Sunday, October 6, 2024
spot_img
spot_img
spot_img
spot_img
spot_img

ਪੰਜਾਬ ਸਰਕਾਰ ਵੱਲੋਂ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ: ਬ੍ਰਮ ਸ਼ੰਕਰ ਜਿੰਪਾ

ਯੈੱਸ ਪੰਜਾਬ
ਚੰਡੀਗੜ੍ਹ, ਜੁਲਾਈ 15, 2024:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਗਏ ਹਨ ਅਤੇ ਜ਼ਿਲ੍ਹਾ ਮਾਲ ਅਧਿਕਾਰੀਆਂ ਨੂੰ ਇਨ੍ਹਾਂ ਕੰਟਰੋਲ ਰੂਮਾਂ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮਾਨਸੂਨ ਸੀਜ਼ਨ  ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਉੱਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਬਰਸਾਤੀ ਨਾਲੇ, ਚੋਅ ਅਤੇ ਡਰੇਨਾਂ ਆਦਿ ਦੀ ਸਫ਼ਾਈ ਲਈ ਪਹਿਲਾਂ ਤੋਂ ਹੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹਿਆਂ ਵੱਲੋਂ ਸਫ਼ਾਈ ਕਾਰਜ ਮੁਕੰਮਲ ਕਰ ਲਏ ਗਏ ਹਨ ਪਰ ਫਿਰ ਵੀ ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਲੋਕਾਂ ਤੱਕ ਮਦਦ ਪਹੁੰਚਾਉਣ ਲਈ ਸਥਾਪਤ ਕੀਤੇ ਕੰਟਰੋਲ ਰੂਮਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਕਾਬਲੇਗੌਰ ਹੈ ਕਿ ਅੰਮ੍ਰਿਤਸਰ ਕੰਟਰੋਲ ਰੂਮ ਦਾ ਹੈਲਪਲਾਈਨ ਨੰਬਰ 0183-2229125 ਹੈ ਜਦਕਿ ਬਰਨਾਲਾ ਦਾ 01679-233031, ਬਠਿੰਡਾ ਦਾ 0164-2862100,101, ਫਰੀਦਕੋਟ ਦਾ 01639-250338, ਫਤਿਹਗੜ੍ਹ ਸਾਹਿਬ ਦਾ 0176-323838, ਫਾਜ਼ਿਲਕਾ ਦਾ 01638-262153, ਫਿਰੋਜ਼ਪੁਰ ਦਾ 01632-244017, ਗੁਰਦਾਸਪੁਰ ਦਾ 01874-266376, ਹੁਸ਼ਿਆਰਪੁਰ ਦਾ 01882-220412, ਜਲੰਧਰ ਦਾ 0181-2224417, ਕਪੂਰਥਲਾ ਦਾ 01822-231990, 297220,233776 ਅਤੇ ਲੁਧਿਆਣਾ ਦਾ ਹੈਲਪਲਾਈਨ ਨੰਬਰ 0161-2433100 ਜਾਰੀ ਕੀਤਾ ਗਿਆ ਹੈ।

ਇਸੇ ਤਰ੍ਹਾਂ ਮਲੇਰਕੋਟਲਾ ਦਾ 01675-253772, ਮਾਨਸਾ ਦਾ 01652-229082, ਮੋਗਾ ਦਾ 01636-235206, ਸ੍ਰੀ ਮੁਕਤਸਰ ਸਾਹਿਬ ਦਾ 01633-260341, ਪਠਾਨਕੋਟ ਦਾ 0186-2346994, ਪਟਿਆਲਾ ਦਾ 0175-2311321, ਰੂਪਨਗਰ ਦਾ 01881-221157, ਸੰਗਰੂਰ ਦਾ 01672-234196, ਐਸ.ਏ.ਐਸ. ਨਗਰ ਦਾ 0172-2219506 , ਐਸ.ਬੀ.ਐਸ. ਨਗਰ ਦਾ 01823-220645 ਅਤੇ ਤਰਨ ਤਾਰਨ ਕੰਟਰੋਲ ਰੂਮ ਦਾ ਹੈਲਪਲਾਈਨ ਨੰਬਰ 01852-224107  ਹੈ।

ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਹ ਕੰਟਰੋਲ ਰੂਮ 24 ਘੰਟੇ ਕਾਰਜ਼ਸ਼ੀਲ ਹਨ ਅਤੇ ਲੋਕ ਕਿਸੇ ਵੀ ਸੰਕਟ ਦੀ ਘੜੀ ਵਿੱਚ ਇਨ੍ਹਾਂ ਹੈਲਪਲਾਈਨ ਨੰਬਰਾਂ ਉੱਤੇ ਸੰਪਰਕ ਕਰ ਸਕਦੇ ਹਨ।

ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਤੱਕ ਹਰ ਸੰਭਵ ਸਹਾਇਤਾ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ