Friday, April 19, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਹੁਨਰਮੰਦ ਲੋਕਾਂ ਦਾ ਆਰਥਿਕ ਜੀਵਨ ਪੱਧਰ ਹੋਰ ਉੱਚਾ ਚੁੱਕਣ ਲਈ ਯਤਨਸ਼ੀਲ: ਤ੍ਰਿਪਤ ਬਾਜਵਾ

- Advertisement -

ਗੁਰਦਾਸਪੁਰ, 15 ਫਰਵਰੀ, 2020 –

‘ਖੇਤਰੀ ਸਰਸ ਮੇਲੇ’ ਦੇ 12 ਵੇਂ ਦਿਨ ਅੱਜ ਲੋਕਾਂ ਨੇ ਵੱਡੀ ਤਦਾਦ ਵਿਚ ਮੇਲੇ ਵਿਚ ਸ਼ਿਰਕਤ ਕੀਤੀ ਤੇ ਮੇਲੇ ਦੀ ਸਫਲਤਾ ਤੇ ਮੋਹਰ ਲਗਾਈ।ਸਮਾਰੋਹ ਵਿਚ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ ਪੰਜਾਬ, ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਚੇਅਰਮੈਨ ਗੁਰਮੀਤ ਸਿੰਘ ਪਾਹੜਾ, ਚੇਅਰਮੈਨ ਰਵੀਨੰਦਨ ਸਿੰਘ ਬਾਜਵਾ, ਚੇਅਰਮੈਨ ਬਲਜੀਤ ਸਿੰਘ ਪਾਹੜਾ ਨੇ ਵਿਸ਼ੇਸ ਤੋਰ ‘ਤੇ ਸ਼ਿਰਕਤ ਕੀਤੀ ਅਤੇ ਖੇਤਰੀ ਸਰਸ ਮੇਲੇ ਵਿਚ 22 ਰਾਜਾਂ ਵਿਚੋਂ ਆਏ ਹੁਨਰਮੰਦ ਕਾਰੀਗਰਾਂ ਦੇ ਲਗਾਏ ਵੱਖ-ਵੱਖ ਸਟਾਲ ਵੇਖੇ ਅਤੇ ਸੱਭਿਆਚਾਰਕ ਸਮਾਗਮ ਦੇਖਿਆ। ਕੈਬਨਿਟ ਮੰਤਰੀ ਸ੍ਰੀ ਬਾਜਵਾ ਨੇ ਮੇਲੇ ਵਿਚ ਲੋਕਾਂ ਦੀ ਸ਼ਿਰਕਤ ਨੂੰ ਦੇਖਦਿਆਂ ਐਲਾਨ ਕੀਤਾ ਕਿ ਕੱਲ 16 ਫਰਵਰੀ ਨੂੰ ਦਾਣਾ ਮੰਡੀ ਗੁਰਦਾਸਪੁਰ ਵਿਖੇ ਮੇਲਾ ਲੱਗਾ ਰਹੇਗਾ।

ਜਿਲਾ ਪ੍ਰਸ਼ਾਸਨ ਵਲੋਂ ਇਸ ਵਾਰ ਨਵੀਂ ਪਹਿਲ ਕਦਮੀ ਕਰਦਿਆਂ ‘ਖੇਤਰੀ ਸਰਸ ਮੇਲੇ ‘ ਵਿਚ ਲੱਕੀ ਡਰਾਅ ਵੀ ਕੱਢਿਆ ਗਿਆ। ਪਹਿਲਾ ਇਨਾਮ ਕੈਬਨਿਟ ਮੰਤਰੀ ਸ੍ਰੀ ਬਾਜਵਾ, ਦੂਸਰਾ ਇਨਾਮ ਸ੍ਰੀ ਪਾਹੜਾ ਵਿਧਾਇਕ ਗੁਰਦਾਸਪੁਰ ਅਤੇ ਤੀਸਰਾ ਇਨਾਮ ਚੇਅਰਮੈਨ ਬਲਜੀਤ ਸਿੰਘ ਪਾਹੜਾ ਵਲੋਂ ਕੱਢਿਆ ਗਿਆ। ਆਲਟੋ ਕਾਰ ਲਾਟਰੀ ਨੰਬਰ 76685, ਦੂਜੀ ਇਨਾਮ ਬੁਲਟ ਮੋਟਰਸਾਈਕਲ ਲਾਟਰੀ ਨੰਬਰ 71647, ਤੀਜਾ ਇਨਾਮ ਲਾਟਰੀ ਨੰਬਰ 67426 ਰਿਹਾ, ਜਿਸ ਦਾ ਐਕਟਿਵਾ ਸਕੂਟਰੀ ਦਾ ਇਨਾਮ ਸੀ। ਇਸੇ ਤਰਾਂ ਹੋਰ ਕਈ ਪ੍ਰਕਾਰ ਦੇ ਦਿੱਲ ਖਿੱਚਵੇਂ ਇਨਾਮ ਸ਼ਾਮਿਲ ਸਨ।

ਅੱਜ ਪੰਜਾਬ, ਉੱਤਰਾਖੰਡ, ਮਹਾਂਰਾਸ਼ਟਰ, ਆਧਰਾਂ ਪ੍ਰਦੇਸ਼, ਅਸਾਮ ਤੇ ਤ੍ਰਿਪੁਰਾ ਦੇ ਕਲਾਕਾਰਾਂ, ਗਾਇਕ ਕਲਾਕਾਰ ਸੁਭਾਸ਼ ਸੂਫੀ ਅਤੇ ਪੰਜਾਬੀ ਗਾਇਕਾ ਗੁਰਲੇਜ਼ ਅਖਤਰ ਤੇ ਗਾਇਕ ਕਲਾਕਾਰ ਕੁਲਵਿੰਦਰ ਕੈਲੀ ਨੇ ਖੂਬਸੂਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਮਾਂ ਬੰਨ ਦਿੱਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਹੁਨਰਮੰਦ ਲੋਕਾਂ ਦਾ ਆਰਥਿਕ ਜੀਵਨ ਪੱਧਰ ਹੋਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ ਅਤੇ ਅਜਿਹੇ ਮੇਲੇ ਹੁਨਰਮੰਦ ਕਾਰੀਗਰਾਂ ਲਈ ਆਰਥਿਕ ਤੋਰ ਤੇ ਬਹੁਤ ਲਾਹਵੰਦ ਹੁੰਦੇ ਹਨ।

ਉਨਾਂ ਕਿਹਾ ਕਿ ਸਰਕਾਰ ਦੇ ਯਤਨਾਂ ਸਦਕਾ ਖਾਸਕਰਕੇ ਪੇਂਡੂ ਖੇਤਰਾਂ ਵਿਚ ਕੰਮ ਕਰਦੀਆਂ ਔਰਤਾਂ ਦੇ ਹੁਨਰ ਇਸ ਮੇਲੇ ਦਾ ਸ਼ਿੰਗਾਰ ਹੁੰਦੇ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਇਨਾਂ ਨੂੰ ਹੋਰ ਉਤਸ਼ਾਹ ਮਿਲਦਾ ਹੈ। ਉਨਾਂ ਅੱਗੇ ਕਿਹਾ ਕਿ ਰਾਜ ਸਰਕਾਰ ਹੁਨਰਮੰਦ ਲੋਕਾਂ ਨੂੰ ਆਪਣੀ ਕਲਾ ਦਾ ਪ੍ਰਦਸ਼ਨ ਕਰਨ ਦੇ ਮੰਤਵ ਲਈ ਅਜਿਹੇ ਪਲੇਟਫਾਰਮ ਮੁਹੱਈਆ ਕਰਵਾ ਰਹੀ ਹੈ ਅਤੇ ਇਹ ਕਾਰਜ ਅਗਾਂਹ ਵੀ ਜਾਰੀ ਰਹੇਗਾ। ਉਨਾਂ ਕਿਹਾ ਕਿ ਬੁਹਤ ਖੁਸ਼ੀ ਵਾਲੀ ਗੱਲ ਹੈ ਕਿ ਗੁਰਦਾਸਪੁਰ ਦੀ ਧਰਤੀ ਤੇ ਦੂਸਰੀ ਵਾਰ ‘ਖੇਤਰੀ ਸਰਸ ਮੇਲਾ’ ਲੱਗਾ ਅਤੇ ਦੇਸ਼ ਭਰ ਦੇ ਕਲਾਕਾਰ ਤੇ ਕਾਰੀਗਰ ਇਥੇ ਵੱਡੀ ਗਿਣਤੀ ਵਿਚ ਪੁਹੰਚੇ।

ਉਨਾਂ ਅੱਗੇ ਕਿਹਾ ਕਿ ਜਿਲਾ ਪ੍ਰਸ਼ਾਸਨ ਵਲੋਂ ‘ਖੇਤਰੀ ਸਰਸ ਮੇਲੇ’ ਨੂੰ ਸਫਲ ਬਣਾਣ ਲਈ ਪੂਰੀ ਮਿਹਨਤ ਕੀਤੀ ਗਈ ਜੋ ਵਧਾਈ ਦੀ ਹੱਕਦਾਰ ਹੈ। ਉਨਾਂ ਕਿਹਾ ਕਿ ਪਿਛਲੇ ਸਾਲ ਬਟਾਲਾ ਵਿਖੇ ਅਤੇ ਇਸ ਵਾਰ ਗੁਰਦਾਸਪੁਰ ਵਿਖੇ ਲਗਾਏ ਮੇਲੇ ਦੇ ਪੂਰੇ ਪ੍ਰਬੰਧ ਮੇਲਾਂ ਪ੍ਰਬੰਧਕਾਂ ਵਲੋਂ ਸ਼ਾਨਦਾਰ ਤਰੀਕੇ ਨਾਲ ਕੀਤੇ ਗਏ। ਵੱਖ-ਵੱਖ ਰਾਜਾਂ ਤੋਂ ਆਏ ਕਲਾਕਾਰਾਂ ਤੇ ਕਾਰੀਗਰਾਂ ਦੇ ਰਹਿਣ, ਖਾਣੇ ਤੇ ਟਰਾਂਸਪੋਰਟ ਦੇ ਵਧੀਆ ਪ੍ਰਬੰਧ ਕੀਤੇ ਗਏ ਅਤੇ ਪੁਲਿਸ ਅਧਿਕਾਰੀਆਂ ਵਲੋਂ ਸੁਰੱਖਿਆਂ ਤੇ ਪਾਰਕਿੰਗ ਵਿਵਸਥਾ ਲਈ ਯੋਗ ਉਪਰਾਲੇ ਕੀਤੇ ਗਏ।

ਇਸ ਮੌਕੇ ਗੱਲਬਾਤ ਦੌਰਾਨ ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ 12 ਦਿਨ ਤਕ ਚੱਲੇ ਮੇਲੇ ਵਿਚ ਲੋਕਾਂ ਵਲੋਂ ਲਗਾਤਾਰ ਪੁਹੰਚਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀ ਸ਼ਮੂਲੀਅਤ ਨਾਲ ਹੀ ਮੇਲੇ ਲਗਾਉਣ ਦਾ ਮੰਤਵ ਪੂਰਾ ਹੁੰਦਾ ਹੈ ਅਤੇ ਖਾਸਕਰਕੇ ਨਵੀਂ ਪੀੜੀ ਆਪਣੇ ਅਮੀਰ ਵਿਰਸੇ ਤੋਂ ਵਾਕਫ ਰਹਿੰਦੀ ਹੈ।

ਉਨਾਂ ਕਿਹਾ ਕਿ ਸੱਭਿਆਚਰਕ ਸਾਂਝ ਤੇ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਿਚ ਮੇਲੇ ਕਾਮਯਾਬ ਰਿਹਾ ਅਤੇ ਲੋਕਾਂ ਨੇ ਵੱਡੀ ਗਿਣਤੀ ਵਿਚ ਹੁਨਰਮੰਦ ਕਾਰੀਗਰਾਂ ਵਲੋਂ ਤਿਆਰ ਕੀਤੀਆਂ ਵਸਤਾਂ ਦੀ ਖਰੀਦਦਾਰੀ ਕੀਤੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦਾ ਆਨੰਦ ਮਾਣਿਆਂ।

ਇਸ ਮੌਕੇ ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ‘ਖੇਤਰੀ ਸਰਸ ਮੇਲੇ’ ਨੂੰ ਸਫਲ ਬਣਾਉਣ ਲਈ ਯੋਗਦਾਨ ਪਾਉਣ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਹੀ ਇਹ ਮੇਲਾ ਸਫਲ ਹੋਇਆ ਹੈ ਅਤੇ ਇਕ ਟੀਮ ਵਜੋਂ ਸਾਰਿਆਂ ਨੇ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਈ ਹੈ। ਉਨਾਂ ਮੇਲੇ ਵਿਚ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਸ਼ਿਰਕਤ ਕਰਨ ਅਤੇ ਮੀਡੀਆ ਸਾਥੀਆਂ ਦਾ ਪੂਰਾ ਸਹਿਯੋਗ ਕਰਨ ਲਈ ਵੀ ਧੰਨਵਾਦ ਕੀਤਾ।

ਇਸ ਮੌਕੇ ਸਰਵ ਸ੍ਰੀ ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਅਮਨਪ੍ਰੀਤ ਸਿੰਘ ਸੰਧੂ ਜਿਲਾ ਅਟਾਰਨੀ ਗੁਰਦਾਸਪੁਰ, ਲਖਵਿੰਦਰ ਸਿੰਘ ਰੰਧਾਵਾ ਡੀ.ਡੀ.ਪੀ.ਓ, ਕੇਪੀ ਪਾਹੜਾ, ਚੇਅਰਮੈਨ ਉਂਕਾਰ ਸਿੰਘ, ਸਿਕੰਦਰ ਸਿੰਘ ਪੀ.ਏ, ਸੁਰਿੰਦਰ ਸ਼ਰਮਾ, ਦਰਸ਼ਨ ਮਹਾਜਨ, ਸੁੱਚਾ ਸਿੰਘ ਰਾਮ ਨਗਰ, ਡਾਇਰੈਕਟਰ ਪ੍ਰੋਫੈਸਰ ਸੁਭਾਗਿਆ ਵਰਧਨ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਕੰਵਲਜੀਤ ਸਿੰਘ ਟੋਨੀ, ਹਰਮਨਪ੍ਰੀਤ ਸਿੰਘ ਜਾਇੰਟ ਸਕੱਤਰ ਜਿਲਾ ਹੈਰੀਟੇਜ ਸੁਸਾਇਟੀ, ਪਰਮਿੰਦਰ ਸਿੰਘ ਸੈਣੀ ਜਿਲਾ ਗਾਈਡੈਂਸ ਕਾਊਂਸਲਰ, ਨਿਰਮਲ ਸਿੰਘ, ਅਮਰਪਾਲ ਸਿੰਘ, ਬੀ.ਡੀ..ਪੀ.ਓ ਗੁਰਜੀਤ ਸਿੰਘ , ਸੁਖਜੀਤ ਸਿੰਘ, ਅਮਨਦੀਪ ਕੋਰ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜਰ ਸਨ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...