Thursday, April 25, 2024

ਵਾਹਿਗੁਰੂ

spot_img
spot_img

ਪੰਥ ਅਤੇ ਪੰਜਾਬ ਦੇ ਹੱਕੀ ਮਸਲੇ ਹੱਲ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ /ਐੱਸ.ਏ.ਐੱਸ ਨਗਰ, 14 ਜਨਵਰੀ 2022:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਬੀਤੇ ਵੀਰਵਾਰ ਪਾਰਟੀ ਦੇ ਸੀਨੀਅਰ ਲੀਡਰਾਂ ਦੇ ਇੱਕ ਵਫ਼ਦ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਥ ਅਤੇ ਪੰਜਾਬ ਦੀਆਂ ਚਿਰੋਕਣੀਆਂ ਅਹਿਮ ਮੰਗਾਂ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਇਸ ਦੌਰਾਨ ਪਾਰਟੀ ਵੱਲੋਂ ਸੌਂਪੇ ਗਏ ਮੰਗ ਪੱਤਰ `ਤੇ ਸ਼੍ਰੀ ਅਮਿਤ ਸ਼ਾਹ ਨੇ ਪਾਰਟੀ ਦੇ ਵਫ਼ਦ ਨੂੰ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਭਾਜਪਾ ਦੇ ਸੀਨੀਅਰ ਲੀਡਰ ਅਤੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਵੀ ਮੌਜੂਦ ਸਨ।

ਪਾਰਟੀ ਦੇ ਵਫ਼ਦ ਵਿੱਚ ਸ: ਪਰਮਿੰਦਰ ਸਿੰਘ ਢੀਂਡਸਾ, ਸ: ਰਣਜੀਤ ਸਿੰਘ ਤਲਵੰਡੀ, ਜਸਟਿਸ ਨਿਰਮਲ ਸਿੰਘ (ਸੇਵਾਮੁਕਤ), ਸ: ਜਗਦੀਸ਼ ਸਿੰਘ ਗਰਚਾ, ਸ: ਸੁਖਵਿੰਦਰ ਸਿੰਘ ਔਲਖ, ਸ: ਮਨਜੀਤ ਸਿੰਘ ਬਪੀਆਣਾ, ਸ: ਸੁਖਵੰਤ ਸਿੰਘ ਸਰਾਓ, ਸ: ਹਰਪ੍ਰੀਤ ਸਿੰਘ ਬੰਨੀ ਜੌਲੀ ਸ਼ਾਮਿਲ ਸਨ।

ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਗ੍ਰਹਿ ਮੰਤਰੀ ਨਾਲ ਕੀਤੀ ਗਈ ਮੁਲਾਕਾਤ ਦੌਰਾਨ ਉਚੇਚੇ ਤੌਰ `ਤੇ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਗਿਆ।

ਪਾਰਟੀ ਨੇ ਕੁੱਲ 20 ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਸੂਚੀ ਕੇਂਦਰੀ ਗ੍ਰਹਿ ਮੰਤਰੀ ਨੂੰ ਸੌਂਪੀ ਹੈ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ।

ਇਸ ਤੋਂ ਇਲਾਵਾ ਪਾਰਟੀ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜਦੂਰਾਂ ਦੇ ਕਰਜ਼ਾ ਮੁਆਫ਼ੀ ਅਤੇ ਆਰਥਕ ਪੈਕੇਜ ਆਦਿ ਦੇਣ ਦੀ ਵੀ ਮੰਗ ਕੀਤੀ ਗਈ। ਸ: ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਗ੍ਰਹਿ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਵਿੱਚ ਸਨਅਤ ਨੂੰ ਉਤਸਾਹਿਤ ਕਰਨ ਲਈ ਵੱਡੇ ਪੱਧਰ `ਤੇ ਉਪਰਾਲੇ ਕਰਨ `ਤੇ ਜ਼ੋਰ ਦਿੱਤਾ ਗਿਆ। ਜਿਸ ਵਿੱਚ ਜੰਮੂ-ਕਸ਼ਮੀਰ ਦੀ ਤਰਜ਼ `ਤੇ ਪੈਕੇਜ ਦੇਣ ਦੀ ਮੰਗ ਕੀਤੀ ਗਈ।

ਸ: ਢੀਂਡਸਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪੰਥ ਅਤੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਮੁੱਦਿਆਂ ਨੂੰ ਹੱਲ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਸੀ। ਜਿਸ ਵਿੱਚ ਗ੍ਰਹਿ ਮੰਤਰੀ ਨੇ ਉਪਰੋਕਤ ਮੰਗਾਂ ਨੂੰ ਵਿਚਾਰਨ ਉਪਰੰਤ ਹੱਲ ਕੱਢਣ ਦਾ ਭਰੋਸਾ ਦਿੱਤਾ।

ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬ ਅਤੇ ਖਾਸਕਰ ਸਿੱਖਾਂ ਨੇ ਬਹੁਤ ਵੱਡੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਵੱਡਮੂਲਾ ਯੋਗਦਾਨ ਪਾਇਆ ਹੈ ਪ੍ਰੰਤੂ ਸਮੇਂ ਦੀਆਂ ਸਰਕਾਰਾਂ ਨੇ ਪੰਜਾਬੀਆਂ ਅਤੇ ਸਿੱਖਾਂ ਦੀਆਂ ਕੁਰਬਾਨੀਆਂ ਦਾ ਸਹੀ ਮੁੱਲ ਨਹੀ ਪਾਇਆ। ਸ: ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਥਕ ਮਸਲਿਆਂ ਦਾ ਹੱਲ ਕੱਢੇ ਜਿਸ ਲਈ ਸ਼੍ਰੋਮਣੀ ਅਕਾਲੀ ਦਲ ਲੰਬੇ ਸਮੇਂ ਤੋਂ ਸੰਘਰਸ਼ ਕਰ ਰਿਹਾ ਹੈ। ਜਿਨ੍ਹਾਂ ਵਿੱਚ ਵਿਸ਼ੇਸ਼ ਤੌਰ `ਤੇ ਬੰਦੀ ਸਿੰਘਾਂ ਦੀ ਰਿਹਾਈ ਸਭ ਤੋਂ ਵੱਡੀ ਮੰਗ ਹੈ।

ਸ: ਢੀਂਡਸਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਕੇਂਦਰ ਅਤੇ ਪੰਜਾਬ ਵਿੱਚ ਸਿੱਖਾਂ ਅਤੇ ਪੰਜਾਬ ਦਾ ਜੋ ਨੁਕਸਾਨ ਕੀਤਾ ਹੈ ਉਹ ਕਦੇ ਵੀ ਭੁੱਲਿਆ ਨਹੀ ਜਾ ਸਕਦਾ ਹੈ। ਸ: ਪਰਮਿੰਦਰ ਸਿੰਘ ਢੀਂਡਸਾ ਨੇ ਉਮੀਦ ਜ਼ਾਹਿਰ ਕੀਤੀ ਕਿ ਭਾਜਪਾ ਸਰਕਾਰ ਸਿੱਖਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਮੰਨ ਕੇ ਕਾਂਗਰਸ ਸਰਕਾਰਾਂ ਵੱਲੋਂ ਦਿੱਤੇ ਗਏ ਜ਼ਖ਼ਮਾਂ `ਤੇ ਮੱਲ੍ਹਮ ਲਾਉਣ ਦਾ ਕੰਮ ਕਰੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...