Thursday, April 25, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵੱਲੋਂ ਸ਼ਹਿਰੀ ਸਥਾਨਕ ਸਰਕਾਰਾਂ ਦੇ ਸਫ਼ਾਈ ਕਰਮਚਾਰੀਆਂ, ਸੀਵਰਮੈਨਾਂ ਨੂੰ ਰੈਗੂਲਰ ਕਰਨ ਲਈ ਨਿਯਮਾਂ ਵਿੱਚ ਢਿੱਲ ਦੇਣ ਦਾ ਫੈਸਲਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਜੂਨ, 2021:
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮਿਉਂਸਪੈਲਟੀਆਂ ਨਾਲ ਠੇਕੇ ‘ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ਸਰਕਾਰਾਂ ਦੇ ਸਮੂਹ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਹੈ।

ਇਨ੍ਹਾਂ ਕਾਮਿਆਂ ਨੂੰ ਸੂਬਾ ਸਰਕਾਰ ਦੁਆਰਾ ਲਾਗੂ ਕੀਤੇ ਜਾਣ ਵਾਲੇ ਪ੍ਰਸਤਾਵਿਤ ਕਾਨੂੰਨ ਅਨੁਸਾਰ ਰੈਗੂਲਰ ਕੀਤਾ ਜਾਵੇਗਾ। ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਪ੍ਰਸੋਨਲ ਵਿਭਾਗ ਨੂੰ ਹਦਾਇਤ ਕੀਤੀ ਕਿ ਠੇਕੇ ‘ਤੇ ਕੰਮ ਕਰਦੇ ਇਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਨਵਾਂ ਕਾਨੂੰਨ ਬਣਾਉਣ ਦੀ ਤਜਵੀਜ਼ ਦੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ।

ਮੰਤਰੀ ਮੰਡਲ ਨੇ ਆਪਣੇ 18 ਮਾਰਚ, 2017 ਦੇ ਫੈਸਲੇ ਵਿੱਚ ਢਿੱਲ ਦਿੰਦਿਆਂ ਮਿਉਂਸਪੈਲਟੀਆਂ ਦੀ ਲੋੜ ਅਨੁਸਾਰ ਅਜਿਹੇ ਹੋਰ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਠੇਕੇ ‘ਤੇ ਭਰਤੀ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ ਵੀ ਕੀਤਾ। ਕੈਬਨਿਟ ਨੇ ਫੈਸਲਾ ਕੀਤਾ ਕਿ ਇਨ੍ਹਾਂ ਕਰਮਚਾਰੀਆਂ ਨੂੰ ਠੇਕੇ ‘ਤੇ ਭਰਤੀ ਕਰਨ ਦੀ ਇਸ ਪ੍ਰਕਿਰਿਆ ਦੌਰਾਨ ਬਣਦੀ ਪ੍ਰਕਿਰਿਆ ਦਾ ਪਾਲਣ ਕਰਦਿਆਂ ਢੁੱਕਵੇਂ ਤਜ਼ਰਬੇ ਵਾਲੇ ਵਿਅਕਤੀਆਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।

ਹਾਲਾਂਕਿ ਮੰਤਰੀ ਮੰਡਲ ਨੇ ਗੌਰ ਨਾਲ ਵਿਚਾਰ ਕਰਨ ਤੋਂ ਬਾਅਦ ਇਹ ਜ਼ਿਕਰ ਕੀਤਾ ਕਿ ਸਰਵਿਸ ਪ੍ਰੋਵਾਈਡਰਾਂ/ਠੇਕੇਦਾਰਾਂ ਦੁਆਰਾ ਆਉਟਸੋਰਸਿੰਗ ਦੁਆਰਾ ਭੇਜੇ ਗਏ ਕਰਮਚਾਰੀਆਂ ਨੂੰ ਰੈਗੂਲਰ ਨਹੀਂ ਕੀਤਾ ਜਾ ਸਕਦਾ ਜਾਂ ਸਿੱਧੇ ਕੰਟਰੈਕਟ ਉਤੇ ਵੀ ਨਹੀਂ ਰੱਖਿਆ ਜਾ ਸਕਦਾ। ਇਹ ਵਿਚਾਰ ਕੀਤਾ ਗਿਆ ਕਿ ਸੁਪਰੀਮ ਕੋਰਟ ਦੁਆਰਾ ਨਿਰਧਾਰਤ ਕੀਤੇ ਗਏ ਮੌਜੂਦਾ ਨਿਯਮ ਅਤੇ ਹੋਰ ਸਬੰਧਤ ਨਿਯਮਾਂ ਅਨੁਸਾਰ ਅਜਿਹੇ ਕਰਮਚਾਰੀਆਂ ਨੂੰ ਸਰਕਾਰੀ ਤਨਖਾਹਾਂ ‘ਤੇ ਨਹੀਂ ਰੱਖਿਆ ਜਾ ਸਕਦਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...