Saturday, April 20, 2024

ਵਾਹਿਗੁਰੂ

spot_img
spot_img

ਪੰਜਾਬ ਸੂਬਾ 22-23 ਅਗਸਤ ਨੂੰ ਸਥਾਈ ਵਿਕਾਸ ਦੇ ਟੀਚਿਆਂ ਦੇ ਸਥਾਨੀਕਰਨ ਸਬੰਧੀ ਪਿੰਡਾਂ ਵਿੱਚ ਸਵੈ-ਨਿਰਭਰ ਢਾਂਚੇ ਬਾਰੇ ਕੌਮੀ ਪੱਧਰ ਦੀ ਵਰਕਸ਼ਾਪ

- Advertisement -

ਯੈੱਸ ਪੰਜਾਬ
ਚੰਡੀਗੜ, 11 ਅਗਸਤ, 2022 –
ਕੇਂਦਰੀ ਪੰਚਾਇਤੀ ਰਾਜ ਮੰਤਰਾਲੇ ਵੱਲੋਂ ਸਥਾਈ ਵਿਕਾਸ ਦੇ ਟੀਚਿਆਂ ਦੇ ਸਥਾਨੀਕਰਨ ਦੇ ਸਬੰਧੀ ਵੱਖ-ਵੱਖ ਸੂਬਿਆਂ ਨੂੰ ਦਿੱਤੇ 9 ਥੀਮਜ਼ ’ਤੇ ਕਰਵਾਈਆਂ ਜਾਣ ਵਾਲੀਆਂ ਕੌਮੀ ਵਰਕਸ਼ਾਪਾਂ ਵਿੱਚੋਂ ਪੰਜਾਬ ਸੂਬਾ ਪਹਿਲੀ ਵਰਕਸ਼ਾਪ 22 ਤੇ 23 ਅਗਸਤ ਨੂੰ ਕਰਵਾ ਰਿਹਾ ਹੈ। ਇਸ ਵਰਕਸ਼ਾਪ ਦਾ ਵਿਸ਼ਾ ‘ਪਿੰਡਾਂ ਵਿੱਚ ਸਵੈ-ਨਿਰਭਰ ਢਾਂਚਾ’ ਹੋਵੇਗਾ ਜਿਸ ਦਾ ਭਾਵ ਪਿੰਡਾਂ ਦੇ ਵਸਨੀਕਾਂ ਲੋੜੀਂਦੇ ਸਹੂਲਤਾਂ ਆਪਣੇ ਹੀ ਪਿੰਡ ਵਿੱਚ ਹਾਸਲ ਕਰ ਸਕਣ।

ਇਹ ਜਾਣਕਾਰੀ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਕਮੇਟੀ ਰੂਮ ਵਿਖੇ ਵਰਕਸ਼ਾਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸੱਦੀ ਮੀਟਿੰਗ ਦੀ ਪ੍ਰਧਾਨਗੀ ਉਪਰੰਤ ਦਿੱਤੀ। ਪੰਜਾਬ ਦੇ ਮੁੱਖ ਮੰਤਰੀ ਤੇ ਕੇਂਦਰੀ ਪੰਚਾਇਤੀ ਰਾਜ ਮੰਤਰੀ ਉਚੇਚੇ ਤੌਰ ਉਤੇ ਇਸ ਵਰਕਸ਼ਾਪ ਵਿੱਚ ਸ਼ਾਮਲ ਹੋਣਗੇ।

ਮੁੱਖ ਸਕੱਤਰ ਨੇ ਕੌਮੀ ਪੱਧਰ ਦੀ ਵਰਕਸ਼ਾਪ ਨੂੰ ਸਫਲ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਜ਼ਰੂਰੀ ਨਿਰਦੇਸ਼ਾਂ ਦਿੰਦਿਆਂ ਹਰ ਵਿਭਾਗ ਵਿੱਚ ਇਕ ਨੋਡਲ ਅਫਸਰ ਨਾਮਜ਼ਦ ਕਰਨ ਲਈ ਆਖਿਆ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਬਿਹਤਰ ਬੁਨਿਆਦੀ ਢਾਂਚਾ ਸਥਾਪਤ ਕਰਨ ਦੀ ਵਚਨਬੱਧਤਾ ਤਹਿਤ ਇਹ ਵਰਕਸ਼ਾਪ ਬਹੁਤ ਸਹਾਈ ਸਿੱਧ ਹੋਵੇਗੀ ਜਿਸ ਵਿੱਚ ਦੇਸ਼ ਦੇ ਸਾਰੇ ਸੂਬਿਆਂ ਦੀਆਂ ਪੰਚਾਇਤੀ ਰਾਜ ਸੰਸਥਾਵਾਂ ਦੇ 1500 ਦੇ ਕਰੀਬ ਨੁਮਾਇਦੇ ਸ਼ਾਮਲ ਹੋਣਗੇ। ਇਨਾਂ ਵਿੱਚੋਂ 500 ਨੁਮਾਇੰਦੇ ਦੂਜੇ ਸੂਬਿਆਂ ਅਤੇ ਪੰਜਾਬ ਦੀਆਂ ਅਗਾਂਹਵਧੂ ਪੰਚਾਇਤਾਂ ਦੇ 1000 ਮੈਂਬਰ ਹਿੱਸਾ ਲੈਣਗੇ।

ਆਪਸੀ ਵਿਚਾਰ ਵਟਾਂਦਰੇ ਨਾਲ ਇਕ-ਦੂਜੇ ਪਿੰਡਾਂ ਵਿੱਚ ਹੋਏ ਕੰਮਾਂ ਦੇ ਤਜ਼ਰਬੇ ਸਾਂਝੇ ਕਰਨਗੇ। ਪੰਜਾਬ ਦੇ ਮਾਡਲ ਪਿੰਡਾਂ ਵਿੱਚ ਸਥਾਪਤ ਢਾਂਚੇ ਦੀ ਵਰਕਸ਼ਾਪ ਦੌਰਾਨ ਜਾਣਕਾਰੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸਥਾਈ ਵਿਕਾਸ ਅਧੀਨ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਨਾਲ ਸੰਪੂਰਨ ਵਿਕਾਸ ਕਰਨਾ ਹੈ ਜਿਸ ਵਿੱਚ ਵਾਤਾਵਰਣ, ਸਮਾਜਿਕ ਪੱਖ ਵੀ ਸ਼ਾਮਲ ਹਨ। ਉਨਾਂ ਕਿਹਾ ਕਿ ਟਿਕਾਊ ਵਿਕਾਸ ਦੇ ਟੀਚਿਆਂ ਤਹਿਤ ਦਿੱਤੇ 9 ਥੀਮਜ਼ ਦਾ ਮਕਸਦ ਆਉਣ ਵਾਲੇ ਸਮੇਂ ਵਿੱਚ ਪਿੰਡਾਂ ਨੂੰ ਸਮੇਂ ਦਾ ਹਾਣੀ ਬਣਾਉਣਾ ਹੈ।

ਸ੍ਰੀ ਜੰਜੂਆ ਨੇ ਦੱਸਿਆ ਕਿ ਪੰਜਾਬ ਲਈ ਇਹ ਮਾਣ ਵਾਲੀ ਵਾਲੀ ਗੱਲ ਹੈ ਕਿ ਪਿੰਡਾਂ ਨਾਲ ਜੁੜੇ ਵਿਸ਼ੇ ਸਬੰਧੀ ਪੰਜਾਬ ਸਥਾਈ ਵਿਕਾਸ ਦੇ ਟੀਚਿਆਂ ਨਾਲ ਜੁੜੀ ਕੌਮੀ ਪੱਧਰ ਦੀ ਵਰਕਸ਼ਾਪ ਦੀ ਮੇਜ਼ਬਾਨੀ ਕਰ ਰਿਹਾ ਹੈ ਅਤੇ ਪੰਜਾਬ ਪਹਿਲਾ ਸੂਬਾ ਹੈ ਜਿਹੜਾ 9 ਥੀਮਜ਼ ਵਿੱਚੋਂ ਪਹਿਲੀ ਵਰਕਸ਼ਾਪ ਕਰਵਾ ਰਿਹਾ ਹੈ। ਉਨਾਂ ਦੱਸਿਆ ਕਿ ਪਹਿਲੇ ਦਿਨ ਪੰਜਾਬ ਸੂਬੇ ਵਿੱਚ ਦੀਆਂ ਪੰਚਾਇਤਾਂ ਸਬੰਧੀ ਸੈਸ਼ਨ ਹੋਣਗੇ ਜਦੋਂ ਕਿ ਦੂਜੇ ਦਿਨ ਦੇ ਸੈਸ਼ਨਾਂ ਵਿੱਚ ਹੋਰਨਾਂ ਸੂਬਿਆਂ ਦੀਆਂ ਪੰਚਾਇਤਾਂ ਸ਼ਾਮਲ ਹੋਣਗੀਆਂ।

ਇਸ ਵਰਕਸ਼ਾਪ ਦਾ ਪ੍ਰਬੰਧਨ ਕਰ ਰਹੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੇ ਵਰਕਸ਼ਾਪ ਸਬੰਧੀ ਕੀਤੀਆਂ ਤਿਆਰੀਆਂ, ਪ੍ਰਬੰਧਾਂ ਅਤੇ ਹੋਰਨਾਂ ਸੂਬਿਆਂ ਤੋਂ ਆਉਣ ਵਾਲੇ ਮਹਿਮਾਨਾਂ ਦੇ ਠਹਿਰਨ, ਆਉਣ-ਜਾਣ ਦੇ ਕੀਤੇ ਇੰਤਜ਼ਾਮ ਬਾਰੇ ਜਾਣਕਾਰੀ ਦਿੱਤੀ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਵਿਕਾਸ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਡੀ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਯੋਜਨਾ ਵਿਕਾਸ ਪ੍ਰਤਾਪ, ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਗਿਰਿਸ਼ ਦਿਆਲਨ, ਸੰਯੁਕਤ ਕਮਿਸ਼ਨਰ ਵਿਕਾਸ ਅਮਿਤ ਕੁਮਾਰ, ਸਟੇਟ ਟਰਾਂਸਪੋਰਟ ਕਮਿਸ਼ਨਰ ਵਿਮਲ ਕੁਮਾਰ ਸੇਤੀਆ, ਵਿਸ਼ੇਸ਼ ਸਕੱਤਰ ਸਿਹਤ ਭੁਪਿੰਦਰ ਸਿੰਘ, ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਸੰਦੀਪ ਸਿੰਘ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...