Friday, March 29, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵੱਲੋਂ ਚਾਰ ਵਿਭਾਗਾਂ ਦੇ ਪੁਨਰਗਠਨ ਨੂੰ ਮਨਜ਼ੂਰੀ, ਵਿਭਾਗਾਂ ਦੇ ਕੰਮ ’ਚ ਤੇਜ਼ੀ ਲਿਆਉਣ ਲਈ ਲਿਆ ਫ਼ੈਸਲਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਮਾਰਚ, 2021:
ਆਬਕਾਰੀ ਤੇ ਕਰ, ਨਗਰ ਤੇ ਗਰਾਮ ਯੋਜਨਾ, ਮੈਡੀਕਲ ਸਿੱਖਿਆ ਤੇ ਖੋਜ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗਾਂ ਦੇ ਕੰਮਕਾਜ ਵਿੱਚ ਵਧੇਰੇ ਕਾਰਜਕੁਸ਼ਲਤਾ ਲਿਆਉਣ ਅਤੇ ਹੋਰ ਕਾਰਜਸ਼ੀਲ ਬਣਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਇਨ੍ਹਾਂ ਚਾਰ ਵਿਭਾਗਾਂ ਦੀ ਪੁਨਰਗਠਨ ਯੋਜਨਾ ਨੂੰ ਮਨਜ਼ੂਰੀ ਦਿੱਤੀ।

ਵਧੇਰੇ ਮਾਲੀਆ ਇਕੱਠਾ ਕਰਨ ਦੇ ਉਦੇਸ਼ ਨਾਲ ਆਬਕਾਰੀ ਤੇ ਕਰ ਵਿਭਾਗ ਵਿੱਚ ਕੈਬਨਿਟ ਨੇ ਕਰ ਕਮਿਸ਼ਨਰੇਟ ਵਿੱਚ 110 ਨਵੀਆਂ ਅਸਾਮੀਆਂ ਅਤੇ ਆਬਕਾਰੀ ਕਮਿਸ਼ਨਰੇਟ ਵਿੱਚ 59 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ ਦਿੱਤੀ।

ਜ਼ਿਕਰਯੋਗ ਹੈ ਕਿ ਜੀ.ਐਸ.ਟੀ. ਦੇ ਲਾਗੂ ਹੋਣ ਨਾਲ ਇਹ ਸੇਵਾਵਾਂ ਵੀ ਵਿਭਾਗ ਦੇ ਦਾਇਰੇ ਵਿੱਚ ਆਈਆਂ ਹਨ ਅਤੇ ਆਡਿਟ ਦਾ ਨਵਾਂ ਕੰਮਕਾਜ ਵੀ ਵਿਭਾਗ ਵੱਲੋਂ ਦੇਖਿਆ ਜਾਣ ਵਾਲਾ ਹੈ ਜਿਸ ਵਿੱਚ ਜੀ.ਐਸ.ਟੀ. ਰਜਿਸਟਰਡ ਲੋਕਾਂ ਦੇ ਰਿਕਾਰਡ, ਰਿਟਰਨਜ਼ ਤੇ ਹੋਰ ਦਸਤਾਵੇਜ਼ਾਂ ਨੂੰ ਘੋਖਣਾ ਸ਼ਾਮਲ ਹੈ।

ਇਹ ਵੀ ਯਕੀਨੀ ਬਣਾਉਣਾ ਕਿ ਜੀ.ਐਸ.ਟੀ. ਐਕਟ ਅਧੀਨ ਐਲਾਨੀ ਟਰਨਓਵਰ, ਅਦਾ ਕੀਤਾ ਕਰ, ਰਿਫੰਡ ਦਾ ਦਾਅਵਾ, ਲਿਆ ਹੋਇਆ ਇਨਪੁੱਟ ਟੈਕਸ ਕਰੈਡਿਟ ਅਤੇ ਹੋਰ ਪਾਲਣਾ ਦੇ ਮੁਲਾਂਕਣ ਸਹੀ ਹੈ। ਨਤੀਜੇ ਵਜੋਂ ਰਜਿਸਟਰਡ ਡੀਲਰਾਂ ਦੀ ਗਿਣਤੀ 2.50 ਲੱਖ ਤੋਂ ਵਧ ਕੇ 3.55 ਲੱਖ ਹੋਈ ਹੈ ਜਿਸ ਨਾਲ ਕੰਮ ਦਾ ਬੋਝ ਵੀ ਵਧਿਆ ਹੈ। ਇਸ ਕਰਕੇ ਵਧੇ ਹੋਏ ਕੰਮ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਕਰਨ ਲਈ ਟੈਕਸ ਕਮਿਸ਼ਨਰੇਟ ਵਿੱਚ ਮਜ਼ਬੂਤ ਕਰਮਚਾਰੀ ਅਧਾਰ ਸਥਾਪਤ ਕਰਨ ਦੀ ਲੋੜ ਸੀ।

ਇਸੇ ਤਰ੍ਹਾਂ ਆਬਕਾਰੀ ਮਾਲੀਆ ਤੇ ਪ੍ਰਸ਼ਾਸਨ ਵੀ ਆਬਕਾਰੀ ਤੇ ਕਰ ਵਿਭਾਗ ਦਾ ਮਹੱਤਵਪੂਰਨ ਹਿੱਸਾ ਸੀ। 1990-91 ਵਿੱਚ ਸੂਬੇ ਦਾ ਆਬਕਾਰੀ ਮਾਲੀਆ 435.79 ਕਰੋੜ ਰੁਪਏ ਸੀ ਜੋ 2020-21 (ਪ੍ਰਸਤਾਵਿਤ ਅੰਕੜੇ) ਵਿੱਚ ਵਧ ਕੇ 5794 ਕਰੋੜ ਰੁਪਏ ਹੋ ਗਿਆ। ਇਸ ਦੇ 2021-22 ਵਿੱਚ 7000 ਕਰੋੜ ਹੋਣ ਦੀ ਸੰਭਾਵਨਾ ਹੈ। ਹਾਲ ਹੀ ਦੇ ਸਾਲਾਂ ਵਿੱਚ ਆਬਾਕਾਰੀ ਸਬੰਧੀ ਗਤੀਵਿਧੀਆਂ ਵਿੱਚ ਬੇਮਿਸਾਲ ਵਾਧਾ ਹੋਇਆ ਹੈ। ਆਬਕਾਰੀ ਨੀਤੀ ਦਾ ਨਿਰਮਾਣ ਅਤੇ ਇਸ ਨੂੰ ਲਾਗੂ ਕਰਨਾ ਸਮੇਂ ਦੀ ਖਪਤ ਅਤੇ ਪੂਰੇ ਸਮੇਂ ਦਾ ਅਭਿਆਸ ਹੈ।

ਇਹ ਵੀ ਗੌਰਤਲਬ ਹੈ ਕਿ ਆਬਕਾਰੀ ਤੇ ਕਰ ਵਿਭਾਗ 8 ਅਕਤੂਬਰ, 2018 ਵਿੱਚ ਦੋ ਕਮਿਸ਼ਨਰੇਟਾਂ (ਕਰ ਕਮਿਸ਼ਨਰੇਟ ਤੇ ਆਬਕਾਰੀ ਕਮਿਸ਼ਨਰੇਟ) ਵਿੱਚ ਵੰਡਿਆ ਗਿਆ ਸੀ। ਆਬਕਾਰੀ ਕਮਿਸ਼ਨਰੇਟ ਵਾਲੇ ਪਾਸੇ ਤਾਇਨਾਤ ਕੀਤਾ ਸਟਾਫ ਅਤੇ ਅਧਿਕਾਰੀ ਟਾਂਵੇ-ਵਿਰਲੇ ਸਨ। ਆਬਕਾਰੀ ਤੇ ਕਰ ਵਿਭਾਗ ਨੂੰ ਆਬਕਾਰੀ ਕਮਿਸ਼ਨਰੇਟ ਤੇ ਕਰ ਕਮਿਸ਼ਨਰੇਟ ਵਿੱਚ ਵੰਡਣ ਤੋਂ ਬਾਅਦ ਅਧਿਕਾਰੀਆਂ ਦੀ ਭੂਮਿਕਾ ਅਤੇ ਜ਼ਿੰਮੇਵਾਰੀਆਂ ਵਿੱਚ ਵਾਧਾ ਹੋ ਗਿਆ। ਵਧੇਰੇ ਮਾਲੀਆ ਇਕੱਠ ਕਰਨ ਲਈ ਵਧੇਰੇ ਕੋਸ਼ਿਸ਼ਾਂ ਅਤੇ ਸਮਰਪਣ ਭਾਵਨਾ ਦੀ ਜ਼ਰੂਰਤ ਸੀ।

ਮੰਤਰੀ ਮੰਡਲ ਨੇ ਨਗਰ ਤੇ ਗਰਾਮ ਯੋਜਨਾ ਡਾਇਰੈਕਟੋਰੇਟ ਦੇ ਪੁਨਰਗਠਨ ਨੂੰ ਵੀ ਮਨਜ਼ੂਰੀ ਦੇ ਦਿੱਤੀ। ਹੁਣ ਡਾਇਰੈਕਟਰ ਨਗਰ ਤੇ ਗਰਾਮ ਯੋਜਨਾ ਦਾ ਵੱਖਰਾ ਅਹੁਦਾ ਹੋਵੇਗਾ ਜਿਹੜਾ ਯੋਜਨਾ ਦੇ ਨਾਲ ਸੂਬੇ ਵਿੱਚ ਲਾਇਸੈਂਸਿੰਗ, ਰੈਗੂਲੇਟਰੀ ਤੇ ਐਨਫੋਰਸਮੈਂਟ ਦੇ ਕੰਮਕਾਜ ਦਾ ਵੀ ਮੁਖੀ ਹੋਵੇਗਾ ਜਿਹੜਾ ਪਹਿਲਾ ਮੁੱਖ ਪ੍ਰਸ਼ਾਸਕ ਦੇ ਅਧੀਨ ਆਉਂਦਾ ਸੀ।

ਇਸੇ ਤਰ੍ਹਾਂ ਡਾਇਰੈਕਟਰ ਨਗਰ ਤੇ ਗਰਾਮ ਯੋਜਨਾ ਦੀ ਬਣਤਰ ਵਿੱਚ 2 ਗਰਾਮ ਤੇ ਨਗਰ ਯੋਜਨਾਕਾਰ (ਸੀ.ਟੀ.ਪੀਜ਼), 13 ਸੀਨੀਅਰ ਨਗਰ ਯੋਜਨਾਕਾਰ (ਐਸ.ਟੀ.ਪੀਜ਼), 37 ਡਿਪਟੀ ਨਗਰ ਯੋਜਨਾਕਾਰ (ਡੀ.ਟੀ.ਪੀਜ਼), 84 ਸਹਾਇਕ ਨਗਰ ਯੋਜਨਾਕਾਰ (ਏ.ਟੀ.ਪੀਜ਼) ਯੋਜਨਾ, ਲਾਇਸੈਂਸਿੰਗ, ਰੈਗੂਲੇਟਰੀ ਤੇ ਐਨਫੋਰਸਮੈਂਟ ਦੇ ਕੰਮ ਲਈ ਹੋਣਗੇ।

ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲਾ ਪੱਧਰੀ ਅਧਿਕਾਰੀ ਹੋਣਗੇ। ਕੈਬਨਿਟ ਨੇ ਨਵੀਆਂ ਸਿਰਜਣਾ ਕੀਤੀਆਂ ਤੇ ਖਾਲੀਆਂ ਅਸਾਮੀਆਂ ਭਰਨ ਤੋਂ ਇਲਾਵਾ 101 ਗੈਰ ਜ਼ਰੂਰੀ ਅਸਾਮੀਆਂ ਦੀ ਥਾਂ ‘ਤੇ ਵਿਭਾਗ ਵਿੱਚ 175 ਨਵੀਆਂ ਤੇ ਹੋਰ ਵਧੇਰੇ ਤਰਕਸੰਗਤ ਅਸਾਮੀਆਂ ਦੀ ਵੀ ਪ੍ਰਵਾਨਗੀ ਦੇ ਦਿੱਤੀ ਜਿਸ ਨਾਲ ਨੌਜਵਾਨਾਂ ਨੂੰ ਨੌਕਰੀ ਮਿਲੇਗੀ।

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਅੰਮ੍ਰਿਤਸਰ ਦੇ ਨਾਲ ਇਨ੍ਹਾਂ ਨਾਲ ਜੁੜੇ ਹਸਪਤਾਲਾਂ ਤੇ ਸਰਕਾਰੀ ਨਰਸਿੰਗ ਕਾਲਜਾਂ ਤੋਂ ਇਲਾਵਾ ਸਰਕਾਰੀ ਡੈਂਟਲ ਕਾਲਜ ਪਟਿਆਲਾ ਤੇ ਅੰਮ੍ਰਿਤਸਰ ਅਤੇ ਸਰਕਾਰੀ ਆਯੁਰਵੈਦਿਕ ਕਾਲਜ/ਹਸਪਤਾਲ/ਫਾਰਮੇਸੀ, ਪਟਿਆਲਾ ਵਿੱਚ ਵੱਖ-ਵੱਖ ਵਰਗਾਂ ਦੀ ਭਰਤੀ ਲਈ 1154 ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਗਈ ਜਦੋਂ ਕਿ ਪੁਨਰਗਠਨ ਤਹਿਤ 606 ਅਸਾਮੀਆਂ ਖਤਮ ਕਰ ਦਿੱਤੀਆਂ।

ਜ਼ਿਕਰਯੋਗ ਹੈ ਕਿ ਖੋਜ ਤੇ ਮੈਡੀਕਲ ਸਿੱਖਿਆ ਡਾਇਰੈਕਟੋਰੇਟ, ਪੰਜਾਬ ਦੀ ਸਥਾਪਨਾ 1973 ਵਿੱਚ ਹੋਈ ਸੀ। ਬਦਲਦੇ ਸਮੇਂ ਨਾਲ ਵਿਭਾਗ ਵੱਲੋਂ ਪੁਨਰਗਠਨ ਦਾ ਕੰਮ ਸ਼ੁਰੂ ਕੀਤਾ ਗਿਆ ਜੋ ਮੌਜੂਦਾ ਸਮੇਂ ਦੀਆਂ ਲੋੜਾਂ ਨੂੰ ਦਰਸਾਉਂਦਾ ਹੈ।

ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਕੰਮਕਾਜ ਨੂੰ ਹੋਰ ਕਾਰਜਸ਼ੀਲ ਦੀ ਕੋਸ਼ਿਸ਼ ਵਜੋਂ ਮੰਤਰੀ ਮੰਡਲ ਨੇ ਇਸ ਦੇ ਪੁਨਰਗਠਨ ਅਤੇ ਖਾਲੀ ਅਸਾਮੀਆਂ ਭਰਨ ਲਈ ਭਰਤੀ ਦੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ। ਇਹ ਕਦਮ ਸਰਕਾਰੀ ਨੀਤੀਆਂ ਅਤੇ ਯੋਜਨਾਵਾਂ ਨੂੰ ਹੋਰ ਸੁਚਾਰੂ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਸਹਾਈ ਸਿੱਧ ਹੋਵੇਗਾ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...