Wednesday, April 24, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵੱਲੋਂ 6,180 ਸਕੂਲਾਂ ਨੂੰ ਐਲ.ਈ.ਡੀਜ਼ ਖ਼ਰੀਦਣ ਲਈ 6.8 ਕਰੋੜ ਰੁਪਏ ਜਾਰੀ

- Advertisement -

ਯੈੱਸ ਪੰਜਾਬ
ਚੰਡੀਗੜ, 24 ਫਰਵਰੀ, 2021:
ਆਧੁਨਿਕ ਤਕਨੀਕ ਰਾਹੀਂ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਾਧਾਰਨ ਕਮਰਿਆਂ ਨੂੰ ਸਮਾਰਟ ਕਲਾਸਰੂਮ ਬਣਾਇਆ ਜਾ ਰਿਹਾ ਹੈ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਸੇ ਮੁਹਿੰਮ ਤਹਿਤ ਹੁਣ ਪੰਜਾਬ ਸਰਕਾਰ ਵੱਲੋਂ 6,180 ਸਰਕਾਰੀ ਸਕੂਲਾਂ ਨੂੰ ਕਲਾਸਰੂਮਜ਼ ਲਈ ਐਲ.ਈ.ਡੀ. ਸਕਰੀਨਜ਼ ਖਰੀਦਣ ਲਈ 6 ਕਰੋੜ 79 ਲੱਖ 80 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ।

ਉਨਾਂ ਕਿਹਾ ਕਿ ਇਨਾਂ ’ਚ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਪੱਧਰ ਤੱਕ ਦੇ ਸਕੂਲ ਸ਼ਾਮਲ ਹਨ ਅਤੇ ਜ਼ਿਲਾ ਸਿੱਖਿਆ ਅਫ਼ਸਰਾਂ ਨੂੰ ਸਕਰੀਨਜ਼ ਖਰੀਦਣ ਲਈ ਫੰਡ ਜਾਰੀ ਕਰਨ ਦੇ ਨਾਲ-ਨਾਲ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪਾਠਕ੍ਰਮ ਦਾ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਈ-ਕੰਟੈਂਟ ਆਡੀਓ-ਵਿਜ਼ੂਅਲ ਤਕਨੀਕ ਜ਼ਰੀਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਖਾ ਕੇ ਚੰਗੀ ਤਰਾਂ ਦੁਹਰਾਈ ਕਰਵਾਉਣ ਅਤੇ ਔਖੀਆਂ ਧਾਰਨਾਵਾਂ ਸਮਝਾਉਣ ਲਈ ਸਹਾਈ ਸਿੱਧ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਇਨ੍ਹਾਂ ਸੁਧਾਰਾਂ ਸਦਕਾ ਸਕੂਲ ਸਿੱਖਿਆ ਦੇ ਖੇਤਰ ਵਿਚ ਮਿਆਰੀ ਸੁਧਾਰ ਹੋਇਆ ਹੈ ਜਿਸ ਸਦਕਾ ਜਿੱਥੇ ਨਤੀਜਿਆਂ ਦੇ ਮਾਮਲੇ ਵਿਚ ਸਰਕਾਰੀ ਸਕੂਲਾਂ ਨੇ ਪ੍ਰਾਇਵੇਟ ਸਕੂਲਾਂ ਨੂੰ ਪਿੱਛੇ ਛੱਡਿਅ ਹੈ, ਉੱਥੇ ਹੀ ਮਾਪਿਆਂ ਦਾ ਵਿਸ਼ਵਾਸ ਵੀ ਮੁੜ ਸਰਕਾਰੀ ਸਕੂਲਾਂ ਵਿਚ ਬੱਝਿਆ ਹੈ।

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਜਾਰੀ ਹਦਾਇਤਾਂ ਅਨੁਸਾਰ ਐੱਲ.ਈ.ਡੀ. ਸਕਰੀਨਜ਼ ਲਈ ਪ੍ਰਤੀ ਸਕੂਲ 11 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ। ਐੱਲ.ਈ.ਡੀ. ਸਕਰੀਨਜ਼ ਖਰੀਦਣ ਲਈ ਸਕੂਲ ਪੱਧਰ ’ਤੇ ਸਕੂਲ ਮੈਨੇਜਮੈਂਟ ਕਮੇਟੀ ਮਤਾ ਪਾ ਕੇ ਨੱਥੀ ਸਪੈਸੀਫਿਕੇਸ਼ਨਾਂ ਅਤੇ ਵਿੱਤੀ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਡਿਜੀਟਲ ਸਕਰੀਨਜ਼ ਖਰੀਦਣ ਉਪਰੰਤ ਇਸ ਦੀ ਸੁਯੋਗ ਵਰਤੋਂ ਲਈ ਸਕਰੀਨ ਢੁੱਕਵੀਂ ਥਾਂ ’ਤੇ ਲਾਈ ਜਾਵੇ ਅਤੇ ਇਸਦੀ ਸਾਂਭ-ਸੰਭਾਲ ਲਈ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕੀਤਾ ਜਾਵੇ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...