Friday, April 26, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵੱਲੋਂ ਡੇਂਗੂ ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਥਾਪਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਮਈ, 2021:
ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 16 ਮਈ ਨੂੰ ਕੌਮੀ ਡੇਂਗੂ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਡੇਂਗੂ ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਮਰਪਿਤ ਕੀਤੀਆਂ। ਨਵੀਂਆਂ ਲੈਬਾਂ ਨੂੰ ਸਬ-ਡਵੀਜ਼ਨਲ ਹਸਪਤਾਲ ਖਰੜ, ਰਾਜਪੁਰਾ, ਅਬੋਹਰ ਅਤੇ ਜਗਰਾਉਂ ਵਿਖੇ ਕਾਰਜਸ਼ੀਲ ਕੀਤਾ ਗਿਆ ਹੈ।

ਸ. ਸਿੱਧੂ ਨੇ ਦੱਸਿਆ ਕਿ ਇਨ੍ਹਾਂ 4 ਲੈਬਾਂ ਨੂੰ ਸ਼ਾਮਲ ਕਰਨ ਨਾਲ ਪੰਜਾਬ ਵਿੱਚ ਹੁਣ ਡੇਂਗੂ ਅਤੇ ਚਿਕਨਗੁਨੀਆ ਦੀ ਮੁਫ਼ਤ ਜਾਂਚ ਲਈ ਸੂਬੇ ਭਰ ਵਿੱਚ 39 ਲੈਬਾਰਟਰੀਆਂ ਹਨ। ਸੂਬੇ ਨੇ ਪਹਿਲਾਂ ਹੀ ਸਾਰੀਆਂ ਲੈਬਾਰਟਰੀਆਂ ਲਈ ਟੈਸਟਿੰਗ ਕਿੱਟਾਂ ਖਰੀਦ ਲਈਆਂ ਹਨ ਅਤੇ ਸਾਰੀਆਂ ਲੈਬਾਂ ਡੇਂਗੂ ਦੀ ਜਾਂਚ ਕਰ ਰਹੀਆਂ ਹਨ।

ਸਿਹਤ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਡੇਂਗੂ ਦਾ ਪ੍ਰਸਾਰ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਲੋਕਾਂ ਨੂੰ ਕੋਵਿਡ -19 ਦੀ ਚੱਲ ਰਹੀ ਮਹਾਂਮਾਰੀ ਦੌਰਾਨ ਡੇਂਗੂ ਦੀ ਰੋਕਥਾਮ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ (ਏਡਜ਼) ਮੱਛਰ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇੱਕ ਹਫ਼ਤੇ ਵਿੱਚ ਹੀ ਵੱਡਾ ਹੋ ਕੇ ਫੈਲਾਅ ਕਰਨਾ ਸ਼ੁਰੂ ਕਰ ਦਿੰਦਾ ਹੈ।

ਇਸ ਲਈ ਸਾਰੇ ਪਾਣੀ ਦੇ ਕੰਟੇਨਰ ਜਿਵੇਂ ਕੂਲਰ, ਖਾਲੀ ਬੋਤਲਾਂ, ਡਰੱਮ, ਫ਼ਰਿਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਖਾਲੀ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਪਹਿਲਾਂ ਹੀ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਘੋਸ਼ਿਤ ਕਰ ਚੁੱਕੀ ਹੈ।

ਸ. ਸਿੱਧੂ ਨੇ ਰਾਸ਼ਟਰੀ ਡੇਂਗੂ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਡੇਂਗੂ ਸਬੰਧੀ ਪੋਸਟਰ ਅਤੇ ਫੇਸ ਮਾਸਕ ਵੀ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਨਾਲ ਡਾ. ਗੁਰਿੰਦਰ ਬੀਰ ਸਿੰਘ, ਡਾਇਰੈਕਟਰ ਹੈਲਥ ਸਰਵਿਸਿਜ਼ ਅਤੇ ਡਾ. ਗਗਨਦੀਪ ਸਿੰਘ ਗਰੋਵਰ, ਸਟੇਟ ਪ੍ਰੋਗਰਾਮ ਅਫਸਰ ਐਨ.ਵੀ.ਬੀ.ਡੀ.ਸੀ.ਪੀ. ਵੀ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...