Saturday, April 20, 2024

ਵਾਹਿਗੁਰੂ

spot_img
spot_img

ਪੰਜਾ ਸਾਹਿਬ ਦੇ ਹੈੱਡ ਗ੍ਰੰਥੀ ਦੀ ਅਗਵਾ ਧੀ ਦੇ ਮਾਮਲੇ ’ਚ ਅਕਾਲੀ ਦਲ ਵੱਲੋਂ ਪਾਕਿਸਤਾਨ ਹਾਈ ਕਮਿਸ਼ਨ ਅੱਗੇ ਰੋਸ ਮੁਜ਼ਾਹਰਾ

- Advertisement -

ਨਵੀਂ ਦਿੱਲੀ, 21 ਸਤੰਬਰ, 2020 –

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਕਿਸਤਾਨ ਵਿਚ ਗੁਰਦੁਆਰਾ ਪੰਜਾ ਸਾਹਿਬ ਦੇ ਹੈਡ ਗ੍ਰੰਥੀ ਦੀ ਧੀ ਨੂੰ ਅਗਵਾ ਕਰਨ ਖਿਲਾਫ ਇਥੇ ਪਾਕਿਸਤਾਨ ਹਾਈ ਕਮਿਸ਼ਨ ਅੱਗੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਤੇ ਮੰਗ ਕੀਤੀ ਕਿ ਅਗਵਾ ਕੀਤੀ ਬੁਲਬੁਲ ਕੌਰ ਨੂੰ ਤੁਰੰਤ ਵਾਪਸ ਪਰਿਵਾਰ ਹਵਾਲੇ ਕੀਤਾ ਜਾਵੇ। ਅਕਾਲੀ ਨੇਤਾਵਾਂ ਵੱਲੋਂ ਪਾਕਿਸਤਾਨ ਹਾਈ ਕਮਿਸ਼ਨ ਨੂੰ ਇੱਕ ਮੈਮੋਰੈਂਡਮ ਵੀ ਸੌਂਪਿਆ ਗਿਆ।

ਇਸ ਰੋਸ ਮੁਜ਼ਾਹਰੇ ਵਿੱਚ ਸ਼ਾਮਲ ਸੰਗਤ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ੍ਰੀ ਹਰਮੀਤ ਸਿੰਘ ਕਾਲਕਾ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ ਤੇ ਮੰਗ ਕੀਤੀ ਕਿ ਲੜਕੀ ਬੁਲਬੁਲ ਕੌਰ ਨੂੰ ਤੁਰੰਤ ਰਿਹਾਅ ਕਰ ਕੇ ਪਰਿਵਾਰ ਹਵਾਲੇ ਕੀਤਾ ਜਾਵੇ। ਉਹਨਾਂ ਕਿਹਾ ਕਿ ਲੜਕੀ ਦੇ ਪਿਤਾ ਗ੍ਰੰਥੀ ਨੇ ਰੋ ਰੋ ਕੇ ਦੁਨੀਆਂ ਨੂੰ ਆਪਣੇ ਨਾਲ ਹੱਡ ਬੀਤੀ ਸੁਣਾਈ। ਉਹਨਾਂ ਕਿਹਾ ਕਿ ਹੁਣ ਬੁਲਬੁਲ ਦੀ ਵੀ ਵੀਡੀਓ ਪਾਈ ਗਈ ਹੈ ਕਿ ਉਸਨੇ ਧਰਮ ਪਰਿਵਰਤਨ ਕਰ ਲਿਆ।

ਉਹਨਾਂ ਕਿਹਾ ਕਿ ਪਾਕਿਸਤਾਨ ਦੀ ਸਰਕਾਰ ਰਾਕਸਸ਼ ਦਾ ਰੂਪ ਧਾਰ ਗਈ ਹੈ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ 17 ਸਾਲਾ ਦੀ ਨਾਬਾਲਗ ਨੂੰ ਪਰਿਵਾਰ ਵਿਚੋਂ ਜਬਰੀ ਚੁੱਕ ਕੇ ਲੈ ਗਏ ਹਨ। 12 ਤੋਂ 13 ਦਿਨ ਤੱਕ ਉਸਦਾ ਕੋਈ ਪਤਾ ਨਹੀਂ ਲੱਗਾ ਤੇ ਫਿਰ ਉਸਦਾ ਫੋਨ ਆਇਆ ਕਿ ਉਸਨੂੰ ਜਬਰੀ ਮਦੱਰਸੇ ਵਿਚ ਰੱਖਿਆ ਹੋਇਆ ਹੈ ਤੇ ਧਰਮ ਬਦਲਣ ਲਈ ਦਬਾਅ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਦਾ ਜ਼ੁਲਮ ਦਾ ਰਾਜ ਔਰੰਗਜੇਬ ਦਾ ਸੀ, ਉਸੇ ਤਰੀਕੇ ਦਾ ਰਾਜ ਹੁਣ ਪਾਕਿਸਤਾਨ ਵਿਚ ਹੈ।

ਉਹਨਾਂ ਕਿਹਾ ਕਿ ਸਿੱਖਾਂ ਦੀਆਂ ਲੜਕੀਆਂ ਖਾਸ ਤੌਰ ‘ਤੇ ਅਗਵਾ ਕੀਤੀਆਂ ਜਾ ਰਹੀਆਂ ਹਨ। ਪਹਿਲਾਂ ਨਨਕਾਣਾ ਸਾਹਿਬ ਤੇ ਹੁਣ ਪੰਜਾ ਸਾਹਿਬ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਦੀ ਧੀ ਅਗਵਾ ਕੀਤੀ ਗਈ ਤੇ ਇਹ ਸੰਦੇਸ਼ ਦੇਣ ਦਾ ਯਤਨ ਕੀਤਾ ਗਿਆ ਕਿ ਸਿੱਖ ਬੱਚੀਆਂ ਖੁਦ ਧਰਮ ਬਦਲ ਰਹੀਆਂ ਹਨ। ਉਹਨਾਂ ਕਿਹਾ ਕਿ ਅਸੀਂ ਪਾਕਿਸਤਾਨ ਸਰਕਾਰ ਨੂੰ ਵੀ ਕਿਹਾ ਤੇ ਅੱਜ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਵੀ ਮਿਲਣ ਜਾ ਰਹੇ ਹਾਂ ਤੇ ਜੇਕਰ ਇਸ ਜਬਰੀ ਧਰਮ ਪਰਿਵਰਤਨ ਦੀ ਲਹਿਰ ਨੂੰ ਪਾਕਿਸਤਾਨ ਸਰਕਾਰ ਬਦਲ ਨਹੀਂ ਸਕਦੀ ਤਾਂ ਫਿਰ ਉਥੇ ਦੀਆਂ ਸਰਕਾਰਾਂ ਬਦਲ ਦੇਣੀਆਂ ਚਾਹੀਦੀਆਂ ਹਨ।

ਸ੍ਰੀ ਸਿਰਸਾ ਨੇ ਦੱਸਿਆ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਨੇ ਜਦੋਂ ਸਿੱਖਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਤਾਂ ਉਹਨਾਂ ‘ਤੇ ਦੇਸ਼ ਧਰੋਹ ਦਾ ਮੁਕੱਦਮਾ ਦਰਜ ਕਰ ਦਿੱਤਾ ਗਿਆ। ਉਹਨਾਂ ਦੱਸਿਆ ਕਿ ਉਹਨਾਂ ਨੇ ਇਹ ਕਿਹਾ ਸੀ ਕਿ ਸਾਨੂੰ ਡਰ ਹੈ ਕਿ ਜਦੋਂ ਸਾਡੀਆਂ 12-13 ਸਾਲ ਦੀ ਧੀ ਸਕੂਲ ਜਾਂਦੀ ਹੈ ਤਾਂ ਕੀ ਉਹ ਵਾਪਸ ਪਰਤੇਗੀ ਜਾਂ ਨਹੀਂ।

ਉਹਨਾਂ ਦੱਸਿਆ ਕਿ ਅਫਗਾਨਿਸਤਾਨ ਦੀ ਸਰਕਾਰ ਨੇ ਸਾਡੇ ਲਈ ਹਾਅ ਦਾ ਨਾਅਰਾ ਮਾਰਿਆ ਤੇ ਅਫਗਾਨਿਸਤਾਨ ਸਰਕਾਰ ਨੇ ਹਰ ਹੀਲਾ ਵਸੀਲਾ ਕੀਤਾ ਕਿ ਸਿੱਖਾਂ ਨੂੰ ਬਚਾਇਆ ਜਾਵੇ ਜਦਕਿ ਪਾਕਿਸਤਾਨ ਸਿੱਖਾਂ ਨੂੰ ਮਾਰਨ ਤੇ ਭਜਾਉਣ ‘ਤੇ ਲੱਗਾ ਹੈ। 95 ਫੀਸਦੀ ਸਿੱਖ ਇਸ ਵੇਲੇ ਪਾਕਿਸਤਾਨ ਛੱਡ ਚੁੱਕੇ ਹਨ।

ਸਿਰਫ ਨਾਂ ਮਾਤਰ ਸਿੱਖ ਰਹਿ ਗਏ ਹਨ, ਉਹਨਾਂ ‘ਤੇ ਵੀ ਤਸ਼ੱਦਦ ਕੀਤੇ ਜਾ ਰਹੇ ਹਨ। ਅਕਾਲੀ ਨੇਤਾਵਾਂ ਵੱਲੋਂ ਪਾਕਿ ਹਾਈ ਕਮੀਸ਼ਨ ਨੂੰ ਮੈਮੋਰੈਂਡਮ ਵੀ ਸੌਪਿਆ ਗਿਆ ਜਿਸ ਵਿਚ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਅਤੇ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ, ਮੀਤ ਪ੍ਰਧਾਨ ਬੀਬੀ ਰਣਜੀਤ ਕੌਰ, ਵਿਦੇਸ਼ ਮਾਮਲਿਆਂ ਦੇ ਇੰਚਾਰਜ ਪਰਮਜੀਤ ਸਿੰਘ ਚੰਢੋਕ ਅਤੇ ਕਾਨੂੰਨੀ ਸਲਾਹਕਾਰ ਜਗਦੀਪ ਸਿੰਘ ਕਾਹਲੋਂ ਮੌਜੁਦ ਸਨ।

ਰੋਸ ਮੁਜ਼ਾਹਰੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ, ਇਸਤਰੀ ਵਿੰਗ, ਯੂਥ ਵਿੰਗ ਵਰਕਰਾਂ ਤੌਜ ਇਲਾਵਾ ਦਿੱਲੀ ਕਮੇਟੀ ਦੇ ਮੈਂਬਰ ਸਾਹਿਬ ਵੀ ਮੌਜੁਦ ਰਹੇ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...