Thursday, March 28, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਗੋਲੀਬਾਰੀ ਕਾਂਡ ਦੀ ਜਾਂਚ ਲਈ ਨਵੀਂ ਐਸ.ਆਈ.ਟੀ. ਗਠਿਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 7 ਮਈ, 2021:
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਅੱਜ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਜਿਸ ਵਿੱਚ ਸੀਨੀਅਰ ਆਈ.ਪੀ.ਐਸ. ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਅਦਾਲਤ ਦੇ ਆਦੇਸ਼ਾਂ ਅਨੁਸਾਰ ਟੀਮ ਨੂੰ ਕੋਟਕਪੂਰਾ ਗੋਲੀਬਾਰੀ ਕਾਂਡ ਦੀ ਜਾਂਚ ਨੂੰ ਤਰਜੀਹੀ ਆਧਾਰ ‘ਤੇ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਵੀਂ ਗਠਿਤ ਐਸ.ਆਈ.ਟੀ. ਵਿੱਚ ਏਡੀਜੀਪੀ/ਵਿਜੀਲੈਂਸ ਬਿਊਰੋ ਸ੍ਰੀ ਐਲ.ਕੇ. ਯਾਦਵ, ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਅਤੇ ਡੀਆਈਜੀ ਫਰੀਦਕੋਟ ਰੇਂਜ ਸ੍ਰੀ ਸੁਰਜੀਤ ਸਿੰਘ ਸ਼ਾਮਲ ਹਨ ਜੋ ਕੋਟਕਪੂਰਾ ਗੋਲੀਬਾਰੀ ਦੀਆਂ ਘਟਨਾਵਾਂ ਦੇ ਸਬੰਧ ਵਿਚ ਦਰਜ ਦੋ ਐਫਆਈਆਰਜ਼ (ਮਿਤੀ 14 ਅਕਤੂਬਰ 2015 ਅਤੇ 7 ਅਗਸਤ, 2018) ਦੀ ਜਾਂਚ ਕਰਨਗੇ।

ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਐਸ.ਆਈ.ਟੀ. ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਏਗੀ ਜਿਸ ਵਿੱਚ ਕਿਹਾ ਗਿਆ ਹੈ ਕਿ ਇਸ ਜਾਂਚ ਵਿੱਚ ਕੋਈ ਵੀ ਅੰਦਰੂਨੀ ਜਾਂ ਬਾਹਰੀ ਤੌਰ ‘ਤੇ ਦਖਲ ਨਹੀਂ ਦਿੱਤਾ ਜਾਣਾ ਚਾਹੀਦਾ।

ਇਸ ਆਦੇਸ਼ ਵਿਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਐਸ.ਆਈ.ਟੀ. ਸਾਂਝੇ ਤੌਰ ‘ਤੇ ਕੰਮ ਕਰੇਗੀ ਅਤੇ ਇਸਦੇ ਸਾਰੇ ਮੈਂਬਰ ਤਫ਼ਤੀਸ਼ ਦੀ ਸਾਰੀ ਕਾਰਵਾਈ ਅਤੇ ਅੰਤਮ ਰਿਪੋਰਟ ‘ਤੇ ਆਪਣੇ ਦਸਤਖਤ ਕਰਨਗੇ। ਇਸ ਦੇ ਨਾਲ ਹੀ ਆਦੇਸ਼ ਵਿਚ ਕਿਹਾ ਗਿਆ ਹੈ ਕਿ ਐਸ.ਆਈ.ਟੀ. ਦੇ ਮੈਂਬਰਾਂ ਨੂੰ ਵੀ ਗਵਾਹ ਜਾਂਚ ਅਧਿਕਾਰੀ ਵਜੋਂ ਸੂਚੀ ਵਿਚ ਸ਼ਾਮਲ ਕੀਤਾ ਜਾਵੇਗਾ।

ਆਦੇਸ਼ ਵਿੱਚ ਅੱਗੇ ਕਿਹਾ ਗਿਆ ਹੈ ਕਿ ਕਾਨੂੰਨ ਮੁਤਾਬਕ ਐਸ.ਆਈ.ਟੀ. ਜਾਂਚ ਸਬੰਧੀ ਸੂਬੇ ਦੀ ਕਿਸੇ ਵੀ ਕਾਰਜਕਾਰੀ ਜਾਂ ਪੁਲਿਸ ਅਥਾਰਟੀ ਨੂੰ ਰਿਪੋਰਟ ਨਹੀਂ ਕਰੇਗੀ ਅਤੇ ਸਿਰਫ਼ ਸਬੰਧਤ ਮੈਜਿਸਟਰੇਟ ਨੂੰ ਹੀ ਰਿਪੋਰਟ ਕਰੇਗੀ।

ਐਸ.ਆਈ.ਟੀ. ਦੇ ਮੈਂਬਰਾਂ ਨੂੰ ਜਾਂਚ ਦਾ ਕੋਈ ਹਿੱਸਾ ਲੀਕ ਨਾ ਕਰਨ ਅਤੇ ਜਾਂਚ ਦੇ ਵੱਖ-ਵੱਖ ਪਹਿਲੂਆਂ ਬਾਰੇ ਮੀਡੀਆ ਨਾਲ ਗੱਲਬਾਤ ਨਾ ਕਰਨ ਸਬੰਧੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ, ਐਸ.ਆਈ.ਟੀ. ਦੇ ਮੈਂਬਰ ਚੱਲ ਰਹੀ ਜਾਂਚ ਬਾਰੇ ਕਿਸੇ ਵੱਲੋਂ ਪ੍ਰਗਟ ਕੀਤੇ ਕਿਸੇ ਸ਼ੱਕ ਜਾਂ ਰਾਏ ਦਾ ਸਿੱਧਾ ਜਾਂ ਅਸਿੱਧੇ ਤੌਰ ‘ਤੇ ਜਵਾਬ ਨਹੀਂ ਦੇਣਗੇ।

ਬੁਲਾਰੇ ਨੇ ਕਿਹਾ ਕਿ ਐਸ.ਆਈ.ਟੀ. ਨੂੰ ਜਾਂਚ ਦੇ ਉਦੇਸ਼ ਨਾਲ ਦੂਜੇ ਵਿਅਕਤੀਆਂ ਅਤੇ ਮਾਹਰਾਂ ਦੀ ਸਹਾਇਤਾ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ: ਗਰੇਵਾਲ

ਯੈੱਸ ਪੰਜਾਬ ਚੰਡੀਗੜ੍ਹ 23 ਮਾਰਚ, 2024 ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ ਸ਼ਾਮ 3 ਵਜੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...