Thursday, April 25, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਥਾਪਿਤ ਕੀਤੀਆਂ ਜਾ ਰਹੀਆਂ ਹਨ 19 ਨਵੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ: ਰਾਣਾ ਗੁਰਜੀਤ ਸਿੰਘ

- Advertisement -

ਯੈੱਸ ਪੰਜਾਬ
ਤਰਨ ਤਾਰਨ, 04 ਦਸੰਬਰ, 2021 –
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਵਾਨਗੀ ਉਪਰੰਤ ਰਾਜ ਵਿੱਚ 19 ਨਵੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਰਾਣਾ ਗੁਰਜੀਤ ਸਿੰਘ ਵੱਲੋਂ ਸਰਕਾਰੀ ਆਈ. ਟੀ. ਆਈ. ਮੰਨਣ ਦਾ ਰਸਮੀ ਤੌਰ ‘ਤੇ ਉਦਘਾਟਨ ਕੀਤਾ ਗਿਆ।

ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰ. ਰਮਨਜੀਤ ਸਿੰਘ ਸਿੱਕੀ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਜਿਲ੍ਹਾ ਤਰਨ ਤਾਰਨ ਦੇ ਪਿੰਡ ਮੰਨਣ ਵਿਖੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਅਤੇ ਗ੍ਰਾਮ ਪੰਚਾਇਤ ਪਿੰਡ ਮੰਨਣ ਦੇ ਉੱਦਮਾਂ ਸਦਕਾ ਸਰਕਾਰੀ ਆਈ. ਟੀ. ਆਈ. ਮੰਨਣ ਦੀ ਇਮਾਰਤ ਲਈ ਪੰਜ ਏਕੜ ਜਮੀਨ ਪਿੰਡ ਦੀ ਗ੍ਰਾਮ ਪੰਚਾਇਤ ਵੱਲੋ ਦਾਨ ਵਜੋਂ ਸੰਸਥਾਂ ਨੂੰ ਉਪਲੱਬਧ ਕਰਵਾਈ ਗਈ ਅਤੇ ਪੰਜਾਬ ਸਰਕਾਰ ਵੱਲੋਂ ਇਮਾਰਤ ਦੀ ਉਸਾਰੀ ਲਈ 6 ਕਰੋੜ ਰੁਪਏ ਦਿੱਤੇ ਗਏ ਹਨ। ਇਸ ਤੋ ਇਲਾਵਾ ਵੱਖ-ਵੱਖ ਟਰੇਡਾਂ ਚਲਾਉਣ ਲਈ ਲੋੜੀਂਦੀ ਟੂਲ ਅਤੇ ਮਸ਼ੀਨਰੀ ਲਈ ਲੱਗਭਗ 4 ਕਰੋੜ ਰੁਪਏ ਖਰਚ ਕੀਤਾ ਜਾ ਰਿਹਾ ਹੈ।

ਇਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਆਈ. ਟੀ. ਆਈ. ਮੰਨਣ ਵਿੱਚ ਸ਼ੁਰੂ ਵਿੱਚ ਅਨੁਮਾਨਤ 5 ਟਰੇਡਾਂ ਸ਼ੁਰੂ ਕੀਤੀਆਂ ਜਾਣੀਆਂ ਹਨ। ਜਿਨ੍ਹਾਂ ਵਿਚ ਮੁੱਖ ਤੌਰ ‘ਤੇ ਇਲੈਕਟ੍ਰਿਸ਼ਨ, ਸੋਲਰ ਟੈਕਨੀਸ਼ਨ, ਸਰਵੇਅਰ, ਰੈਫਰੀਜੀਰੇਸ਼ਨ ਅਤੇ ਏਅਰ ਕੰਡੀਸ਼ਨਿੰਗ ਅਤੇ ਵੈਲਡਰ ਟਰੇਡਾਂ ਚਲਾਈਆਂ ਜਾ ਰਹੀਆਂ ਹਨ।

ਇਸ ਮੌਕੇ ਰਾਣਾ ਗੁਰਜੀਤ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਬਾਰਡਰ ਏਰੀਆ ਹੋਣ ਕਾਰਨ ਇਹ ਆਈ. ਟੀ. ਆਈ. ਇਸ ਇਲਾਕੇ ਦੇ ਨੌਜਵਾਨਾਂ ਲਈ ਵਰਦਾਨ ਸਾਬਿਤ ਹੋਵੇਗੀ ਅਤੇ ਇੱਥੋਂ ਕਿੱਤਾ ਮੁੱਖੀ ਕੋਰਸ ਕਰਨ ਉਪਰੰਤ ਨੌਜਵਾਨ ਵੱਖ-ਵੱਖ ਅਦਾਰਿਆਂ ਵਿੱਚ ਨੌਕਰੀ ਪ੍ਰਾਪਤ ਕਰਕੇ ਆਪਣੇ ਪੈਰਾ ‘ਤੇ ਖੜੇ੍ਹ ਹੋ ਸਕਣਗੇ ।

ਇਸ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਸ੍ਰੀ ਰੁਪਿੰਦਰ ਸਿੰਘ ਸਧਰਾਉ, ਡਿਪਟੀ ਡਾਇਰੈਕਟਰ, ਆਈ. ਟੀ. ਆਈ. ਵਿਭਾਗ, ਸ੍ਰੀ ਗੁਰਬਖਸ਼ ਸਿੰਘ ਸਹਾਇਕ ਡਾਇਰੈਕਟਰ, ਸ੍ਰ. ਜਤਿੰਦਰ ਸਿੰਘ ਸਹਾਇਕ ਡਾਇਰੈਕਟਰ, ਡਾ. ਸੰਦੀਪ ਅਗਨੀਹੋਤਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...