Saturday, April 27, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵਲੋਂ ਮਹਾਂਮਾਰੀ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਕੋਵਿਡ -19 ਟੈਸਟਿੰਗ ਸਬੰਧੀ ਨਵੀਂ ਐਡਵਾਇਜ਼ਰੀ ਜਾਰੀ

- Advertisement -

ਯੈੱਸ ਪੰਜਾਬ
ਚੰਡੀਗੜ, 7 ਮਈ, 2021 –
ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਕੋਵਿਡ -19 ਟੈਸਟ ਸਬੰਧੀ ਨਵੀਂ ਐਡਵਾਇਜ਼ਰੀ ਜਾਰੀ ਕੀਤੀ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ, ਸਿਹਤ ਖੋਜ ਵਿਭਾਗ, ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜਿਸ ਤਹਿਤ ਆਰਟੀ-ਪੀਸੀਆਰ ਟੈਸਟਿੰਗ ਨੂੰ ਢੁਕਵਾਂ ਬਣਾਉਣ ਦੇ ਉਪਾਅ ਅਤੇ ਇਸਦੀ ਆਸਾਨ ਪਹੁੰਚ ਅਤੇ ਟੈਸਟਿੰਗ ਦੀ ਉਪਲਬਧਤਾ ਬਾਰੇ ਦੱਸਿਆ ਗਿਆ ਹੈ।

ਸ. ਸਿੱਧੂ ਨੇ ਦੱਸਿਆ ਕਿ ਇਸ ਸਮੇਂ ਲੈਬਜ਼ ਨੂੰ ਅਸਧਾਰਨ ਢੰਗ ਨਾਲ ਵੱਧ ਰਹੇ ਕੇਸਾਂ ਦੇ ਭਾਰ ਅਤੇ ਸਟਾਫ ਦੇ ਕੋਵਿਡ-19 ਸੰਕਰਮਿਤ ਹੋਣ ਕਾਰਨ ਟੈਸਟਿੰਗ ਦੇ ਮਿੱਥੇ ਟੀਚੇ ਪੂਰੇ ਕਰਨ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਥਿਤੀ ਦੇ ਮੱਦੇਨਜਰ ਇਹ ਬਹੁਤ ਜਰੂਰੀ ਹੈ ਕਿ ਆਰ.ਟੀ.ਪੀ.ਸੀ.ਆਰ. ਟੈਸਟਿੰਗ ਨੂੰ ਢੁਕਵਾਂ ਬਣਾਇਆ ਜਾਵੇ ਅਤੇ ਇਸ ਦੇ ਨਾਲ ਹੀ ਸਾਰੇ ਨਾਗਰਿਕਾਂ ਲਈ ਟੈਸਟ ਦੀ ਪਹੁੰਚ ਅਤੇ ਉਪਲਬਧਤਾ ਨੂੰ ਵਧਾਇਆ ਜਾਵੇ।

ਆਰ.ਟੀ.ਪੀ.ਸੀ.ਆਰ. ਟੈਸਟਿੰਗ ਨੂੰ ਢੁਕਵਾਂ ਬਣਾਉਣ ਦੇ ਉਪਾਵਾਂ ਦੀ ਸਿਫਾਰਸ਼ ਕਰਦਿਆਂ ਉਨਾਂ ਕਿਹਾ ਕਿ ਹੁਣ ਅਜਿਹੇ ਕਿਸੇ ਵੀ ਵਿਅਕਤੀ ਦਾ ਆਰ.ਟੀ.ਪੀ.ਸੀ.ਆਰ. ਟੈਸਟ ਦੁਹਰਾਇਆ ਨਹੀਂ ਜਾਣਾ ਚਾਹੀਦਾ ਜਿਸ ਨੇ ਇੱਕ ਵਾਰ ਰੈਟ ਜਾਂ ਆਰ.ਟੀ.ਪੀ.ਸੀ.ਆਰ. ਟੈਸਟ ਕਰਵਾਇਆ ਹੋਵੇ ਅਤੇ ਉਹ ਪਾਜ਼ਿਟਿਵ ਪਾਇਆ ਗਿਆ ਹੋਵੇ। ਇਸੇ ਤਰਾਂ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੀ ਡਿਸਚਾਰਜ ਪਾਲਿਸੀ ਦੇ ਅਨੁਸਾਰ ਕੋਵਿਡ -19 ਤੋਂ ਉਭਰ ਚੱਕੇ ਵਿਅਕਤੀਆਂ ਨੂੰ ਹਸਪਤਾਲ ਤੋਂ ਛੁੱਟੀ ਦੇਣ ਸਮੇਂ ਟੈਸਟ ਕਰਵਾਉਣ ਦੀ ਲੋੜ ਨਹੀਂ ਹੈ।

ਸ੍ਰੀ ਸਿੱਧੂ ਨੇ ਕਿਹਾ ਕਿ ਟੈਸਟ ਦੀ ਪਹੁੰਚ ਅਤੇ ਉਪਲਬਧਤਾ ਨੂੰ ਬਿਹਤਰ ਬਣਾਉਣ ਦੇ ਉਪਾਅ: ਲਈ ਭਾਰਤ ਵਿਚ ਜੂਨ 2020 ਦੌਰਾਨ ਕੋਵਿਡ-19 ਟੈਸਟਿੰਗ ਲਈ ਰੈਪਿਡ ਐਂਟੀਜੇਨ ਟੈਸਟ (ਆਰ.ਏ.ਟੀ.ਐੱਸ.) ਦੀ ਸਿਫਾਰਸ਼ ਕੀਤੀ ਗਈ ਸੀ।

ਹਾਲਾਂਕਿ, ਇਨਾਂ ਟੈਸਟਾਂ ਦੀ ਵਰਤੋਂ ਇਸ ਸਮੇਂ ਸਿਰਫ ਕੰਟੇਨਮੈਂਟ ਜੋਨਾਂ ਅਤੇ ਸਿਹਤ ਸੰਭਾਲ ਕੇਂਦਰਾਂ ਤੱਕ ਹੀ ਸੀਮਤ ਹੈ। ਆਰ.ਏ.ਟੀ. ਰਾਹੀਂ 15-30 ਮਿੰਟਾਂ ਦਾ ਨਤੀਜਾ ਪਤਾ ਲਗ ਜਾਂਦਾ ਹੈ ਅਤੇ ਇਸ ਤਰਾਂ ਕੇਸਾਂ ਦੀ ਫੌਰੀ ਪੜਤਾਲ ਕਰਨ, ਮਰੀਜ਼ ਨੂੰ ਇਕਾਂਤਵਾਸ ਭੇਜਣ ਅਤੇ ਸੰਚਾਰ ਨੂੰ ਰੋਕਣ ਤੇ ਜਲਦੀ ਇਲਾਜ ਕਰਨ ਦਾ ਮੌਕਾ ਮਿਲਦਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਆਰ.ਏ.ਟੀ. (ਰੈਟ)ਟੈਸਟਿੰਗ ਆਈ.ਸੀ.ਐਮ.ਆਰ. ਦੀ ਐਡਾਇਜ਼ਰੀ ਅਨੁਸਾਰ ਹੀ ਕੀਤੀ ਜਾਣੀ ਚਾਹੀਦੀ ਹੈ ਅਤੇ ਰੈਟ ਦੁਆਰਾ ਪਾਜ਼ਿਟਿਵ ਪਾਏ ਗਏ ਲੱਛਣਾਂ ਵਾਲੇ ਵਿਅਕਤੀ ਦਾ ਦੁਬਾਰਾ ਟੈਸਟ ਨਹੀਂ ਕੀਤਾ ਜਾਣਾ ਚਾਹੀਦਾ ਬਲਕਿ ਉਸਨੂੰ ਆਈ.ਸੀ.ਐਮ.ਆਰ. ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਘਰੇਲੂ ਦੇਖਭਾਲ ਦੀ ਸਲਾਹ ਦਿੱਤੀ ਜਾਣੀ ਚਾਹੀਦੀ ਹੈ।

ਉਨਾਂ ਕਿਹਾ ਕਿ ਰੈਟ ਦੁਆਰਾ ਨੈਗੇਟਿਵ ਪਾਏ ਗਏ ਲੱਛਣਾਂ ਵਾਲੇ ਵਿਅਕਤੀਆਂ ਨੂੰ ਆਰਟੀਪੀਸੀਆਰ ਟੈਸਟ ਦੀ ਸਹੂਲਤ ਦੇਣੀ ਚਾਹੀਦੀ ਹੈ ਅਤੇ ਉਸਨੂੰ ਘਰ ਵਿੱਚ ਇਕਾਂਤਵਾਸ ਦੀ ਪਾਲਣਾ ਕਰਦਿਆਂ ਇਲਾਜ ਕਰਾਉਣਾ ਚਾਹੀਦਾ ਹੈ।

ਉਨਾਂ ਕਿਹਾ ਕਿ ਰੈਟ ਟੈਸਟ ਦੇ ਨਤੀਜੇ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਲੈਬਜ਼ ਦੁਆਰਾ ਆਈਸੀਐਮਆਰ ਪੋਰਟਲ ਉੱਤੇ ਅਪਲੋਡ ਕੀਤੇ ਜਾਣੇ ਚਾਹੀਦੇ ਹਨ। ਕੋਵਿਡ -19 ਲਈ ਟੈਸਟ ਕੀਤੇ ਗਏ ਸਾਰੇ ਵਿਅਕਤੀਆਂ ਦੇ ਟੀਕਾਕਰਨ ਦੀ ਸਥਿਤੀ ਆਰਟੀਪੀਸੀਆਰ ਐਪ ਦੇ ਸੈਂਪਲ ਰੈਫਰਲ ਫਾਰਮ (ਐਸਆਰਐਫ) ਵਿੱਚ ਦਰਜ ਹੋਣੀ ਚਾਹੀਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...