Friday, April 26, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵੱਲੋਂ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਵਾਸਤੇ ਰਜਿਸਟ੍ਰੇਸ਼ਨ ਕਰਵਾਉਣ ਦੀ ਮਿਤੀ ਵਿੱਚ ਵਾਧਾ

- Advertisement -

ਚੰਡੀਗੜ੍ਹ, 4 ਜੂਨ, 2020 –

ਪੰਜਾਬ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ ਵਿੱਚ ਸੈਸ਼ਨ-2020-21 ਲਈ 11ਵੀਂ ਜਮਾਤ ਵਿੱਚ ਦਾਖਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਕਰਵਾਉਣ ਦੇ ਸਮੇਂ ਵਿੱਚ ਫਿਰ ਤੋਂ ਵਾਧਾ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਕੋਵਿਡ-19 ਤੋਂ ਸੁਰੱਖਿਆ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਦਿੱਤੀਆਂ ਹਦਾਇਤਾਂ ਦੀ ਪਾਲਣਾ ਹਿੱਤ ਕੀਤਾ ਗਿਆ ਹੈ।

ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅੰਮਿ੍ਰਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਮੋਹਾਲੀ, ਪਟਿਆਲਾ, ਸੰਗਰੂਰ ਅਤੇ ਤਲਵਾੜਾ (ਹੁਸ਼ਿਆਰਪੁਰ) ਵਿਖੇ ਸਥਿਤ ਮੈਰੀਟੋਰੀਅਸ ਸਕੂਲਾਂ ਵਿੱਚ 11ਵੀਂ ਜਮਾਤ ਲਈ ਦਾਖ਼ਲਾ ਪ੍ਰੀਖਿਆ ਦੀ ਰਜਿਸਟ੍ਰੇਸ਼ਨ 5 ਜੂਨ,2020 ਸਵੇਰੇ 9.00 ਵਜੇ ਤੋਂ 15 ਜੂਨ,2020 ਸ਼ਾਮ 5.00 ਵਜੇ ਤੱਕ ਕੀਤੀ ਜਾ ਸਕਦੀ ਹੈ।

ਜਿਕਰਯੋਗ ਹੈ ਕਿ ਤਲਵਾੜਾ ਵਿਖੇ ਮੈਰੀਟੋਰੀਅਸ ਸਕੂਲ ਵਿੱਚ 9ਵੀਂ ਜਮਾਤ ਵਿੱਚ ਵੀ ਦਾਖਲੇ ਕੀਤੇ ਜਾਂਦੇ ਹਨ. ਜਿਸ ਸਬੰਧੀ ਵੀ ਵਿਦਿਆਰਥੀ 5 ਜੂਨ ਸਵੇਰੇ 9.00 ਵਜੇ ਤੋਂ 15 ਜੂਨ, 2020 ਦੇ ਸ਼ਾਮ 5.00 ਵਜੇ ਤੱਕ ਆਪਣੀ ਦਾਖ਼ਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਬੁਲਾਰੇ ਅਨੁਸਾਰ ਗਿਆਰ੍ਹਵੀਂ ਜਮਾਤ ਵਿੱਚ ਦਾਖ਼ਲਾ ਪ੍ਰੀਖਿਆ ਦੀ ਰਜਿਸਟ੍ਰੇਸ਼ਨ ਲਈ ਯੋਗਤਾ ਵਿੱਚ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੁੱਝ ਤਬਦੀਲੀ ਕੀਤੀ ਹੈ। ਪਹਿਲੇ ਮਾਪਦੰਡਾਂ ਅਨੁਸਾਰ ਜਨਰਲ ਕੈਟਾਗਿਰੀ ਵਿੱਚ ਦਸਵੀਂ ਜਮਾਤ ਵਿੱਚੋਂ 70 ਫ਼ੀਸਦੀ ਅਤੇ ਰਿਜਰਵ ਕੈਟਾਗਿਰੀ ਲਈ 65 ਫ਼ੀਸਦੀ ਅੰਕਾਂ ਦੀ ਜ਼ਰੂਤ ਸੀ। ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਦਸਵੀਂ ਜਮਾਤ ਵਿੱਚੋਂ ਗ੍ਰੇਡ ਬੀ+ ਅਤੇ ਇਸ ਤੋਂ ਵੱਧ ਗ੍ਰੇਡ ਪ੍ਰਾਪਤ ਕਰਨ ਵਾਲੇ ਅਤੇ ਰਿਜਰਵ ਕੈਟਾਗਿਰੀ ਵਿੱਚ ਗ੍ਰੇਡ ਬੀ ਅਤੇ ਇਸ ਤੋਂ ਵੱਧ ਗ੍ਰੇਡ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਅਪਲਾਈ ਕਰਨ ਦੇ ਯੋਗ ਹੋਣਗੇ।

ਇਸੇ ਪ੍ਰਕਾਰ ਨਵੇਂ ਮਾਪਦੰਡਾਂ ਅਨੁਸਾਰ ਸੀ.ਬੀ.ਐੱਸ.ਈ. ਬੋਰਡ ਦੇ ਵਿਦਿਆਰਥੀਆਂ ਲਈ ਜਨਰਲ ਕੈਟਾਗਿਰੀ ਵਿੱਚ ਗ੍ਰੇਡ ਬੀ 1 ਅਤੇ ਇਸ ਤੋਂ ਵੱਧ ਗ੍ਰੇਡ ਪ੍ਰਾਪਤ ਕਰਨ ਵਾਲੇ ਅਤੇ ਰਿਜਰਵ ਕੈਟਾਗਿਰੀ ਲਈ ਗ੍ਰੇਡ ਬੀ 2 ਅਤੇ ਇਸ ਤੋਂ ਵੱਧ ਗ੍ਰੇਡ ਨਾਲ ਦਸਵੀਂ ਪਾਸ ਵਿਦਿਆਰਥੀ ਦਾਖ਼ਲੇ ਲਈ ਅਪਲਾਈ ਕਰਨ ਦੇ ਯੋਗ ਹੋਣਗੇ।

ਇਸੇ ਪ੍ਰਕਾਰ ਨੌਵੀਂ ਜਮਾਤ ਵਿੱਚ ਦਾਖ਼ਲਾ ਪ੍ਰੀਖਿਆ ਦੀ ਰਜਿਸਟ੍ਰੇਸ਼ਨ ਲਈ ਅੱਠਵੀਂ ਜਮਾਤ ਵਿੱਚੋਂ ਪ੍ਰਾਪਤ ਅੰਕਾਂ (ਗ੍ਰੇਡ) ਦੀ ਸ਼ਰਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਉਪਰੋਕਤ ਨਵੇਂ ਮਾਪਦੰਡਾਂ ਵਾਲੀ ਹੀ ਹੋਵੇਗੀ।

ਵਿਭਾਗ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਜਿਹੜੇ ਵਿਦਿਆਰਥੀਆਂ ਨੇ ਦਾਖ਼ਲੇ ਲਈ ਪਹਿਲਾਂ ਹੀ ਅਪਲਾਈ ਕਰ ਦਿੱਤਾ ਹੈ ਅਤੇ ਹੁਣ ਉਹ ਦਾਖ਼ਲੇ ਸਬੰਧੀ ਸਾਰੀਆਂ ਮੌਜੂਦਾ ਸ਼ਰਤਾਂ ਪੂਰੀਆਂ ਕਰਦੇ ਹਨ , ਨੂੰ ਦੁਬਾਰਾ ਅਪਲਾਈ ਕਰਨ ਦੀ ਜ਼ਰੂਰਤ ਨਹੀਂ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...