Friday, April 26, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵੱਲੋਂ ਰਜਨੀ ਬੈਕਟਰ ਨੂੰ ਪਦਮਸ਼੍ਰੀ ਮਿਲਣ ’ਤੇ ਕੀਤਾ ਗਿਆ ਸਨਮਾਨਿਤ, ਗੁਰਕੀਰਤ ਸਿੰਘ ਕੋਟਲੀ ਨੇ ਘਰ ਜਾ ਕੇ ਦਿੱਤਾ ਸਨਮਾਨ

- Advertisement -

ਯੈੱਸ ਪੰਜਾਬ
ਲੁਧਿਆਣਾ, ਦਸੰਬਰ 4, 2021:
ਪੰਜਾਬ ਉਦਯੋਗ ਲਈ ਇੱਕ ਵਾਰ ਫਿਰ ਤੋਂ ਖੁਸ਼ੀਆਂ ਮਨਾਉਣ ਦਾ ਦਿਨ ਹੈ ਕਿਉਂਕਿ ਲੁਧਿਆਣਾ ਦੀ ਉੱਘੀ ਕਾਰੋਬਾਰੀ ਪਦਮਸ਼੍ਰੀ ਸ਼੍ਰੀਮਤੀ ਰਜਨੀ ਬੈਕਟਰ ਨੂੰ ਪੰਜਾਬ ਸਰਕਾਰ ਵੱਲੋਂ “ਸਰਟੀਫਿਕੇਟ ਆਫ਼ ਆਨਰ” ਨਾਲ ਸਨਮਾਨਿਤ ਕੀਤਾ ਗਿਆ ਹੈ।

ਮਾਨਯੋਗ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਸਰਪ੍ਰਸਤੀ ਹੇਠ ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸਰਕਾਰ ਗੁਰਕੀਰਤ ਸਿੰਘ ਨੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਹਰਪ੍ਰੀਤ ਸੰਧੂ ਨਾਲ ਅੱਜ ਲੁਧਿਆਣਾ ਵਿਖੇ ਸਥਿਤ ਉਹਨਾਂ ਦੀ ਰਿਹਾਇਸ਼ ‘ਤੇ ਰਜਨੀ ਬੈਕਟਰ ਨੂੰ ਸਰਟੀਫਿਕੇਟ ਸੌਂਪਿਆ। ਗੁਰਕੀਰਤ ਸਿੰਘ ਨੇ ਰਜਨੀ ਬੈਕਟਰ ਨੂੰ ਫੁਲਕਾਰੀ ਵੀ ਭੇਟ ਕੀਤੀ ਜੋ ਕਿ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ।

ਰਜਨੀ ਬੈਕਟਰ ਨੂੰ ਸਨਮਾਨਿਤ ਕਰਦਿਆਂ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ਼ ਪੰਜਾਬ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ ਬਲਕਿ ਸੂਬੇ ਵਿੱਚ ਉਦਯੋਗ ਨੂੰ ਅਗਲੇਰੇ ਪੱਧਰ ‘ਤੇ ਲਿਜਾਣ ਲਈ ਉਨ੍ਹਾਂ ਦੇ ਅਣਥੱਕ ਯਤਨਾਂ ਦੀ ਹਮੇਸ਼ਾ ਸ਼ਲਾਘਾ ਕੀਤੀ ਜਾਵੇਗੀ। ਮੰਤਰੀ ਨੇ ਅੱਗੇ ਕਿਹਾ, “ਤੁਸੀਂ ਹਰ ਨੌਜਵਾਨ ਉੱਦਮੀ ਲਈ ਇੱਕ ਰੋਲ ਮਾਡਲ ਹੋ ਅਤੇ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਵੱਡੇ ਟੀਚਿਆਂ ਲਈ ਕੰਮ ਕਰਦੇ ਰਹੋ।”

ਰਜਨੀ ਬੈਕਟਰ ਨੂੰ ਹਾਲ ਹੀ ਵਿੱਚ ਵਪਾਰ, ਉਦਯੋਗ ਅਤੇ ਮਹਿਲਾ ਸਸ਼ਕਤੀਕਰਨ ਦੇ ਪ੍ਰੋਤਸਾਹਨ ਅਤੇ ਟਿਕਾਊ ਵਿਕਾਸ ਪ੍ਰਤੀ ਸਮਰਪਿਤ ਯਤਨਾਂ ਲਈ ਭਾਰਤ ਦੇ ਮਾਨਯੋਗ ਰਾਸ਼ਟਰਪਤੀ ਦੁਆਰਾ “ਪਦਮ ਸ਼੍ਰੀ ਅਵਾਰਡ” ਨਾਲ ਸਨਮਾਨਿਤ ਕੀਤਾ ਗਿਆ ਸੀ।

ਗੁਰਕੀਰਤ ਸਿੰਘ ਦਾ ਧੰਨਵਾਦ ਕਰਦੇ ਹੋਏ, ਰਜਨੀ ਬੈਕਟਰ ਨੇ ਕਿਹਾ ਕਿ ਉਸਨੇ ਹਮੇਸ਼ਾ ਇੱਕ ਸਕਾਰਾਤਮਕ ਸੋਚ ਨਾਲ ਕੰਮ ਕੀਤਾ ਹੈ ਜਿਸ ਨਾਲ ਉਸਨੂੰ ਸਾਰੇ ਯਤਨਾਂ ਵਿੱਚ ਸਫਲਤਾ ਪ੍ਰਾਪਤ ਕਰਨ ਵਿੱਚ ਮਦਦ ਮਿਲੀ ਹੈ। ਬੈਕਟਰ ਨੇ ਅੱਗੇ ਕਿਹਾ, “ਮੈਂ ਹਮੇਸ਼ਾ ਚਾਹੁੰਦੀ ਹਾਂ ਕਿ ਪੰਜਾਬ ਵਿੱਚ ਉਦਯੋਗ ਵਧੇ ਅਤੇ ਨਵੇਂ ਮੀਲ ਪੱਥਰ ਹਾਸਲ ਕਰੇ ਅਤੇ ਇਸ ਤਰ੍ਹਾਂ ਦੇਸ਼ ਦਾ ਮਾਣ ਬਣੇ। ਇਸ ਮੌਕੇ ਰਜਨੀ ਬੈਕਟਰ ਦਾ ਬੇਟਾ ਅਨੂਪ ਬੈਕਟਰ, ਉਨ੍ਹਾਂ ਦੀ ਨੂੰਹ ਰਸ਼ਮੀ ਬੈਕਟਰ ਅਤੇ ਉਨ੍ਹਾਂ ਦੇ ਪੋਤਰੇ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...