Wednesday, April 17, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵੱਲੋਂ ਪੰਜ ਕਾਰਡੀਅਕ ਕੇਅਰ ਸੈਂਟਰ ਖੋਲ੍ਹੇ ਜਾਣਗੇ: ਚੇਤਨ ਸਿੰਘ ਜੌੜਾਮਾਜਰਾ

- Advertisement -

ਯੈੱਸ ਪੰਜਾਬ
ਚੰਡੀਗੜ, 3 ਅਕਤੂਬਰ, 2022 –
ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਿਲ ਸਬੰਧੀ ਬਿਮਾਰੀਆਂ ਦੇ ਇਲਾਜ ਲਈ ਪੰਜਾਬ ਵਿੱਚ 5 ਕਾਰਡੀਅਕ ਕੇਅਰ ਸੈਂਟਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਇਨ੍ਹਾਂ ਸੈਂਟਰਾਂ ਨੂੰ ਸਥਾਪਿਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਦੇ ਦੌਰ ‘ਚ ਦਿਲ ਸਬੰਧੀ ਬਿਮਾਰੀਆਂ ਦਾ ਬੜੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਗਰੀਬ ਲੋਕ ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗਾ ਇਲਾਜ ਨਹੀਂ ਕਰਵਾ ਸਕਦੇ ਕਿਉਂਕਿ ਸਰਕਾਰੀ ਹਸਪਤਾਲਾਂ ਵਿੱਚ ਦਿਲ ਦੀਆਂ ਬਿਮਾਰੀਆਂ ਸੰਬੰਧੀ ਪੁਖ਼ਤਾ ਸਿਹਤ ਸਹੂਲਤਾਂ ਦੀ ਘਾਟ ਹੈ।

ਇਸ ਲਈ, ਗਰੀਬ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਮਿਆਰੀ ਸਿਹਤ ਸਹੂਲਤਾਂ ਦੇ ਨਾਂ ’ਤੇ ਹੋ ਰਹੀ ਲੁੱਟ ਤੋਂ ਬਚਾਉਣ ਲਈ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਰਾਹੀਂ ਸੂਬਾ ਸਰਕਾਰ ਵੱਲੋਂ ਬਠਿੰਡਾ, ਸੰਗਰੂਰ, ਜਲੰਧਰ, ਲੁਧਿਆਣਾ ਅਤੇ ਪਠਾਨਕੋਟ ਵਿਖੇ ਪੰਜ ਕਾਰਡੀਅਕ ਕੇਅਰ ਸੈਂਟਰ ਸਥਾਪਿਤ ਕੀਤੇ ਜਾ ਰਹੇ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਵਿਕਸਤ ਕੀਤੇ ਜਾਣ ਵਾਲੇ ਸੈਂਟਰ ਅਤਿ- ਆਧੁਨਿਕ ਸਿਹਤ ਸੰਭਾਲ ਉਪਕਰਣਾਂ ਨਾਲ ਲੈਸ ਹੋਣਗੇ ਅਤੇ ਇਸ ਵਿੱਚ ਤਜ਼ਰਬੇਕਾਰ ਡਾਕਟਰ ਅਤੇ ਸਹਾਇਕ ਸਟਾਫ ਹੋਵੇਗਾ ਅਤੇ ਮਰੀਜ਼ਾਂ ਨੂੰ ਰਿਆਇਤੀ ਦਰਾਂ ‘ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਬਠਿੰਡਾ ਅਤੇ ਸੰਗਰੂਰ ਦੇ ਪ੍ਰਾਜੈਕਟ ਸਬੰਧੀ ਠੇਕਾ ਦੇਣ ਦੀ ਪ੍ਰਕਿਰਿਆ ਚਲ ਰਹੀ ਹੈ। ਹਾਲਾਂਕਿ ਬਾਕੀ ਤਿੰਨ ਕੇਂਦਰਾਂ ਜਲੰਧਰ, ਲੁਧਿਆਣਾ ਅਤੇ ਪਠਾਨਕੋਟ ਲਈ ਬੋਲੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਮੁਕੰਮਲ ਕਰ ਲਈ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਇਹ ਕਾਰਡੀਅਕ ਕੇਅਰ ਸੈਂਟਰ ਸੈਕੰਡਰੀ ਅਤੇ ਟਰਸ਼ਰੀ ਪੱਧਰ ਦੀਆਂ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਇੱਕ ਅਹਿਮ ਕਦਮ ਸਾਬਤ ਹੋਣਗੇ ਅਤੇ ਅਜਿਹੇ ਲੋਕਾਂ ਨੂੰ ਆਪਣੀ ਜ਼ਿੰਦਗੀ ਦੀ ਸਾਰੀ ਜਮਾਂ ਪੂੰਜੀ ਇਲਾਜ ’ਤੇ ਖਰਚ ਨਹੀਂ ਕਰਨੀ ਪਵੇਗੀ।

ਪ੍ਰਾਜੈਕਟ ਨੂੰ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀਪੀਪੀ) ਮੋਡ ‘ਤੇ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਪ੍ਰਾਈਵੇਟ ਕੰਪਨੀਆਂ ਨੂੰ ਇਹ 5 ਜ਼ਿਲ੍ਹਾ ਹਸਪਤਾਲਾਂ ਵਿਖੇ (ਹਰੇਕ ਹਸਪਤਾਲ ’ਚ) ਕਾਰਡੀਅਕ ਕੇਅਰ ਸੈਂਟਰ ਦਾ ਨਿਰਮਾਣ ਕਰਨਾ ਹੋਵੇਗਾ ਅਤੇ ਇੱਕ ਪੂਰਵ-ਨਿਰਧਾਰਤ ਇਕਰਾਰਨਾਮੇ ਤਹਿਤ ਮਿੱਥੀ ਮਿਆਦ ਲਈ ਸੈਂਟਰ ਦਾ ਸੰਚਾਲਨ ਅਤੇ ਰੱਖ-ਰਖਾਅ ਵੀ ਕਰਨਾ ਹੋਵੇਗਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...