Thursday, April 25, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵੱਲੋਂ ਸੋਹਮ ਆਟੋਮੇਟਿਡ ਆਡੀਟਰੀ ਬ੍ਰੇਨਸਟੈਮ ਰਿਸਪਾਂਸ ਡਿਵਾਈਸ ਨਾਲ “ਯੂਨੀਵਰਸਲ ਨਿਊਬੋਰਨ ਹੀਅਰਿੰਗ ਸਕ੍ਰੀਨਿੰਗ“ ਦੀ ਸ਼ੁਰੂਆਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਰੂਪਨਗਰ, 1 ਦਸੰਬਰ, 2021 –
ਜਨਮ ਸਮੇਂ ਸੁਣਨ ਸ਼ਕਤੀ ਸਬੰਧੀ ਕਮਜੋਰੀ ਦਾ ਪਤਾ ਲਗਾਉਣ ਲਈ ਪੰਜਾਬ ਸਰਕਾਰ ਨੇ ਅੱਜ ਜ਼ਿਲ੍ਹਾ ਹਸਪਤਾਲ ਰੋਪੜ ਦੇ ਮਦਰ ਐਂਡ ਚਾਈਲਡ ਕੇਅਰ ਹਸਪਤਾਲ ਵਿੱਚ ਸੋਹਮ ਆਟੋਮੇਟਿਡ ਆਡੀਟਰੀ ਬ੍ਰੇਨਸਟੈਮ ਰਿਸਪਾਂਸ (ਏ.ਏ.ਬੀ.ਆਰ.) ਡਿਵਾਈਸ ਦੇ ਨਾਲ ‘ਯੂਨੀਵਰਸਲ ਨਿਊਬੋਰਨ ਹੀਅਰਿੰਗ ਸਕ੍ਰੀਨਿੰਗ‘ (ਯੂ.ਐਨ.ਐਚ.ਐਸ.) ਦੀ ਸ਼ੁਰੂਆਤ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਓ.ਪੀ.ਗੋਜਰਾ ਨੇ ਦੱਸਿਆ ਕਿ ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ‘ਯੂਨੀਵਰਸਲ ਨਿਊਬੋਰਨ ਹੀਅਰਿੰਗ ਸਕਰੀਨਿੰਗ’ ਸ਼ੁਰੂ ਕੀਤੀ ਗਈ ਹੈ।

ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਅਤੇ ਪੂਰੇ ਦੱਖਣ ਪੂਰਬੀ ਏਸੀਆ ਵਿੱਚ ਇੱਕਮਾਤਰ ਯੂਨਿਟ ਹੈ ਜਿਸ ਨੇ ਸੋਹਮ ਆਟੋਮੇਟਿਡ ਆਡੀਟਰੀ ਬ੍ਰੇਨਸਟੈਮ ਰਿਸਪਾਂਸ (ਏ.ਏ.ਬੀ.ਆਰ.) ਉਪਕਰਨ ਦੇ ਨਾਲ ‘ਯੂਨੀਵਰਸਲ ਨਿਊਬੋਰਨ ਹੀਅਰਿੰਗ ਸਕ੍ਰੀਨਿੰਗ‘ (ਯੂ.ਐਨ.ਐਚ.ਐਸ.) ਵੱਲ ਕਦਮ ਪੁੱਟਿਆ ਹੈ। ਨਵਜੰਮੇ ਬੱਚਿਆਂ ਦੀ ਸੁਣਨ ਸਬੰਧੀ ਸਕਰੀਨਿੰਗ ਨਵੇਂ ਪ੍ਰੋਗਰਾਮ ਨੂੰ ਪੰਜਾਬ ਭਰ ਵਿੱਚ ਨਵਜੰਮੇ ਬੱਚਿਆਂ ਦੀ ਸੁਣਨ ਸ਼ਕਤੀ ਦੀ ਸਕ੍ਰੀਨਿੰਗ ਲਈ ਸਮਰੱਥ ਬਣਾਉਣ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਸਮੇਂ ਸਿਰ ਸੁਣਨ ਸਕਤੀ ਦੀ ਕਮੀ ਵਾਲੇ ਬੱਚਿਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਬੱਚਿਆਂ ਨੂੰ ਉਮਰ ਭਰ ਸੁਣਨ ਅਤੇ ਬੋਲਣ ਸਬੰਧੀ ਸਮੱਸਿਆ ਤੋਂ ਬਚਾਉਣ ਲਈ ਉਪਰਾਲੇ ਕੀਤੇ ਜਾ ਸਕਣ।

ਇਸ ਮੌਕੇ ਬੋਲਦਿਆਂ ਡਿਪਟੀ ਕਮਿਸਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਸੋਹਮ (ਏ.ਏ.ਬੀ.ਆਰ.) ਵੱਲੋਂ ਜਲ੍ਹਿਾ ਹਸਪਤਾਲ ਦੇ ਬਾਲ ਰੋਗਾਂ ਦੇ ਮਾਹਿਰ ਦੀ ਦੇਖ-ਰੇਖ ਹੇਠ ਸਿਖਲਾਈ ਪ੍ਰਾਪਤ ਸਟਾਫ ਦੁਆਰਾ ਜਲ੍ਹਿਾ ਹਸਪਤਾਲ ਦੇ ਨਿਓਨੇਟਲ ਸਟੇਸਨ ਵਿਖੇ ਯੂਨੀਵਰਸਲ ਨਿਊਬੋਰਨ ਹੀਅਰਿੰਗ ਸਕਰੀਨਿੰਗ ਕਰਵਾਈ ਜਾਵੇਗੀ ਅਤੇ ਇਸ ਦੀ ਸਮੀਖਿਆ ਡੀਐਨਓ-ਐਨਪੀਪੀਸੀਡੀ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਰਬੀਐਸਕੇ ਰਾਹੀਂ ਜਮਾਂਦਰੂ ਬੋਲੇ ਬੱਚਿਆਂ ਲਈ ਕੋਕਲੀਅਰ ਇਮਪਲਾਂਟ ਲਈ ਰੈਫਰਲ ਮਾਰਗ ਵਿਕਸਤ ਕੀਤੇ ਜਾਣਗੇ ਜਿਸ ਨਾਲ ਬੱਚਿਆਂ ਨੂੰ ਆਮ ਜੀਵਨ ਜਿਉਣ ਦੇ ਯੋਗ ਬਣਾਇਆ ਜਾਵੇਗਾ।

ਸਟੇਟ ਪ੍ਰੋਗਰਾਮ ਅਫਸਰ, ਐਨ.ਪੀ.ਪੀ.ਸੀ.ਡੀ. ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੇ ਨਾਲ-ਨਾਲ ਭਾਰਤ ਵਿੱਚ ਸਿਹਤ ਸੰਭਾਲ ਸੇਵਾਵਾਂ ਦੇ ਇਤਿਹਾਸ ਵਿੱਚ ਇੱਕ ਗੇਮ ਚੇਂਜਰ ਹੋਵੇਗੀ। ਉਹਨਾਂ ਕਿਹਾ, “ਅਸੀਂ ਮਿਲ ਕੇ ਜਮਾਂਦਰੂ ਬੋਲੇਪਣ ਦਾ ਹੱਲ ਕਰਾਂਗੇ।“ ਉਹਨਾਂ ਅੱਗੇ ਕਿਹਾ ਕਿ ਨਵਜੰਮੇ ਅਤੇ ਛੋਟੇ ਬੱਚਿਆਂ ਵਿੱਚ ਸੁਣਨ ਸਕਤੀ ਸਬੰਧੀ ਕਮੀ ਦਾ ਕਲੀਨਿਕਲ ਸਰਵੇਖਣ ਬੱਚੇ ਦੇ ਸਿੱਧੇ ਦਿ੍ਰਸਟੀਕੋਣ ਨਾਲ ਘੰਟੀ ਵੱਜਣ ਵਰਗੀ ਆਵਾਜ ਪ੍ਰਤੀ ਵਿਵਹਾਰਕ ਪ੍ਰਤੀਕਿਰਿਆ ਦੇ ਨਿਰੀਖਣ ਤੱਕ ਸੀਮਿਤ ਸੀ। ਪਹਿਲਾਂ, ਇਸ ਵਿਧੀ ਰਾਹੀਂ ਬੋਲੇਪਣ ਦਾ ਪਤਾ ਲਗਾਇਆ ਜਾਂਦਾ ਸੀ। ਇਹ ਆਮ ਤੌਰ ‘ਤੇ ਉਦੋਂ ਵਰਤੀ ਜਾਂਦੀ ਹੈ ਜਦੋਂ ਬੱਚੇ ਵਿੱਚ ਭਾਸਾ ਸਿਖਣ ਵਿੱਚ ਦੇਰੀ ਪਾਈ ਜਾਂਦੀ ਹੈ।

ਉਹਨਾਂ ਕਿਹਾ ਕਿ ਐਡਵਾਂਸਡ ਆਟੋਮੇਟਿਡ ਆਡੀਟਰੀ ਬ੍ਰੇਨਸਟੈਮ ਰਿਸਪਾਂਸ (ਏਏਬੀਆਰ) ਤਕਨਾਲੋਜੀ ‘ਤੇ ਆਧਾਰਿਤ ਸੋਹਮ ਖਾਸ ਤੌਰ ‘ਤੇ ਸੁਣਨ ਸ਼ਕਤੀ ਸਬੰਧੀ ਕਮਜੋਰੀ ਲਈ ਨਵਜੰਮੇ ਬੱਚਿਆਂ ਦੀ ਮਾਸ ਸਕ੍ਰੀਨਿੰਗ ਸਬੰਧੀ ਵਰਤੋਂ ਲਈ ਹੈ। ਸੋਹਮ, ਏਏਬੀਆਰ (ਆਟੋਮੇਟਿਡ ਆਡੀਟਰੀ ਬ੍ਰੇਨਸਟੈਮ ਰਿਸਪਾਂਸ) ਪ੍ਰਣਾਲੀ ਹੈ ਜੋ ਉੱਚ ਸੰਵੇਦਨਸੀਲਤਾ ਅਤੇ ਵਿਸੇਸਤਾ ਦੇ ਨਾਲ ਨਵਜੰਮੇ ਬੱਚਿਆਂ ਅਤੇ ਛੋਟੇ ਬੱਚਿਆਂ ਵਿੱਚ ਸੁਣਨ ਸ਼ਕਤੀ ਦੀ ਕਮੀ ਲਈ ਜਾਂਚ ਕਰਦੀ ਹੈ। ਇਹ ਨਵਜੰਮੇ ਬੱਚਿਆਂ ਦੀ ਸੁਣਨ ਸ਼ਕਤੀ ਦੀ ਜਾਂਚ ਲਈ ਗੋਲਡ ਸਟੈਡਰਡ ਤਕਨੀਕ ਹੈ ਅਤੇ ਵਿਸੇਸ ਤੌਰ ‘ਤੇ ਭਾਰਤ ਦੀਆਂ ਸਥਿਤੀਆਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ ਅਤੇ ਕੋਈ ਵੀ ਸਿਹਤ ਸੰਭਾਲ ਪੇਸੇਵਰ ਥੋੜੀ ਸਿਖਲਾਈ ਤੋਂ ਬਾਅਦ ਆਸਾਨੀ ਨਾਲ ਇਸ ਉਪਕਰਨ ਦੀ ਵਰਤੋਂ ਕਰ ਸਕਦਾ ਹੈ।

ਈਐਨਟੀ ਸਪੈਸਲਿਸਟ ਅਤੇ ਨੋਡਲ ਅਫਸਰ ਐਨ.ਪੀ.ਪੀ.ਸੀ.ਡੀ ਡਾ: ਤਰਨਜੋਤ ਕੌਰ ਨੇ ਕਿਹਾ ਕਿ ਨਵਜੰਮੇ ਬੱਚਿਆਂ ਦੀ ਸੁਣਨ ਸ਼ਕਤੀ ਸਬੰਧੀ ਨਵੇਂ ਸਕਰੀਨਿੰਗ ਪ੍ਰੋਗਰਾਮ ਨੂੰ ਪੰਜਾਬ ਦੇ ਸਾਰੇ ਜਿਿਲ੍ਹਆਂ ਵਿੱਚ ਨਵਜੰਮੇ ਬੱਚਿਆਂ ਦੀ ਸੁਣਨ ਸ਼ਕਤੀ ਸਬੰਧੀ ਸਕਰੀਨਿੰਗ ਪ੍ਰੋਗਰਾਮ ਨੂੰ ਸਮਰੱਥ ਬਣਾਉਣ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਸੁਣਨ ਸਕਤੀ ਦੀ ਘਾਟ ਵਾਲੇ ਬੱਚਿਆਂ ਦੀ ਸਮੇਂ ਸਿਰ ਪਛਾਣ ਕੀਤੀ ਜਾ ਸਕੇ ਅਤੇ ਜੀਵਨ ਭਰ ਬੋਲੇਪਣ ਅਤੇ ਮਾਨਸਿਕ ਦੇਰੀ ਸਬੰਧੀ ਅਯੋਗਤਾ ਤੋਂ ਬੱਚਿਆਂ ਨੂੰ ਬਚਾਉਣ ਲਈ ਉਪਰਾਲੇ ਕੀਤੇ ਜਾ ਸਕਣ।

ਉਨ੍ਹਾਂ ਕਿਹਾ ਕਿ ਸੁਣਨ ਸਕਤੀ ਅਤੇ ਬੋਲੇਪਣ ਲਈ ਜੰਿਮੇਵਾਰ ਕੰਨਾਂ ਦੀਆਂ ਸਮੱਸਿਆਵਾਂ ਦੀ ਜਲਦ ਪਛਾਣ ਅਤੇ ਇਲਾਜ ਨੈਸਨਲ ਪ੍ਰੋਗਰਾਮ ਫਾਰ ਪ੍ਰੀਵੈਨਸਨ ਐਂਡ ਕੰਟਰੋਲ ਆਫ ਡੀਫਨੇਸ (ਐਨ.ਪੀ.ਪੀ.ਸੀ.ਡੀ.) ਦੇ ਮੁੱਖ ਉਦੇਸਾਂ ਵਿੱਚੋਂ ਇੱਕ ਹੈ ਅਤੇ ਹੁਣ ਸਿਹਤ ਵਿਭਾਗ ਨਵਜੰਮੇ ਬੱਚਿਆਂ ਵਿੱਚ ਇਸ ਕਮੀ ਦਾ ਪਤਾ ਲਗਾਉਣ ਅਤੇ ਇਲਾਜ ਕਰਨ ਦੇ ਸਮਰੱਥ ਹੈ।

ਇਸ ਮੌਕੇ ਸੀ.ਜੇ.ਐਮ ਸ੍ਰੀ ਮਾਨਵ, ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ, ਐਸ.ਐਮ.ਓ ਰੋਪੜ ਡਾ. ਤਰਲੋਚਨ ਸਿੰਘ, ਐਸ.ਐਮ.ਓ ਅਨੰਦਪੁਰ ਸਾਹਿਬ ਡਾ. ਚਰਨਜੀਤ ਕੁਮਾਰ, ਐਸ.ਐਮ.ਓ ਨੂਰਪੁਰਬੇਦੀ ਡਾ. ਵਿਧਾਨ ਚੰਦਰ ਅਤੇ ਸਿਹਤ ਵਿਭਾਗ ਤੇ ਜਲ੍ਹਿਾ ਪ੍ਰਸਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...