Friday, April 26, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਸਮਾਨ ਦੀ ਡਿਲੀਵਰੀ ਲਈ ਨਵਾਂ ਮੋਡਿਊਲ ਜਾਰੀ

- Advertisement -

ਮਾਨਸਾ, 01 ਅਪ੍ਰੈਲ, 2020 –

ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਰੂਰੀ ਵਸਤਾਂ ਦੀ ਘਰ ਤੱਕ ਪਹੁੰਚ ਕਰਵਾਉਣ ਲਈ ਕੋਵਾ ਪੰਜਾਬ ਐਪ (COVA PUNJAB APP) ਵਿੱਚ ਇੱਕ ਨਵਾਂ ਮੋਡਿਊਲ ਤਿਆਰ ਕੀਤਾ ਗਿਆ ਹੈ। ਇਹ ਮੋਡਿਊਲ ਸਾਰੇ ਦੁਕਾਨਦਾਰ ਅਤੇ ਜ਼ਿਲ੍ਹਾ ਪ੍ਰਸਾਸ਼ਨ ਆਪਣੇ ਨਾਲ ਸਬੰਧਤ ਕੰਮ ਲਈ ਵਰਤ ਸਕਦੇ ਹਨ।

ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਵੱਲੋਂ ਇਸ ਮੋਡਿਊਲ ਨੂੰ ਵਰਤਣ ਲਈ ਪੰਜਾਬ ਸਰਕਾਰ ਦੀ ਐਪ ਡਾਊਨਲੋਡ ਕਰਨੀ ਲਾਜ਼ਮੀ ਹੋਵੇਗੀ ਜੋ ਕਿ ਗੁਗਲ ਪਲੇ ਸਟੋਰ ਅਤੇ ਐਪਲ ਐਪ ਸਟੋਰ ਵਿੱਚ ਮੁਫ਼ਤ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਕੋਵਾ ਐਪ ਦੀ ਮੈਨਯੂ ਵਿੱਚ ਰਿਕਵੈਸਟ ਗਰੋਸਰੀ ਟਾਇਪ ‘ਤੇ ਕਲਿੱਕ ਕਰਕੇ ਇਹ ਮੋਡਿਊਲ ਖੁਲ੍ਹ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਨਾਗਰਿਕ ਆਪਣੀ ਲੋਕੇਸ਼ਨ ਸੈਟ ਕਰਕੇ ਆਪਣੇ ਨੇੜਲੇ ਦੁਕਾਨਦਾਰਾਂ ਨੂੰ ਦੇਖ ਸਕਣਗੇ। ਉਨ੍ਹਾਂ ਦੱਸਿਆ ਕਿ ਇਹ ਐਪ ਕੇਵਲ ਉਨ੍ਹਾਂ ਦੁਕਾਨਦਾਰਾਂ ਦੀ ਲੋਕੇਸ਼ਨ ਦੱਸੇਗੀ ਜਿਨ੍ਹਾਂ ਨੇ ਇਸ ਐਪ ਰਾਹੀਂ ਰਜਿਸਟ੍ਰੇਸ਼ਨ ਕਰਵਾਈ ਹੋਵੇਗੀ ਅਤੇ ਜਿਨ੍ਹਾਂ ਦੁਕਾਨਦਾਰਾਂ ਨੂੰ ਇਸ ਐਪ ਰਾਹੀਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੰਨਜ਼ੂਰੀ ਦਿੱਤੀ ਜਾਵੇਗੀ।

ਸ਼੍ਰੀ ਚਹਿਲ ਨੇ ਦੱਸਿਆ ਕਿ ਇਸ ਮੋਡਿਊਲ ਰਾਹੀਂ ਨਾਗਰਿਕ ਫਲ-ਸਬਜੀਆਂ, ਦਵਾਈਆਂ, ਦੁੱਧ ਉਤਪਾਦ ਅਤੇ ਕਰਿਆਣੇ ਦੇ ਸਮਾਨ ਨੂੰ ਲੋੜ ਅਨੁਸਾਰ ਆਪਣੇ ਘਰ ਮੰਗਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਖਰੀਦੇ ਸਮਾਨ ਦੀ ਰਾਸ਼ੀ ਦਾ ਭੁਗਤਾਨ ਆਰਡਰ ਦੀ ਡਿਲੀਵਰੀ ਸਮੇਂ ਹੀ ਕਰਨਾ ਹੈ ਅਤੇ ਜੇਕਰ ਨਾਗਰਿਕ ਆਪਦੇ ਆਰਡਰ ਤੋਂ ਸੰਤੁਸ਼ਟ ਨਾ ਹੋਣ ਤਾਂ ਕੋਵਾ ਐਪ ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਰਜਿਸਟਰਡ ਦੁਕਾਨਦਾਰ ਆਪਣਾ ਸਮਾਨ ਲੋਕਾਂ ਤੱਕ ਸਪਲਾਈ ਕਰਨ ਲਈ ਇਸ ਮੋਡਿਊਲ ਰਾਹੀਂ ਰਜਿਸਟ੍ਰੇਸ਼ਨ ਕਰ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਜਿਸਟਰੇਸ਼ਨ ਕਰਨ ਤੋਂ ਪਹਿਲਾਂ ਦੁਕਾਨਦਾਰ ਨੂੰ ਇਹ ਯਕੀਨੀ ਬਣਾਉਣਾ ਪਵੇਗਾ ਕਿ ਕਿਸੇ ਵੀ ਵਸਤੂ ਦਾ ਵੇਚ ਮੁੱਲ ਐਮ.ਆਰ.ਪੀ. ਰੇਟਾਂ ਤੋਂ ਵੱਧ ਨਾ ਹੋਵੇ ਅਤੇ ਦੁਕਾਨਦਾਰ ਕੋਲ ਸਮਾਨ ਘਰ ਪਹੁੰਚਾਉਣ ਦੀ ਆਪਣੇ ਪੱਧਰ ‘ਤੇ ਸੁਵਿਧਾ ਹੋਵੇ। ਉਨ੍ਹਾਂ ਦੱਸਿਆ ਅਜਿਹਾ ਨਾ ਹੋਣ ‘ਤੇ ਉਸਦੀ ਅਰਜ਼ੀ ਰੱਦ ਹੋ ਸਕਦੀ ਹੈ। ਦੁਕਾਨਦਾਰ ਨੂੰ ਸਭ ਤੋਂ ਪਹਿਲਾਂ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ ਅਤੇ ਰਿਕਵੈਸਟ ਗਰੋਸਰੀ ਟਾਇਪ ‘ਤੇ ਕਲਿੱਕ ਕਰਨਾ ਹੋਵੇਗਾ। ਇਸ ਉਪਰੰਤ ਉਹ ਵੈਨਡਰ ਰਜਿਸਟ੍ਰੇਸ਼ਨ ‘ਤੇ ਕਲਿੱਕ ਕਰਕੇ ਆਨਰੋਲ ਹੋ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਦੀ ਅਰਜੀ ਦੇਣ ਲਈ ਜ਼ਿਲ੍ਹੇ ਦਾ ਨਾਮ, ਸ਼ਹਿਰ ਦਾ ਨਾਮ, ਦੁਕਾਨ ਦਾ ਨਾਮ, ਆਪਣਾ ਨਾਮ, ਮੋਬਾਇਲ ਨੰਬਰ ਅਤੇ ਪੂਰਾ ਪਤਾ ਦੱਸਣਾ ਹੋਵੇਗਾ ਅਤੇ ਫਿਰ ਵੇਚਣ ਵਾਲੀਆਂ ਵਸਤਾਂ ਜਿਵੇਂ ਦੁੱਧ ਉਤਪਾਦ, ਫਲ-ਸਬਜ਼ੀਆਂ, ਦਵਾਈਆਂ, ਕਰਿਆਣਾ ਬਾਰੇ ਜਾਣਕਾਰੀ ਦੇਣੀ ਹੋਵੇਗੀ ਤੇ ਆਖਿਰ ਵਿੱਚ ਡਿਲੀਵਰੀ ਕਰਤਾ ਬਾਰੇ ਜਾਣਕਾਰੀ ਦੇਣੀ ਹੋਵੇਗੀ। ਉਪਰੰਤ ਇਹ ਰਜਿਸਟ੍ਰੇਸ਼ਨ ਅਰਜੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਆਨਲਾਈਨ ਚਲੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਜੇਕਰ ਇਹ ਅਰਜੀ ਮਨਜੂਰ ਹੋ ਜਾਂਦੀ ਹੈ ਤਾਂ ਸਬੰਧਤ ਦੁਕਾਨਦਾਰ ਦੇ ਮੋਬਾਇਲ ‘ਤੇ ਇੱਕ ਆਈ.ਡੀ. ਤੇ ਪਾਸਵਰਡ ਭੇਜ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਆਈ.ਡੀ. ਪਾਸਵਰਡ ਵਰਤ ਕੇ ਦੁਕਾਨਦਾਰ ਦੁਕਾਨ ਦੇ ਸਟਾਕ ਅਤੇ ਉਨ੍ਹਾਂ ਦੀ ਵਿਕਰੀ ਨੂੰ ਅਪਡੇਟ ਕਰ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਗਰਿਕਾਂ ਵੱਲੋਂ ਕੀਤੇ ਗਏ ਆਰਡਰ ਦੁਕਾਨਦਾਰ ਆਪਣੀ ਲਾਗਿਨ ਆਈ.ਡੀ. ਵਿੱਚ ਦੇਖ ਸਕਦਾ ਹੈ ਅਤੇ ਨਾਗਰਿਕ ਵੱਲੋਂ ਦਿੱਤੇ ਗਏ ਪਤੇ ‘ਤੇ ਇਹ ਆਰਡਰ ਪੰਹੁਚਾਉਣੇ ਹੋਣਗੇ। ਦੁਕਾਨਦਾਰ ਆਪਣੇ ਆਰਡਰ ਦੀ ਕੀਮਤ ਸਮਾਨ ਪਹੁੰਚਾਉਣ ‘ਤੇ ਵਸੂਲ ਪਾਏਗਾ। ਜੇਕਰ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕੋਈ ਸ਼ਿਕਾਇਤ ਮਿਲਦੀ ਹੈ, ਤਾਂ ਕਿਸੇ ਵੀ ਸਮੇਂ ਕਿਸੇ ਵੀ ਦੁਕਾਨਦਾਰ ਦੀ ਰਜਿਸਟ੍ਰੇਸ਼ਨ ਨੂੰ ਰੱਦ ਕੀਤਾ ਜਾ ਸਕਦਾ ਹੈ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...