂ ਅਰਜ਼ੀਆਂ ਵਿਚਾਰੀਆਂ ਜਾਣਗੀਆਂ ਜੋ ਉਮੀਦਵਾਰਾਂ/ਨਾਮਜ਼ਦਗੀਆਂ ਦੁਆਰਾ ਨਿਰਧਾਰਤ ਪ੍ਰੋਫਾਰਮਾ ਵਿੱਚ ਭੇਜੀਆਂ ਜਾਣਗੀਆਂ।

ਅਜਿਹੀਆਂ ਅਰਜ਼ੀਆਂ ਰਜਿਸਟਰਡ ਸਪੀਡ ਪੋਸਟ ਦੁਆਰਾ ਇਸ ਇਸ਼ਤਿਹਾਰ ਪ੍ਰਕਾਸ਼ਤ ਹੋਣ ਦੀ ਮਿਤੀ ਤੋਂ 21 ਦਿਨਾਂ ਦੇ ਅੰਦਰ-ਅੰਦਰ ਵਿਸ਼ੇਸ਼ ਸੱਕਤਰ, ਉੱਚੇਰੀ ਸਿੱਖਿਆ ਵਿਭਾਗ, ਪੰਜਾਬ, ਕਮਰਾ ਨੰਬਰ 26, ਪੰਜਵੀਂ ਮੰਜ਼ਲ, ਪੰਜਾਬ ਸਿਵਲ ਸਕੱਤਰੇਤ-ਚੰਡੀਗੜ੍ਹ (0172-2748467) ਨੂੰ ਭੇਜੀਆਂ ਜਾਣ।

ਬੁਲਾਰੇ ਨੇ ਕਿਹਾ ਕਿ ਡਾਕ ਦੇ ਲਿਫਾਫੇ ‘ਤੇ “ਵਾਇਸ ਚਾਂਸਲਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅਸਾਮੀ ਲਈ ਬਿਨੈਪੱਤਰ” ਲਿਖਿਆ ਹੋਣਾ ਚਾਹੀਦਾ ਹੈ। ਉਹਨਾਂ ਸਪੱਸ਼ਟ ਕੀਤਾ ਕਿ ਡਾਕ ਵਿਚ ਦੇਰੀ ਲਈ ਉਚੇਰੀ ਸਿੱਖਿਆ ਵਿਭਾਗ ਜ਼ਿੰਮੇਵਾਰ ਨਹੀਂ ਹੋਵੇਗਾ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...