Tuesday, April 23, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵੱਲੋਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਕੈਦੀਆਂ ਲਈ ਪੀਅਰ ਸਪੋਰਟ ਨੈੱਟਵਰਕ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਅਗਸਤ, 2022:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦੀ ਆਪਣੀ ਦ੍ਰਿੜ ਵਚਨਬੱਧਤਾ ਅਨੁਸਾਰ ਪੰਜਾਬ ਸਰਕਾਰ ਨੇ ਸਪੈਸ਼ਲ ਟਾਸਕ ਫੋਰਸ ਦੇ ਸਹਿਯੋਗ ਨਾਲ ਪੰਜਾਬ ਦੀਆਂ 19 ਜੇਲ੍ਹਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਕੈਦੀਆਂ ਲਈ ਇੱਕ ਪੀਅਰ ਸਪੋਰਟ ਨੈੱਟਵਰਕ ਸ਼ੁਰੂ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਇਹਨਾਂ 19 ਜੇਲ੍ਹਾਂ ਵਿੱਚ 95 ਫ਼ੀਸਦ ਤੋਂ ਵੱਧ ਨਸ਼ੇ ਤੋਂ ਪੀੜਤ ਕੈਦੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੀਅਰ ਸਪੋਰਟ ਨੈਟਵਰਕ ਨੂੰ ਬਾਕੀ 6 ਜੇਲ੍ਹਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੀਅਰ ਸਪੋਰਟ ਆਊਟਪੇਸ਼ੈਂਟ ਓਪੀਔਡ ਅਸਿਸਟਡ ਟ੍ਰੀਟਮੈਂਟ (ਓਓਏਟੀ) ਮਾਡਲ ਦੇ 3 ਜ਼ਰੂਰੀ ਥੰਮ੍ਹਾਂ ਜਿਵੇਂ ਕਿ ਮੈਡੀਕੇਸ਼ਨ, ਪੀਅਰ ਸਪੋਰਟ ਅਤੇ ਕਾਉਂਸਲਿੰਗ, ਵਿੱਚੋਂ ਇੱਕ ਹੈ। ਸ. ਬੈਂਸ ਨੇ ਕਿਹਾ ਕਿ ਨਸ਼ਾ ਪੀੜਤਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਹਨਾਂ ਦੇ ਇਲਾਜ ਦੌਰਾਨ ਸਹਾਇਤਾ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਇਲਾਜ ਸਫਲਤਾਪੂਰਕ ਨੇਪਰੇ ਚਾੜ੍ਹਿਆ ਜਾ ਸਕੇ।

ਮੰਤਰੀ ਨੇ ਅੱਗੇ ਕਿਹਾ ਕਿ ਇਹ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਸਬੂਤ ਅਧਾਰਤ ਬਿਹਤਰ ਅਭਿਆਸਾਂ ਅਨੁਸਾਰ ਸਿਹਤ ਸੁਧਾਰ ਪ੍ਰਕਿਰਿਆ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਕਿਹਾ ਕਿ ਨਾਰਕੋਟਿਕਸ ਅਨੌਨੇਮਸ (ਐਨ.ਏ.) ਦੇ ਸਹਿਯੋਗ ਨਾਲ ਪੀਅਰ ਸਪੋਰਟ ਨੈਟਵਰਕ ਸਥਾਪਿਤ ਕੀਤਾ ਜਾਵੇਗਾ। ਨਾਰਕੋਟਿਕਸ ਅਨੌਨੇਮਸ (ਐਨ.ਏ.) ਇੱਕ ਕੌਮਾਂਤਰੀ ਨਾਨ-ਪਰਾਫਿਟ ਫੈਲੋਸ਼ਿਪ/ਸੋਸਾਇਟੀ ਹੈ ਜੋ ਨਸ਼ਿਆਂ ਨਾਲ ਨਜਿੱਠਣ ਲਈ ਪੁਰਸ਼ਾਂ ਅਤੇ ਮਹਿਲਾਵਾਂ ਦੀ ਮਦਦ ਕਰਦੀ ਹੈ। ਸ. ਬੈਂਸ ਨੇ ਅੱਗੇ ਕਿਹਾ ਕਿ ਇਹ ਸੰਸਥਾ ਆਪਣਾ ਨਹੀਂ ਪ੍ਰਚਾਰ ਨਹੀਂ ਕਰਦੀ, ਸਗੋਂ ਜਨਤਕ ਜਾਣਕਾਰੀ ਅਤੇ ਆਊਟਰੀਚ ਰਾਹੀਂ ਨਵੇਂ ਮੈਂਬਰਾਂ ਨੂੰ ਜੋੜਦੀ ਹੈ।

ਮੰਤਰੀ ਨੇ ਕਿਹਾ ਕਿ ਨਾਰਕੋਟਿਕਸ ਅਨੌਨੇਮਸ ਇੱਕ 12-ਪੜਾਅ ਵਾਲੇ ਮਾਡਲ ਦੀ ਵਰਤੋਂ ਕਰਦਾ ਹੈ ਜੋ ਵੱਖ-ਵੱਖ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਲੋਕਾਂ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਐਨ.ਏ. ਅਨੁਸਾਰ ਨਸ਼ਾਖੋਰੀ ਨੂੰ ਰੋਕਿਆ ਜਾ ਸਕਦਾ ਹੈ ਅਤੇ ਐਨ.ਏ. 12-ਪੜਾਅ ਪ੍ਰੋਗਰਾਮ ਰਾਹੀਂ ਨਸ਼ਾ ਪੀੜਤਾਂ ਦੀ ਸਿਹਤ ਵਿੱਚ ਸੁਧਾਰ ਲਿਆਉਣਾ ਸੰਭਵ ਹੈ। ਸ. ਬੈਂਸ ਨੇ ਹੋ ਜਾਣਕਾਰੀ ਦਿੰਦੀਆਂ ਦੱਸਿਆ ਕਿ ਇਸ ਸੰਸਥਾ ਦੇ 70000 ਸਰਗਰਮ ਵਲੰਟੀਅਰ ਹਨ ਜੋ ਕਿ 144 ਦੇਸ਼ਾਂ ਵਿੱਚ ਆਪਣੀ ਸੇਵਾਵਾਂ ਦੇ ਰਹੇ ਹਨ। ਭਾਰਤ ਵਿੱਚ ਵੀ ਇਸ ਦਾ ਇੱਕ ਵਿਸ਼ਾਲ ਨੈੱਟਵਰਕ ਹੈ ਅਤੇ ਪੰਜਾਬ ਵਿੱਚ ਵੀ ਇਸ ਦੀਆਂ ਮੀਟਿੰਗਾਂ ਲਗਾਤਾਰ ਹੁੰਦੀਆਂ ਰਹਿੰਦੀਆਂ ਹਨ।

ਮੰਤਰੀ ਨੇ ਦੱਸਿਆ ਕਿ ਨਾਰਕੌਟਿਕਸ ਅਨੌਨੇਮਸ (ਐਨ.ਏ.) ਦੀਆਂ ਵੱਖ-ਵੱਖ ਟੀਮਾਂ ਵੱਲੋਂ ਜੇਲਾਂ ਵਿੱਚ ਪੀਅਰ ਸਪੋਰਟ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਨਾਂ ਮੀਟਿੰਗਾਂ ਦੌਰਾਨ 19 ਜੇਲਾਂ ਦੇ ਲਗਭਗ 1540 ਕੈਦੀ ਹਾਜ਼ਰ ਹੋਏ । ਉਨਾਂ ਕਿਹਾ ਕਿ ਐਨ.ਏ. ਦੀ ਹਰੇਕ ਟੀਮ ਵਿੱਚ 4-5 ਵਾਲੰਟੀਅਰ ਸ਼ਾਮਲ ਹਨ, ਜੋ ਹਰ ਹਫਤੇ ਕੁਝ ਦਿਨਾਂ ਲਈ ਚੋਣਵੀਆਂ 19 ਜੇਲਾਂ ਵਿੱਚ ਮੀਟਿੰਗਾਂ ਕਰਨਗੇ।

ਉਨਾਂ ਕਿਹਾ ਕਿ ਪੀਅਰ ਸਪੋਰਟ ਨੈੱਟਵਰਕ ਵਿਚ ਸ਼ਾਮਲ ਹੋਣ ਦੇ ਚਾਹਵਾਨ ਲੋਕਾਂ ਦੀ ਗਿਣਤੀ ਵਧਣ ’ਤੇ ਮੀਟਿੰਗਾਂ ਦੀ ਗਿਣਤੀ ਵਧਾਈ ਜਾਵੇਗੀ। ਸ. ਬੈਂਸ ਨੇ ਕਿਹਾ ਕਿ ਐਨ.ਏ. ਦੇ ਇਹ ਵਲੰਟੀਅਰ ਬਿਨਾਂ ਕਿਸੇ ਫੀਸ ਦੇ ਜੇਲਾਂ ਵਿੱਚ ਮੀਟਿੰਗਾਂ ਕਰ ਰਹੇ ਹਨ, ਜਿਨਾਂ ਦਾ ਵਾਹਦ ਉਦੇਸ਼ ਨਸ਼ੀਲੇ ਪਦਾਰਥਾਂ ਦੀ ਗਿ੍ਰਫਤ ’ਚ ਆਏ ਵਿਅਕਤੀਆਂ ਨੂੰ ਨਸ਼ਿਆਂ ਦੀ ਦਲਦਲ ਚੋਂ ਬਾਹਰ ਕੱਢਣ ਵਿੱਚ ਸਹਾਇਤਾ ਕਰਨਾ ਹੈ।

ਮੰਤਰੀ ਨੇ ਕਿਹਾ ਕਿ ਇਨਾਂ ਮੀਟਿੰਗਾਂ ਦਾ ਉਦੇਸ਼ ਕੈਦੀਆਂ ਨੂੰ ਸਿਖਲਾਈ ਦੇਣਾ ਹੈ ਤਾਂ ਜੋ ਉਹ ਖੁਦ ਐਨ.ਏ. ਪ੍ਰਣਾਲੀ ਮੁਤਾਬਕ ਮੀਟਿੰਗਾਂ ਕਰ ਸਕਣ। ਉਨਾਂ ਕਿਹਾ ਕਿ ਜੇਲ ਪ੍ਰੈੱਸ ਵਿੱਚ ਪ੍ਰਕਾਸ਼ਿਤ ਲਿਖਤੀ ਸਮੱਗਰੀ/ਸਾਹਿਤ ਉਨਾਂ ਜੇਲ ਕੈਦੀਆਂ ਨੂੰ ਭੇਜੇ ਜਾਣਗੇ, ਜਿਨਾਂ ਨੂੰ ਇਸ ਸਹਾਇਤਾ ਦੀ ਲੋੜ ਹੈ।

ਇਸਦੇ ਨਾਲ ਹੀ ਉਨਾਂ ਕਿਹਾ ਕਿ ਰਾਜ ਪੱਧਰ ‘ਤੇ ਸਾਰੇ ਨਸ਼ਾ ਛਡਾਊ ਕੇਂਦਰਾਂ/ਮੁੜ ਵਸੇਬਾ ਕੇਂਦਰਾਂ ਅਤੇ ਓ.ਓ.ਏ.ਟੀ. ਕਲੀਨਿਕਾਂ ਵਿੱਚ ਹੌਲੀ-ਹੌਲੀ ਪੀਅਰ ਸਪੋਰਟ ਨੈੱਟਵਰਕ ਸਥਾਪਤ ਕਰਨਾ ਵੀ ਇਸ ਦਾ ਉਦੇਸ਼ ਹੈ। ਮੰਤਰੀ ਨੇ ਵਿਸ਼ੇਸ਼ ਟਾਸਕ ਫੋਰਸ ਅਤੇ ਜੇਲ ਵਿਭਾਗ ਨਾਲ ਤਾਲਮੇਲ ਕਰਕੇ ਬਹੁਤ ਹੀ ਥੋੜੇ ਸਮੇਂ ਵਿੱਚ ਜੇਲਾਂ ਵਿੱਚ ਮੀਟਿੰਗਾਂ ਕਰਨ ਲਈ ਅੱਗੇ ਆਉਣ ਅਤੇ ਇਨਾਂ ਮੀਟਿੰਗਾਂ ਦਾ ਆਯੋਜਨ ਕਰਨ ਲਈ ਐਨ.ਏ. ਦੇ ਪੰਜਾਬ ਵਿੰਗ ਦਾ ਧੰਨਵਾਦ ਕੀਤਾ।

ਮੰਤਰੀ ਨੇ ਕਿਹਾ ਕਿ ਪੀਅਰ ਸਪੋਰਟ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨਾ ਓ.ਓ.ਏ.ਟੀ. ਪ੍ਰਣਾਲੀ ਦਾ ਇੱਕ ਹਿੱਸਾ ਹੈ ਅਤੇ ਇਸ ਨੂੰ ਲਾਗੂ ਕਰਨਾ 2017 ਤੋਂ ਲੰਬਿਤ ਪਿਆ ਹੈ। ਉਨਾਂ ਕਿਹਾ ਕਿ ਮੌਜੂਦਾ ਪਹਿਲਕਦਮੀ ਨਾਲ ਪੀਅਰ ਸਪੋਰਟ ਨੈਟਵਰਕ ਦੀ ਸਥਾਪਨਾ ਵਿੱਚ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਗਿਆ ਹੈ।

ਸ੍ਰੀ ਬੈਂਸ ਨੇ ਜੇਲ ਵਿਭਾਗ ਅਤੇ ਵਿਸ਼ੇਸ਼ ਟਾਸਕ ਫੋਰਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਵਧੀਕ ਮੁੱਖ ਸਕੱਤਰ (ਜੇਲਾਂ) ਕੇ.ਏ.ਪੀ. ਸਿਨਹਾ ਆਈ.ਏ.ਐਸ. ਅਤੇ ਐਚ.ਐਸ. ਸਿੱਧੂ ਆਈ.ਪੀ.ਐਸ. ਐਸ.ਡੀ.ਜੀ. ਜੇਲਾਂ, ਵੱਲੋਂ ਜੇਲਾਂ ਵਿੱਚ ਪੀਅਰ ਸਪੋਰਟ ਨੈੱਟਵਰਕ ਦੀ ਸਥਾਪਨਾ ਸਬੰਧੀ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,187FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...