Friday, April 19, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ 18-44 ਸਾਲ ਉਮਰ ਗਰੁੱਪ ਲਈ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜੀ ਲਿਆਵੇਗੀ: ਸੋਨੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 13 ਜੂਨ, 2021:
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ ਟੀਐਸ ਸਿਆਲਕਾ ਨੇ ਅੱਜ ਸਰਕਟ ਹਾਊਸ ਵਿਖੇ ਮਜ਼ਦੂਰ ਮੁਕਤੀ ਮੌਰਚਾ ਦੇ ਪ੍ਰਧਾਨ ਸ੍ਰੀ ਰੌਬਿਨ ਮਸੀਹ ਸਮੇਤ ਕਿਰਤੀਆਂ ਦੇ ‘ਵਫਦ’ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਕਰਾਉਂਣ ‘ਚ ‘ਅਬਨਹੀਂ’ ਸੰਸਥਾ ਦੀ ਇੰਚਾਰਜ਼ ਸਤਵਿੰਦਰ ਕੌਰ ਸੱਤੀ ਅਤੇ ਚੇਅਰਮੈਨ ਰਾਕੇਸ਼ ਸ਼ਰਮਾ ਨੇ ਅਹਿਮ ਭੂਮਿਕਾ ਨਿਭਾਈ।

ਰੌਬਨ ਮਸੀਹ ਨੇ ਸੂਬੇ ਦੇ ਖੇਤ ਮਜ਼ਦੂਰਾਂ ਦੀ ਮੇਹਨਤ ਨੂੰ ਲੈ ਕੇ ਕੁਝ ਕਿਸਾਨ ਧਿਰਾਂ ਵੱਲੋਂ ਪਿੰਡਾਂ ‘ਚ ਪਾਏ ਜਾ ਰਹੇ ਮਤਿਆਂ ਨੂੰ ਗੈਰ-ਸੰਵਿਧਾਨਕ ਅਤੇ ਤਾਨਾਸ਼ਾਹ ਦੱਸਦਿਆਂ ਕਮਿਸ਼ਨ ਨੂੰ ਮਜ਼ਦੂਰਾਂ ਦੇ ਹੱਕ ‘ਚ ਫੱਤਵਾਂ ਦੇਣ ਦੀ ਅਪੀਲ ਕੀਤੀ।

‘ਵਫਦ’ ‘ਚ ਸ਼ਾਮਲ ਕਿਰਤੀਆਂ ਨੇ ਕਮਿਸ਼ਨ ਨੂੰ ਦੱਸਿਆ ਕਿ ਪਿੰਡਾਂ ‘ਚ ਝੋਨੇ ਦੀ ਲੁਆਈ ਨੂੰ ਲੈ ਕੇ ਕੁਝ ਜ਼ਿੰਮੀਂਦਾਰ ਘਰਾਣਿਆਂ ਵੱਲੋਂ ਪਾਏ ਜਾ ਰਹੇ ਮਤੇ ਕਿਰਤ ਕਨੂੰਨ ਦੀ ਉਲੰਘਣਾ ਦੱਸਦਿਆਂ ਇਸ ਮਾਮਲੇ ਤੇ ਨੋਟਿਸ ਲੈਣ ਦੀ ਬੇਨਤੀ ਕੀਤੀ।

ਰੌਬਨ ਮਸੀਹ, ਸਤਵਿੰਦਰ ਕੌਰ ਸੱਤੀ,ਮੁਲਕ ਸਿੰਘ,ਸੁਰਜੀਤ ਸਿੰਘ,ਦਲਜੀਤ ਸਿੰਘ ਅਤੇ ਗੁਰਜੀਤ ਸਿੰਘ ਨੇ ਡਾ ਟੀਐਸ ਸਿਆਲਕਾ ਨੂੰ ਬੇਨਤੀ ਕੀਤੀ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬੇਘਰਿਆਂ ਨੂੰ ਵਸੇਬੇ ਲਈ ਮਕਾਨ ਅਲਾਟ ਕਰਵਾਉਂਣ ਦੇ ਵਿਸ਼ੇ ਤੇ ਸਰਕਾਰ ਨਾਲ ਵਿਚਾਰ ਚਰਚਾ ਕੀਤੀ ਜਾਵੇ।

ਕਾਮਿਆਂ ਦੇ ਵਫਦ ਨਾਲ ਮੁਲਾਕਾਤ ਕਰਨ ਤੋਂ ਬਾਦ ਪ੍ਰੈਸ ਦੇ ਮੁਖਾਤਿਬ ਹੁੰਦਿਆਂ ਹੋਇਆਂ ਡਾ ਤਰਸੇਮ ਸਿੰਘ ਸਿਆਲਕਾ ਨੇ ਖੇਤ ਮਜ਼ਦੂਰਾਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ‘ਚ ਕਿਸਾਨ-ਮਜ਼ਦੂਰ ਦੇ ਆਪਸੀ ਰਿਸ਼ਤਿਆਂ ‘ਚ ਤ੍ਰੇੜਾਂ ਪਾਉਂਣ ਦੀ ਕੋਸ਼ਿਸ਼ ਕਰਨ ਵਾਲਿਆਂ ਕਿਸਾਨ ਭਰਾਂਵਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ ਕਿ ਵੱਖਰੇਵੇਂ ਪੈਦਾ ਕਰਕੇ ਕਿਸਾਨ ਮਜ਼ਦੂਰ ਦੇ ਸਬੰਧਾਂ ਨੂੰ ਤੋੜਨ ਤਂ ਬਚਾਉਂਣ ਅਤੇ ਖੇਤ ਮਜ਼ਦੂਰਾਂ ਨੂੰ ਕਿਰਤ ਕਨੂੰਨ ਅਨੁਸਾਰ ਮੇਹਨਤਾਨਾ ਦਵਾਉਂਣ ਲਈ ਕਮਿਸ਼ਨ ਸੰਭਵ ਕਾਰਵਾਈ ਕਰੇਗਾ।

ਇੱਕ ਸਵਾਲ ਦੇ ਜਵਾਬ ‘ਚ ਉਨਾ ਨੇ ਕਿਹਾ ਕਿ ਗੈਰ ਸੰਵਿਧਾਨ ਤੌਰ ‘ਤੇ ਪਾਸ ਕੀਤਿਆਂ ਮਤਿਆਂ ਦੇ ਮਾਮਲੇ ‘ਚ ਦਖਲ ਦੇਣ ਲਈ ਕਮਿਸ਼ਨ ਲੇਬਰ ਪੰਜਾਬ ਸਰਕਾਰ ਅਤੇ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਲਿਖਿਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...