Friday, March 29, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਚੱਲਦਿਆਂ ਕਣਕ ਦੀ ਸੁਰੱਖਿਅਤ ਖਰੀਦ ਅਤੇ ਮੰਡੀਕਰਨ ਬਾਰੇ ਐਡਵਾਈਜ਼ਰੀ ਜਾਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 9 ਅਪ੍ਰੈਲ, 2021:
ਕੋਵਿਡ-19 ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਅੱਜ ਕਣਕ ਦੀ ਸੁਰੱਖਿਅਤ ਖਰੀਦ ਅਤੇ ਮੰਡੀਕਰਨ ਬਾਰੇ ਐਡਵਾਈਜ਼ਰੀ ਜਾਰੀ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਵੱਖ-ਵੱਖ ਸਤਹਾਂ ‘ਤੇ ਵੱਖ-ਵੱਖ ਸਮੇਂ ਲਈ ਜੀਵਤ ਰਹਿੰਦਾ ਹੈ। ਇਹ ਰਸਾਇਣਕ ਕੀਟਨਾਸ਼ਕਾਂ ਨਾਲ ਅਸਾਨੀ ਨਾਲ ਅਕਿਰਿਆਸ਼ੀਲ ਹੋ ਜਾਂਦਾ ਹੈ।

ਇਸ ਤਰ੍ਹਾਂ ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਕੋਰੋਨਾ ਵਾਇਰਸ ਬਾਰੇ ਸਹੀ ਜਾਣਕਾਰੀ ਅਤੇ ਗਿਆਨ ਮਹੱਤਵਪੂਰਣ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਅਤੇ ਮੰਡੀਕਰਨ ਦੌਰਾਨ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਕਰਨ ਲਈ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ।

ਸ. ਸਿੱਧੂ ਨੇ ਦੱਸਿਆ ਕਿ ਇਹ ਦਿਸ਼ਾ-ਨਿਰਦੇਸ਼ ਖਰੀਦ ਪ੍ਰਕਿਰਿਆ ਵਿੱਚ ਸ਼ਾਮਲ ਵੱਖ-ਵੱਖ ਭਾਈਵਾਲਾਂ ਜਿਵੇਂ ਕਿ ਕਿਸਾਨਾਂ, ਕੰਬਾਈਨ ਓਪਰੇਟਰਾਂ, ਕਿਰਤੀਆਂ, ਆੜ੍ਹਤੀਆਂ/ਦੁਕਾਨਦਾਰਾਂ ਅਤੇ ਟਰਾਂਸਪੋਰਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀਆਂ/ਸੂਬੇ ਦੀਆਂ ਖਰੀਦ ਏਜੰਸੀਆਂ ਦੇ ਸਟਾਫ, ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਇਹ ਦਿਸ਼ਾ ਨਿਰਦੇਸ਼ ਲਾਗੂ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਸੰਭਵ ਹੋਵੇ ਕਿਸਾਨ ਹੱਥੀ ਕੰਮ ਕਰਨ ਦੀ ਬਜਾਇ ਮਸ਼ੀਨਾਂ ਨਾਲ ਕੰਮ ਕਰਨ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਵਾਢੀ ਲਈ ਮਸ਼ੀਨ ਚਲਾਉਣ ਵਾਲੇ ਵਿਅਕਤੀ ਨਾਲ ਸਿਰਫ਼ ਢੁੱਕਵੀਂ ਗਿਣਤੀ ਵਿਅਕਤੀ ਹੀ ਹੋਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਸਾਰੀਆਂ ਮਸ਼ੀਨਾਂ ਨੂੰ ਦਾਖਲੇ ਸਮੇਂ ਅਤੇ ਨਿਯਮਤ ਅੰਤਰਾਲਾਂ ‘ਤੇ ਸੈਨੀਟਾਈਜ਼ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਲਾਜ਼ਮੀ ਹੈ ਕਿ ਵਾਢੀ ਦੇ ਕਾਰਜਾਂ ਵਿੱਚ ਲੱਗੇ ਸਾਰੇ ਵਿਅਕਤੀਆਂ ਨੂੰ ਹਰ ਸਮੇਂ ਮਾਸਕ ਪਹਿਣ ਕੇ ਰੱਖਣ ਦੇ ਨਾਲ ਨਾਲ ਨਿਮਯਤ ਅੰਤਰਾਲਾਂ ‘ਤੇ ਸਾਬਣ ਨਾਲ ਹੱਥ ਧੋਣੇ ਯਕੀਨੀ ਬਣਾਉਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸਹੀ, ਸਮੇਂ ਸਿਰ ਅਤੇ ਪ੍ਰਮਾਣਿਕ ਜਾਣਕਾਰੀ ਲਈ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ “ਕੋਵਾ ਐਪ” ਡਾਊਨਲੋਡ ਕਰਨ ਲਈ ਸਲਾਹ ਦਿੱਤੀ ਜਾਂਦੀ ਹੈ ਅਤੇ ਵਾਢੀ ਦੌਰਾਨ ਜੇਕਰ ਕੋਈ ਵਿਅਕਤੀ ਪਾਜ਼ੇਟਿਵ ਕੇਸ ਦੇ ਸੰਪਰਕ ਵਿੱਚ ਆਉਂਦਾ ਹੈ ਤਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਅਜਿਹੇ ਮਾਮਲੇ ਵਿੱਚ ਹੈਲਪਲਾਈਨ ਨੰਬਰ 104 ‘ਤੇ ਸੰਪਰਕ ਕਰਨਾ ਚਾਹੀਦਾ ਹੈ ਅਤੇ ਇਸ ਸਬੰਧੀ ਪੂਰੀ ਜਾਣਕਾਰੀ ਦੇਣੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਕੰਬਾਈਨ ਓਪਰੇਟਰ ਅਤੇ ਉਸਦੇ ਨਾਲ ਕੰਮ ਕਰਨ ਵਾਲੇ ਕਾਮਿਆਂ ਨੂੰ ਹਮੇਸ਼ਾਂ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਮਹਾਂਮਾਰੀ ਦੌਰਾਨ ਢੁੱਕਵੀਂ ਸਮਾਜਕ ਦੂਰੀ ਬਣਾ ਕੇ ਰੱਖਣਾ ਵਧੇਰੇ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟਰ ਅਤੇ ਉਸ ਦੇ ਕਰਮਚਾਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਕ ਦੂਜੇ ਨੂੰ ਮਿਲਣ /ਵਿਦਾ ਲੈਣ ਸਮੇਂ ਕਿਸੇ ਨਾਲ ਹੱਥ ਨਾ ਮਿਲਾਉਣ ਜਾਂ ਗਲੇ ਨਾ ਮਿਲਣ।

ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀਆਂ ਆਪਣੀਆਂ ਦਫਤਰੀ ਥਾਂਵਾਂ ਦੀ ਸਾਂਭ-ਸੰਭਾਲ ਅਤੇ ਸੈਨੀਟਾਈਜੇਸ਼ਨ ਨੂੰ ਯਕੀਨੀ ਬਣਾਉਣਗੀਆਂ ਅਤੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਸਬੰਧੀ ਜਾਰੀ ਵਿਸਥਾਰਤ ਐਸ.ਓ.ਪੀ. ਦੀ ਸਖ਼ਤੀ ਨਾਲ ਪਾਲਣਾ ਕਰਨਗੀਆਂ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...