Saturday, April 20, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ./ਪੀ.ਸੀ.ਐਸ.(ਪ੍ਰੀ) ਪ੍ਰੀਖਿਆ-2023 ਦੇ ਕੰਬਾਈਂਡ ਕੋਚਿੰਗ ਕੋਰਸ ਲਈ ਅਰਜੀਆਂ ਦੀ ਮੰਗ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਸਤੰਬਰ, 2022:
ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੋਜਵਾਨਾਂ ਨੂੰ ਰੋਜਗਾਰ ਮੁਹੱਈਆਂ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ./ ਪੀ.ਸੀ.ਐੱਸ (ਪ੍ਰੀ) ਪ੍ਰੀਖਿਆ-2023 ਦੇ ਕੰਬਾਈਂਡ ਕੋਚਿੰਗ ਕੋਰਸ ਲਈ ਰਾਜ ਦੇ ਗਰੈਜੁਏਟ ਨੋਜਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦੇ ਪੱਕੇ ਵਸਨੀਕ, ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਸਮੁਦਾਇ (ਮੁਸਲਿਮ, ਸਿੱਖ, ਇਸਾਈ, ਬੋਧੀ, ਪਾਰਸੀ ਅਤੇ ਜੈਨੀ) ਨਾਲ ਸਬੰਧਤ ਹੋਣਾ ਚਾਹੀਦਾ ਹੈ। ਜਿਸ ਦੀ ਘੱਟੋ-ਘੱਟ ਵਿਦਿਅਕ ਯੋਗਤਾ ਗਰੈਜੂਏਜ਼ਨ ਹੋਵੇਗੀ, ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਦਾਖਲੇ ਲਈ ਉਮੀਦਵਾਰ ਦੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਸਲਾਨਾ ਆਮਦਨ 3.00 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਮੀਦਵਾਰ ਦੀ ਚੋਣ ਮੈਂਟਲ ਐਬਿਲਟੀ, ਜਨਰਲ ਅਵੇਅਰਨੈੱਸ (ਹਿਸਟਰੀ, ਜਿਓਗ੍ਰਾਫੀ, ਇੰਡੀਅਨ ਪੋਲੀਟੀ, ਇੰਡੀਅਨ ਇਕੋਨੋਮੀ, ਐਵਰੀਡੇ ਸਾਇੰਸ, ਕਰੰਟ ਈਵੈਂਟਸ ਆਦਿ) ਵਿਸ਼ਿਆਂ ਦੇ ਆਬਜੈਕਟਿਵ ਟਾਈਪ ਟੈਸਟ ਦੇ ਆਧਾਰ ਤੇ ਕੀਤੀ ਜਾਵੇਗੀ। ਇਸ ਟੈਸਟ ਦਾ ਸਮਾਂ ਇੱਕ ਘੰਟਾ ਹੈ ਜੋ 20 ਅਕਤੂਬਰ ਨੂੰ ਸਵੇਰੇ 10:00 ਵਜੇ ਅੰਬੇਦਕਰ ਇਸਟੀਚਿਊਟ ਆਫ ਕੈਰੀਅਰਜ ਐਡ ਕੋਰਸਿਜ਼, ਫੇਜ਼-III-ਬੀ-2, ਐਸ.ਏ.ਐਸ ਨਗਰ ਮੁਹਾਲੀ ਵਿਖੇ ਹੋਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਇਸ ਸਕੀਮ ਤਹਿਤ ਉਮੀਦਵਾਰ ਜੋ ਆਈ. ਏ. ਐੱਸ./ਪੀ.ਸੀ.ਐੱਸ (ਪ੍ਰੀ) ਪ੍ਰੀਖਿਆ-2023 ਦੇ ਕੰਬਾਈਂਡ ਕੋਚਿੰਗ ਕੋਰਸ ਕਰਨ ਦੇ ਚਾਹਵਾਨ ਹਨ, ਅਪਲਾਈ ਕਰ ਸਕਦੇ ਹਨ। ਉਹ ਆਪਣੀਆਂ ਮੁਕੰਮਲ ਦਰਖਾਸਤਾਂ, ਜਿਸ ਨਾਲ ਸਾਰੇ ਲੋੜੀਂਦੇ ਸਰਟੀਫਿਕੇਟ ਦੀਆਂ ਆਪਣੇ ਵਲੋਂ ਤਸਦੀਕਸ਼ੁਦਾ ਕਾਪੀਆਂ ਨਾਲ ਨੱਥੀ ਕਰਕੇ ਪ੍ਰਿੰਸੀਪਲ, ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ ਐਂਡ ਕੋਰਸਿਜ, ਫੇਸ –III-ਬੀ-2, ਐਸ.ਏ.ਐਸ ਨਗਰ (ਮੁਹਾਲੀ) ਨੂੰ 12 ਅਕਤੂਬਰ 2022 ਤੱਕ ਜਾਂ ਇਸ ਤੋਂ ਪਹਿਲਾਂ ਭੇਜ ਸਕਦੇ ਹਨ। ਉਮੀਦਵਾਰ ਦਾਖਲੇ ਸਬੰਧੀ ਮੁਕੰਮਲ ਜਾਣਕਾਰੀ ਸੰਸਥਾ ਦੀ ਵੈੱਬਸਾਈਟ http://103.118.160.46/Index.html ਤੇ ਪ੍ਰਾਪਤ ਕਰ ਸਕਦੇ ਹਨ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...